ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਸੁਖਵਿੰਦਰ ਸਿੰਘ ਕਾਕਾ ਕੰਬੋਜ ਮੁੜ ਜ਼ਿਲ੍ਹਾ ਭਾਜਪਾ ਫ਼ਾਜ਼ਿਲਕਾ ਦੇ ਪ੍ਰਧਾਨ ਨਿਯੁਕਤ

ਫ਼ਾਜ਼ਿਲਕਾ, 18 ਜੁਲਾਈ (ਦਵਿੰਦਰ ਪਾਲ ਸਿੰਘ)-ਜਲਾਲਾਬਾਦ ਵਿਧਾਨ ਸਭਾ ਹਲਕੇ ਦੇ ਭਾਜਪਾ ਆਗੂ ਸੁਖਵਿੰਦਰ ਸਿੰਘ ਕਾਕਾ ਕੰਬੋਜ ਨੂੰ ਭਾਜਪਾ ਜ਼ਿਲ੍ਹਾ ਫ਼ਾਜ਼ਿਲਕਾ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਹਾਈਕਮਾਂਡ ਦੇ ਸਲਾਹ ਮਸ਼ਵਰੇ ਤੋਂ ਬਾਅਦ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਭਾਜਪਾ ਪ੍ਰਧਾਨ ਨਿਯੁਕਤ ਕੀਤੇ ਹਨ।

Ad Position 21
No active advertisement
ਅਜੀਤ ਡੈਸਕ 19-07-2026
ਫ਼ਾਜ਼ਿਲਕਾ, 18 ਜੁਲਾਈ (ਦਵਿੰਦਰ ਪਾਲ ਸਿੰਘ)-ਜਲਾਲਾਬਾਦ ਵਿਧਾਨ ਸਭਾ ਹਲਕੇ ਦੇ ਭਾਜਪਾ ਆਗੂ ਸੁਖਵਿੰਦਰ ਸਿੰਘ ਕਾਕਾ ਕੰਬੋਜ ਨੂੰ ਭਾਜਪਾ ਜ਼ਿਲ੍ਹਾ ਫ਼ਾਜ਼ਿਲਕਾ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਹਾਈਕਮਾਂਡ ਦੇ ਸਲਾਹ ਮਸ਼ਵਰੇ ਤੋਂ ਬਾਅਦ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਭਾਜਪਾ ਪ੍ਰਧਾਨ ਨਿਯੁਕਤ ਕੀਤੇ ਹਨ। ਜਿਸ ਵਿਚ ਕਾਕਾ ਕੰਬੋਜ ਨੂੰ ਮੁੜ ਦੁਬਾਰਾ ਜ਼੍ਹਿਲਾ ਪ੍ਰਧਾਨ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਪੰਜਾਬ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਕੁਮਾਰ ਜਾਖੜ ਦੇ ਧੜੇ ਨਾਲ ਸਬੰਧਿਤ ਕਾਕਾ ਕੰਬੋਜ ਨੇ ਸ੍ਰੀ ਜਾਖੜ ਦੇ ਨਾਲ ਜੀ ਕਾਂਗਰਸ ਪਾਰਟੀ ਨੂੰ ਅਲਵਿਦਾ ਕਿਹਾ ਸੀ। ਕਾਕਾ ਕੰਬੋਜ ਦੀ ਨਿਯੁਕਤੀ ਨਾਲ ਫ਼ਾਜ਼ਿਲਕਾ ਜ਼ਿਲ੍ਹੇ ਅੰਦਰ ਉਨ੍ਹਾਂ ਦੇ ਸਮਰਥਕਾਂ ਅਤੇ ਸ਼ੁੱਭਚਿੰਤਕਾਂ ਵਿਚ ਖ਼ੁਸ਼ੀ ਪਾਈ ਜਾ ਰਹੀ ਹੈ। ਇੱਥੇ ਇਹ ਵਿਸ਼ੇਸ਼ ਵਰਨਣਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਜਲੰਧਰ ਫੇਰੀ ਮੌਕੇ ਕਾਕਾ ਕੰਬੋਜ ਨੇ ਪ੍ਰਧਾਨ ਮੰਤਰੀ ਨੂੰ ਸਰਹੱਦੀ ਖੇਤਰ ਦੀਆਂ ਮੁੱਖ ਮੰਗਾਂ ਬਾਰੇ ਦੱਸਿਆ ਸੀ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਸਵਨਾ ਨੇ ਪਿੰਡ ਤਰੋਬੜੀ ਵਿਖੇ ਕੀਤੀ ਲੋਕ ਮਿਲਣੀ ਅਗਲੀ ਖ਼ਬਰ ਐਫ਼.ਡੀ.ਸੀ.ਏ ਨੇ ਐੱਸ.ਐੱਸ.ਪੀ.ਗਗਨ ਅਜੀਤ ਸਿੰਘ ਨਾਲ ਕੀਤੀ ਮੁਲਾਕਾਤ
Ad Position 24
No active advertisement