ਵਿਧਾਇਕ ਸਵਨਾ ਨੇ ਪਿੰਡ ਤਰੋਬੜੀ ਵਿਖੇ ਕੀਤੀ ਲੋਕ ਮਿਲਣੀ
ਫ਼ਾਜ਼ਿਲਕਾ, 18 ਜੁਲਾਈ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਹਲਕੇ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਵਲੋਂ ਪਿੰਡ ਤਰੋਬੜੀ ਵਿਖੇ ਇਕ ਵਿਸ਼ੇਸ਼ ‘ਲੋਕ ਮਿਲਣੀ’ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਜਿੱਥੇ ਉਨ੍ਹਾਂ ਨੇ ਇਲਾਕਾ ਨਿਵਾਸੀਆਂ ਦੀਆਂ ਸਾਂਝੀਆਂ ਅਤੇ ਨਿੱਜੀ ਮੁਸ਼ਕਲਾਂ ਨੂੰ ਬੜੇ ਧਿਆਨ ਨਾਲ ਸੁਣਿਆ ਅਤੇ ਮੌਕੇ ’ਤੇ ਹੀ ਉਨ੍ਹਾਂ ਦੇ ਹੱਲ ਲਈ ਸਬੰਧਿਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ, ਉੱਥੇ ਹੀ ਹਲਕੇ ਦੇ ਲੋੜਵੰਦ ਪਰਿਵਾਰਾਂ ਨੂੰ ਪੰਜਾਬ ਸਰਕਾਰ ਵਲੋਂ ਭੇਜੀਆਂ ਗਈਆਂ ਵਿਸ਼ੇਸ਼ ਰਾਸ਼ਨ ਕਿੱਟਾਂ ਦੀ ਵੰਡ ਵੀ ਕੀਤੀ।
ਫ਼ਾਜ਼ਿਲਕਾ, 18 ਜੁਲਾਈ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਹਲਕੇ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਵਲੋਂ ਪਿੰਡ ਤਰੋਬੜੀ ਵਿਖੇ ਇਕ ਵਿਸ਼ੇਸ਼ ‘ਲੋਕ ਮਿਲਣੀ’ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਜਿੱਥੇ ਉਨ੍ਹਾਂ ਨੇ ਇਲਾਕਾ ਨਿਵਾਸੀਆਂ ਦੀਆਂ ਸਾਂਝੀਆਂ ਅਤੇ ਨਿੱਜੀ ਮੁਸ਼ਕਲਾਂ ਨੂੰ ਬੜੇ ਧਿਆਨ ਨਾਲ ਸੁਣਿਆ ਅਤੇ ਮੌਕੇ ’ਤੇ ਹੀ ਉਨ੍ਹਾਂ ਦੇ ਹੱਲ ਲਈ ਸਬੰਧਿਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ, ਉੱਥੇ ਹੀ ਹਲਕੇ ਦੇ ਲੋੜਵੰਦ ਪਰਿਵਾਰਾਂ ਨੂੰ ਪੰਜਾਬ ਸਰਕਾਰ ਵਲੋਂ ਭੇਜੀਆਂ ਗਈਆਂ ਵਿਸ਼ੇਸ਼ ਰਾਸ਼ਨ ਕਿੱਟਾਂ ਦੀ ਵੰਡ ਵੀ ਕੀਤੀ। ਇਸ ਮੌਕੇ ਹਾਜ਼ਰ ਲੋਕਾਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਸਵਨਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਚੋਣਾਂ ਦੌਰਾਨ ਸੂਬੇ ਦੇ ਲੋਕਾਂ ਨਾਲ ਕੀਤੇ ਆਪਣੇ ਸਾਰੇ ਵਾਅਦਿਆਂ ਨੂੰ ਨਾ ਸਿਰਫ਼ ਪੂਰਾ ਕੀਤਾ ਹੈ, ਸਗੋਂ ਲੋਕ ਹਿਤ ਵਿਚ ਉਮੀਦ ਤੋਂ ਵਧ ਕੇ ਕੰਮ ਕੀਤੇ ਹਨ। ਉਨ੍ਹਾਂ ਦੱਸਿਆ ਕਿ ਸਰਕਾਰ ਵਲੋਂ ਭੇਜੀ ਗਈ ਇਸ ਵਿਸ਼ੇਸ਼ ਰਾਸ਼ਨ ਕਿੱਟ ਵਿਚ ਗ਼ਰੀਬ ਪਰਿਵਾਰਾਂ ਦੀ ਰੋਜ਼ਾਨਾ ਰਸੋਈ ਦੀ ਵਰਤੋਂ ਵਾਲੀਆਂ ਉੱਚ ਮਿਆਰੀ ਵਸਤੂਆਂ ਸ਼ਾਮਲ ਹਨ, ਜੋ ਬਿਨਾਂ ਕਿਸੇ ਦੇਰੀ ਦੇ ਸਿੱਧੇ ਲਾਭਪਾਤਰੀਆਂ ਤੱਕ ਪਹੁੰਚਾਈਆਂ ਜਾ ਰਹੀਆਂ ਹਨ। ਉਨ੍ਹਾਂ ਦੁਹਰਾਇਆ ਕਿ ਮਾਨ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਹਲਕੇ ਵਿਚ ਕੋਈ ਵੀ ਲੋੜਵੰਦ ਪਰਿਵਾਰ ਰਾਸ਼ਨ ਦੀ ਸਹੂਲਤ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ। ਇਸ ਲੋਕ ਮਿਲਣੀ ਸਮਾਗਮ ਦੌਰਾਨ ਸਰਪੰਚ ਲਖਵਿੰਦਰ ਸਿੰਘ, ਬਲਾਕ ਪ੍ਰਧਾਨ ਕਰਨ, ਬਲਾਕ ਪ੍ਰਧਾਨ ਭਜਨ ਕੰਬੋਜ, ਬਲਾਕ ਸੰਮਤੀ ਮੈਂਬਰ ਮੰਗਲ ਸਿੰਘ, ਸਰਪੰਚ ਲਖਵੀਰ ਸਿੰਘ, ਸਰਪੰਚ ਸੁਰਿੰਦਰ ਕੁਮਾਰ ਸਮੇਤ ਵੱਡੀ ਗਿਣਤੀ ਵਿਚ ਆਮ ਆਦਮੀ ਪਾਰਟੀ ਦੇ ਆਗੂ, ਮੋਹਤਬਰ ਸੱਜਣ ਅਤੇ ਸਮੂਹ ਵਰਕਰ ਹਾਜ਼ਰ ਸਨ।