ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਮਾਨਵ ਕਲਿਆਣ ਬਿਰਧ ਆਸ਼ਰਮ ਵਿਖੇ ਸ੍ਰੀ ਹਰਿ ਕਥਾ (ਰਾਗੀ ਪਾਠੀ) ਕੈਂਪ ਦੀ ਸ਼ਰਧਾਪੂਰਵਕ ਸ਼ੁਰੂਆਤ

ਫ਼ਾਜ਼ਿਲਕਾ, 18 ਜੁਲਾਈ (ਦਵਿੰਦਰ ਪਾਲ ਸਿੰਘ)-ਮਾਨਵ ਕਲਿਆਣ ਬਿਰਧ ਆਸ਼ਰਮ ਵਿਖੇ ਸ਼੍ਰੀ ਹਰਿ ਕਥਾ (ਰਾਗੀ ਪਾਠੀ) ਕੈਂਪ ਦੀ ਬੜੀ ਹੀ ਸ਼ਰਧਾ, ਭਾਵਨਾ ਅਤੇ ਧਾਰਮਿਕ ਮਾਹੌਲ ਵਿਚ ਸ਼ੁਰੂਆਤ ਕੀਤੀ ਗਈ। ਕੈਂਪ ਦੇ ਉਦਘਾਟਨੀ ਸਮਾਰੋਹ ਮੌਕੇ ਵੱਡੀ ਗਿਣਤੀ ਵਿਚ ਧਾਰਮਿਕ ਅਤੇ ਸਮਾਜ ਸੇਵੀ ਖੇਤਰ ਨਾਲ ਜੁੜੀਆਂ ਸ਼ਖ਼ਸੀਅਤਾਂ ਨੇ ਸ਼ਿਰਕਤ ਕਰਕੇ ਇਸ ਸ਼ਲਾਘਾਯੋਗ ਉਪਰਾਲੇ ਦੀ ਪ੍ਰਸ਼ੰਸਾ ਕੀਤੀ।

Ad Position 21
No active advertisement
ਅਜੀਤ ਡੈਸਕ 19-07-2026
ਫ਼ਾਜ਼ਿਲਕਾ, 18 ਜੁਲਾਈ (ਦਵਿੰਦਰ ਪਾਲ ਸਿੰਘ)-ਮਾਨਵ ਕਲਿਆਣ ਬਿਰਧ ਆਸ਼ਰਮ ਵਿਖੇ ਸ਼੍ਰੀ ਹਰਿ ਕਥਾ (ਰਾਗੀ ਪਾਠੀ) ਕੈਂਪ ਦੀ ਬੜੀ ਹੀ ਸ਼ਰਧਾ, ਭਾਵਨਾ ਅਤੇ ਧਾਰਮਿਕ ਮਾਹੌਲ ਵਿਚ ਸ਼ੁਰੂਆਤ ਕੀਤੀ ਗਈ। ਕੈਂਪ ਦੇ ਉਦਘਾਟਨੀ ਸਮਾਰੋਹ ਮੌਕੇ ਵੱਡੀ ਗਿਣਤੀ ਵਿਚ ਧਾਰਮਿਕ ਅਤੇ ਸਮਾਜ ਸੇਵੀ ਖੇਤਰ ਨਾਲ ਜੁੜੀਆਂ ਸ਼ਖ਼ਸੀਅਤਾਂ ਨੇ ਸ਼ਿਰਕਤ ਕਰਕੇ ਇਸ ਸ਼ਲਾਘਾਯੋਗ ਉਪਰਾਲੇ ਦੀ ਪ੍ਰਸ਼ੰਸਾ ਕੀਤੀ। ਇਸ ਸਮਾਗਮ ਦੌਰਾਨ ਕਮੇਟੀ ਦੇ ਪ੍ਰਧਾਨ ਸੁਰਿੰਦਰ ਕੁਮਾਰ ਮੁਲੜੀ, ਨਰੇਸ਼ ਨਾਰੰਗ, ਗੋਪਾਲ ਠਠੱਈ, ਡਾ. ਸੇਠੀ, ਭਾਵਨਾ ਗਾਂਧੀ, ਏਕਲ ਅਭਿਆਨ ਦੇ ਕਾਰਕੁਨ ਕੁਲਦੀਪ ਸਿੰਘ, ਕੁਮਾਰੀ ਨਿਰਮਲ ਰਾਣੀ, ਸੁਨੀਤਾ, ਹਿਮਾਚਲ ਪ੍ਰਦੇਸ਼ ਤੋਂ ਬਲਕਾਰ ਸਿੰਘ, ਜਸਵਿੰਦਰ ਸਿੰਘ, ਗੁਲਾਬ ਸਿੰਘ ਅਤੇ ਏਕਲ ਅਭਿਆਨ ਦੇ ਸਿੱਖਿਆਰਥੀ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਇਸ ਮੌਕੇ ਬੁਲਾਰਿਆਂ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਸ਼੍ਰੀ ਹਰਿ ਕਥਾ ਮਨੁੱਖ ਨੂੰ ਅਧਿਆਤਮਿਕ ਜੀਵਨ ਨਾਲ ਜੋੜਨ ਦੇ ਨਾਲ-ਨਾਲ ਸਮਾਜ ਵਿਚ ਆਪਸੀ ਸਾਂਝ, ਸੇਵਾ ਅਤੇ ਇਨਸਾਨੀਅਤ ਦੀ ਭਾਵਨਾ ਨੂੰ ਮਜ਼ਬੂਤ ਕਰਦੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਸਮਾਜ ਵਿਚ ਸਕਾਰਾਤਮਿਕ ਸੋਚ ਪੈਦਾ ਕਰਨ ਅਤੇ ਨਵੀਂ ਪੀੜ੍ਹੀ ਨੂੰ ਆਪਣੇ ਉੱਚ ਸੰਸਕਾਰਾਂ ਨਾਲ ਜੋੜਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਪ੍ਰਬੰਧਕਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਸ਼੍ਰੀ ਹਰਿ ਕਥਾ (ਰਾਗੀ ਪਾਠੀ) ਕੈਂਪ 25 ਜੁਲਾਈ ਤੱਕ ਰੋਜ਼ਾਨਾ ਚੱਲੇਗਾ। ਇਸ ਦੌਰਾਨ ਸ਼੍ਰੀ ਹਰਿ ਕਥਾ, ਕੀਰਤਨ ਅਤੇ ਧਾਰਮਿਕ ਪ੍ਰਵਚਨਾਂ ਰਾਹੀਂ ਸੰਗਤਾਂ ਨੂੰ ਗੁਰਮਤਿ ਦੇ ਸੰਦੇਸ਼ ਨਾਲ ਜੋੜਿਆ ਜਾਵੇਗਾ। ਉਨ੍ਹਾਂ ਇਲਾਕੇ ਦੀਆਂ ਸਮੂਹ ਮਾਈ-ਬੀਬੀਆਂ ਅਤੇ ਧਰਮ ਪ੍ਰੇਮੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਕੈਂਪ ਵਿਚ ਵੱਧ-ਚੜ੍ਹ ਕੇ ਹਾਜ਼ਰੀ ਭਰਨ ਅਤੇ ਗੁਰਬਾਣੀ ਦਾ ਲਾਹਾ ਲੈਣ।
Ad Position 22
No active advertisement
ਪਿਛਲੀ ਖ਼ਬਰ ਡੋਡਾ ਪਰਿਵਾਰ ਦੇ ਆਮ ਆਦਮੀ ਪਾਰਟੀ ਨਾਲ ਜੁੜਨ ਕਾਰਨ ਅਬੋਹਰ ਵਿਚ ਪਾਰਟੀ ਹੋਈ ਹੋਰ ਮਜ਼ਬੂਤ-ਐਡਵੋਕੇਟ ਹਰਪ੍ਰੀਤ ਸਿੰਘ ਅਗਲੀ ਖ਼ਬਰ ਆਮ ਆਦਮੀ ਲਈ ਘਰ ਬਣਾਉਣ ਦਾ ਸੁਪਨਾ ਹੋਇਆ ਚਕਨਾਚੂਰ ਇੱਟਾਂ ਦੇ ਭਾਅ ਅਸਮਾਨੀ ਚੜ੍ਹੇ
Ad Position 24
No active advertisement