ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਡੋਡਾ ਪਰਿਵਾਰ ਦੇ ਆਮ ਆਦਮੀ ਪਾਰਟੀ ਨਾਲ ਜੁੜਨ ਕਾਰਨ ਅਬੋਹਰ ਵਿਚ ਪਾਰਟੀ ਹੋਈ ਹੋਰ ਮਜ਼ਬੂਤ-ਐਡਵੋਕੇਟ ਹਰਪ੍ਰੀਤ ਸਿੰਘ

ਅਬੋਹਰ, 18 ਜੁਲਾਈ (ਤੇਜਿੰਦਰ ਸਿੰਘ ਖ਼ਾਲਸਾ)-ਅਬੋਹਰ ਦੀ ਸਿਆਸਤ ਵਿਚ ਉਸ ਸਮੇਂ ਨਵਾਂ ਮੋੜ ਆ ਗਿਆ ਜਦ ਪ੍ਰਸਿੱਧ ਡੋਡਾ ਪਰਿਵਾਰ ਦੀ ਨੂੰਹ ਅਤੇ ਸਮਾਜ ਸੇਵੀ ਸੋਹਾਨੀ ਡੋਡਾ ਨੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ। ਆਮ ਆਦਮੀ ਪਾਰਟੀ ਦੇ ਲੀਗਲ ਵਿੰਗ ਦੇ ਸੂਬਾ ਜੁਆਇੰਟ ਸਕੱਤਰ ਐਡਵੋਕੇਟ ਹਰਪ੍ਰੀਤ ਸਿੰਘ ਨੇ ਕਿਹਾ ਕਿ ਸੋਹਾਨੀ ਡੋਡਾ ਦੇ ਆਮ ਆਦਮੀ ਪਾਰਟੀ ਨਾਲ ਜੁੜਨ ਨਾਲ ਅਬੋਹਰ ਦੇ ਸਿਆਸੀ ਸਮੀਕਰਨਾਂ ਵਿਚ ਨਵਾਂ ਬਦਲਾਅ ਆਵੇਗਾ।

Ad Position 21
No active advertisement
ਅਜੀਤ ਡੈਸਕ 19-07-2026
ਅਬੋਹਰ, 18 ਜੁਲਾਈ (ਤੇਜਿੰਦਰ ਸਿੰਘ ਖ਼ਾਲਸਾ)-ਅਬੋਹਰ ਦੀ ਸਿਆਸਤ ਵਿਚ ਉਸ ਸਮੇਂ ਨਵਾਂ ਮੋੜ ਆ ਗਿਆ ਜਦ ਪ੍ਰਸਿੱਧ ਡੋਡਾ ਪਰਿਵਾਰ ਦੀ ਨੂੰਹ ਅਤੇ ਸਮਾਜ ਸੇਵੀ ਸੋਹਾਨੀ ਡੋਡਾ ਨੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ। ਆਮ ਆਦਮੀ ਪਾਰਟੀ ਦੇ ਲੀਗਲ ਵਿੰਗ ਦੇ ਸੂਬਾ ਜੁਆਇੰਟ ਸਕੱਤਰ ਐਡਵੋਕੇਟ ਹਰਪ੍ਰੀਤ ਸਿੰਘ ਨੇ ਕਿਹਾ ਕਿ ਸੋਹਾਨੀ ਡੋਡਾ ਦੇ ਆਮ ਆਦਮੀ ਪਾਰਟੀ ਨਾਲ ਜੁੜਨ ਨਾਲ ਅਬੋਹਰ ਦੇ ਸਿਆਸੀ ਸਮੀਕਰਨਾਂ ਵਿਚ ਨਵਾਂ ਬਦਲਾਅ ਆਵੇਗਾ। ਉਨ੍ਹਾਂ ਕਿਹਾ ਕਿ ਡੋਡਾ ਪਰਿਵਾਰ ਦੀ ਸਮਾਜ ਵਿਚ ਮਜ਼ਬੂਤ ਪਛਾਣ ਅਤੇ ਲੋਕਾਂ ਵਿਚ ਪ੍ਰਭਾਵ ਕਾਰਨ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਲੋਕ-ਹਿਤੈਸ਼ੀ ਨੀਤੀਆਂ ਅਤੇ ਵਿਕਾਸ ਪੱਖੀ ਸੋਚ ਤੋਂ ਪ੍ਰਭਾਵਿਤ ਹੋ ਕੇ ਸਮਾਜ ਦੇ ਵੱਖ-ਵੱਖ ਵਰਗਾਂ ਦੇ ਲੋਕ ਲਗਾਤਾਰ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਨੇ ਸੋਹਾਨੀ ਡੋਡਾ ਦਾ ਪਾਰਟੀ ਵਿਚ ਸਵਾਗਤ ਕਰਦਿਆਂ ਵਿਸ਼ਵਾਸ ਜਤਾਇਆ ਕਿ ਉਨ੍ਹਾਂ ਦੇ ਸ਼ਾਮਲ ਹੋਣ ਨਾਲ ਸੰਗਠਨ ਨੂੰ ਨਵੀਂ ਊਰਜਾ ਮਿਲੇਗੀ ਅਤੇ ਆਉਣ ਵਾਲੇ ਸਮੇਂ ਵਿਚ ਪਾਰਟੀ ਅਬੋਹਰ ਹਲਕੇ ਵਿਚ ਹੀ ਨਹੀਂ ਬਲਕਿ ਜ਼ਿਲ੍ਹਾ ਫ਼ਾਜ਼ਿਲਕਾ ਵਿਚ ਹੋਰ ਮਜ਼ਬੂਤ ਹੋ ਕੇ ਉੱਭਰੇਗੀ। ਐਡਵੋਕੇਟ ਹਰਪ੍ਰੀਤ ਸਿੰਘ ਨੇ ਆਪਣੇ ਸਾਥੀਆਂ ਨਾਲ ਸਮਾਜਸੇਵੀ ਸ਼ਿਵ ਲਾਲ ਡੋਡਾ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੇ ਪਰਿਵਾਰ ਦਾ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ’ਤੇ ਸਵਾਗਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਫ਼ਾਜ਼ਿਲਕਾ ’ਚ ਭਾਜਪਾ ਦਾ ਕਬਜ਼ਾ, ਪਰ ਪ੍ਰਧਾਨਗੀ ਚੋਣ ਤੋਂ ਬਾਅਦ ਪਾਰਟੀ ’ਚ ਵੱਡੀ ਬਗ਼ਾਵਤ ਵਿਧਾਨ ਸਭਾ ਚੋਣ ਹਰ ਹ... ਅਗਲੀ ਖ਼ਬਰ ਮਾਨਵ ਕਲਿਆਣ ਬਿਰਧ ਆਸ਼ਰਮ ਵਿਖੇ ਸ੍ਰੀ ਹਰਿ ਕਥਾ (ਰਾਗੀ ਪਾਠੀ) ਕੈਂਪ ਦੀ ਸ਼ਰਧਾਪੂਰਵਕ ਸ਼ੁਰੂਆਤ
Ad Position 24
No active advertisement