05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਅਤੇ ਸਿੱਖ ਜਥੇਬੰਦੀਆਂ ਵਲੋਂ ਗ੍ਰਹਿ ਮੰਤਰੀ ਦੇ ਨਾਂਅ ਡੀ.ਸੀ.ਦਫ਼ਤਰ ਵਿਖੇ ਸੌਂਪਿਆ ਮੰਗ ਪੱਤਰ

Ad Position 21
No active advertisement
ਅਜੀਤ ਡੈਸਕ 15-07-2026
ਫ਼ਾਜ਼ਿਲਕਾ, 14 ਜੁਲਾਈ (ਦਵਿੰਦਰ ਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ, ਇੰਟਰਨੈਸ਼ਨਲ ਪੰਥਕ ਦਲ, ਯੂਨਾਈਟਿਡ ਅਕਾਲੀ ਦਲ, ਬੇਗਮਪੁਰਾ ਖ਼ਾਲਸਾ ਰਾਜ ਪਾਰਟੀ ਅਤੇ ਪੰਥਕ ਆਜ਼ਾਦ ਗਰੁੱਪ ਸਮੇਤ ਵੱਖ-ਵੱਖ ਸਿੱਖ ਜਥੇਬੰਦੀਆਂ ਵਲੋਂ ਭਾਰਤ ਦੇ ਗ੍ਰਹਿ ਮੰਤਰੀ ਦੇ ਨਾਂਅ ਅਹਿਮ ਮੰਗ ਪੱਤਰ ਡਿਪਟੀ ਕਮਿਸ਼ਨਰ ਫ਼ਾਜ਼ਿਲਕਾ ਰਾਹੀਂ ਭੇਜਿਆ ਗਿਆ। ਸਿੱਖ ਆਗੂਆਂ ਗਿਆਨੀ ਹਰਪ੍ਰੀਤ ਸਿੰਘ, ਭਾਈ ਜਸਬੀਰ ਸਿੰਘ ਰੋਡੇ, ਗੁਰਦੀਪ ਸਿੰਘ ਬਠਿੰਡਾ, ਗੁਰਿੰਦਰ ਸਿੰਘ ਬਾਜਵਾ, ਭਾਈ ਮਨਦੀਪ ਸਿੰਘ, ਗੁਰਿੰਦਰ ਸਿੰਘ ਗਰੇਵਾਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਜ਼ਿਲ੍ਹਾ ਫ਼ਾਜ਼ਿਲਕਾ ਵਲੋਂ ਸਾਂਝੇ ਤੌਰ ’ਤੇ ਭੇਜੇ ਇਸ ਪੱਤਰ ਵਿਚ 1980-95 ਦੇ ਦੌਰਾਨ ਪੰਜਾਬ ਵਿਚ ਹੋਏ ਮਨੁੱਖੀ ਅਧਿਕਾਰਾਂ ਦੇ ਘਾਣ ਦਾ ਮੁੱਦਾ ਚੁੱਕਿਆ ਗਿਆ ਹੈ। ਆਗੂਆਂ ਨੇ ਕਿਹਾ ਕਿ ਸ਼ਹੀਦ ਜਸਵੰਤ ਸਿੰਘ ਖਾਲੜਾ ਵਲੋਂ ਇਕੱਠੇ ਕੀਤੇ ਸਬੂਤਾਂ ਦੇ ਆਧਾਰ ’ਤੇ ਹੀ ਸੁਪਰੀਮ ਕੋਰਟ ਨੇ ਹਜ਼ਾਰਾਂ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਦਿੱਤਾ ਸੀ। ਜਥੇਬੰਦੀ ਦੇ ਆਗੂਆਂ ਨੇ ਮੰਗ ਕੀਤੀ ਕਿ ਸ਼ਹੀਦ ਜਸਵੰਤ ਸਿੰਘ ਖਾਲੜਾ ਦੇ ਜੀਵਨ ਸੰਘਰਸ਼ ’ਤੇ ਬਣੀ ਫ਼ਿਲਮ ‘ਪੰਜਾਬ 95’ ਨੂੰ ਉਸੇ ਨਾਮ ਹੇਠ ਅਤੇ ਬਿਨਾਂ ਕਿਸੇ ਸੈਂਸਰ ਕੱਟ ਦੇ ਸਿਨੇਮਾ ਘਰਾਂ ਵਿਚ ਰਿਲੀਜ਼ ਕਰਨ ਦੀ ਇਜਾਜ਼ਤ ਦਿੱਤੀ ਜਾਵੇ, ਖਾਲੜਾ ਕਤਲ ਕੇਸ ਵਿਚ ਸਜ਼ਾ-ਯਾਫ਼ਤਾ ਮੁਜਰਿਮ ਡੀ.ਐੱਸ.ਪੀ.ਜਸਪਾਲ ਸਿੰਘ, ਜੋ ਲੰਬੇ ਸਮੇਂ ਤੋਂ ਜੇਲ੍ਹ ਤੋਂ ਛੁੱਟੀ ਆਉਣ ਤੋਂ ਬਾਅਦ ਫ਼ਰਾਰ ਦੱਸਿਆ ਜਾ ਰਿਹਾ ਹੈ, ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਸਲਾਖ਼ਾਂ ਪਿੱਛੇ ਭੇਜਿਆ ਜਾਵੇ ਅਤੇ ਉਸ ਦੀ ਸਜ਼ਾ ਮੁਆਫ਼ੀ ਦੀ ਸਿਫ਼ਾਰਸ਼ ਕਰਨ ਵਾਲਿਆਂ ਨੂੰ ਨਸ਼ਰ ਕੀਤਾ ਜਾਵੇ। ਸਾਲ 1982 ਤੋਂ 1995 ਤੱਕ ਪੰਜਾਬ ’ਚ ਵਾਪਰੇ ਘਟਨਾਕ੍ਰਮ ਦੀ ਨਿਰਪੱਖ ਜਾਂਚ ਲਈ ਇਕ ਵਿਸ਼ੇਸ਼ ਕਮਿਸ਼ਨ ਬਣਾਇਆ ਜਾਵੇ ਅਤੇ ਇਸ ਦੀ ਰਿਪੋਰਟ ਜਨਤਕ ਕੀਤੀ ਜਾਵੇ। ਸਿੱਖ ਆਗੂਆਂ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਦੇਸ਼ ਦੀ ਆਜ਼ਾਦੀ ਅਤੇ ਰੱਖਿਆ ’ਚ ਸਿੱਖਾਂ ਦੇ ਯੋਗਦਾਨ ਨੂੰ ਦੇਖਦੇ ਹੋਏ ਇਨ੍ਹਾਂ ਇਨਸਾਫ਼ ਪਸੰਦ ਮੰਗਾਂ ਨੂੰ ਤੁਰੰਤ ਪ੍ਰਵਾਨ ਕੀਤਾ ਜਾਵੇ। ਇਸ ਮੌਕੇ ਜਥੇਦਾਰ ਚਰਨ ਸਿੰਘ, ਐਡਵੋਕੇਟ ਗੁਰਜਿੰਦਰ ਸਿੰਘ ਗਰੇਵਾਲ, ਰਛਪਾਲ ਸਿੰਘ ਕਮਾਲ ਵਾਲਾ, ਗੁਰਮੀਤ ਸਿੰਘ ਗੋਗੀ, ਗੁਰਮੀਤ ਸਿੰਘ ਮਾਹੂਆਣਾ ਬੋਦਲਾ, ਬਲਰਾਜ ਸਿੰਘ ਬੱਬੂ, ਗੁਰਮੇਜ ਸਿੰਘ ਸਾਬੂਆਣਾ, ਦਰਸ਼ਨ ਸਿੰਘ ਓਡੀਆਂ, ਗੁਰਵਿੰਦਰ ਸਿੰਘ ਘੱਟਿਆਂਵਾਲੀ ਜੱਟਾਂ, ਸੁੱਚਾ ਸਿੰਘ, ਰਾਮ ਸਿੰਘ ਚੱਕਪੱਖੀ, ਬਲਦੇਵ ਸਿੰਘ ਮੰਮੂ ਖੇੜਾ, ਗੁਰਲਾਲ ਸਿੰਘ ਜੰਡਵਾਲਾ, ਭਜਨ ਲਾਲ, ਅਜੀਤ ਸਿੰਘ, ਸੂਰਤ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਐੱਚ.ਪੀ.ਵੀ ਟੀਕਾਕਰਨ ਮੁਹਿੰਮ ਨੂੰ ਮਿਲੀ ਤੇਜ਼ੀ ਵਿਸ਼ੇਸ਼ ਕੈਂਪਾਂ ’ਚ 14 ਤੋਂ 15 ਸਾਲ ਦੀਆਂ ਲੜਕੀਆਂ ਨੂੰ ਲਗਾਏ ਗਏ ਟੀਕੇ ਅਗਲੀ ਖ਼ਬਰ ਨਹਿਰ ’ਚ ਨਹਾਉਂਦੇ ਸਮੇਂ ਤੇਜ਼ ਵਹਾਅ ਕਾਰਨ 17 ਸਾਲਾ ਵਿਦਿਆਰਥੀ ਰੁੜ੍ਹਿਆ
Ad Position 24
No active advertisement