05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

ਐੱਚ.ਪੀ.ਵੀ ਟੀਕਾਕਰਨ ਮੁਹਿੰਮ ਨੂੰ ਮਿਲੀ ਤੇਜ਼ੀ ਵਿਸ਼ੇਸ਼ ਕੈਂਪਾਂ ’ਚ 14 ਤੋਂ 15 ਸਾਲ ਦੀਆਂ ਲੜਕੀਆਂ ਨੂੰ ਲਗਾਏ ਗਏ ਟੀਕੇ

Ad Position 21
No active advertisement
ਅਜੀਤ ਡੈਸਕ 15-07-2026
ਫ਼ਾਜ਼ਿਲਕਾ, 14 ਜੁਲਾਈ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਲੋਂ ਚਲਾਈ ਜਾ ਰਹੀ ਐੱਚ.ਪੀ.ਵੀ ਟੀਕਾਕਰਨ ਮੁਹਿੰਮ ਤਹਿਤ ਕਮਿਊਨਿਟੀ ਹੈਲਥ ਸੈਂਟਰ ਖੂਈ ਖੇੜਾ ਅਧੀਨ ਪੈਂਦੇ ਪਿੰਡ ਆਲਮਗੜ੍ਹ, ਖੂਈਆਂ ਸਰਵਰ, ਏ.ਏ.ਕੇ. ਕਿੱਲ੍ਹਿਆਂਵਾਲੀ ਅਤੇ ਪੰਜਕੋਸੀ ਵਿਖੇ ਵਿਸ਼ੇਸ਼ ਟੀਕਾਕਰਨ ਕੈਂਪ ਲਗਾਏ ਗਏ। ਇਨ੍ਹਾਂ ਕੈਂਪਾਂ ਦੌਰਾਨ 14 ਤੋਂ 15 ਸਾਲ ਦੀ ਉਮਰ ਦੀਆਂ ਯੋਗ ਲਾਭਪਾਤਰੀ ਲੜਕੀਆਂ ਨੂੰ ਐੱਚ.ਪੀ.ਵੀ ਦਾ ਟੀਕਾ ਲਗਾਇਆ ਗਿਆ ਅਤੇ ਸਰਵਾਈਕਲ ਕੈਂਸਰ ਤੋਂ ਬਚਾਅ ਲਈ ਜਾਗਰੂਕ ਕੀਤਾ ਗਿਆ। ਇਹ ਮੁਹਿੰਮ ਸਿਵਲ ਸਰਜਨ ਫ਼ਾਜ਼ਿਲਕਾ ਡਾ. ਕਵਿਤਾ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਟੀਕਾਕਰਨ ਅਧਿਕਾਰੀ ਡਾ. ਰਿੰਕੂ ਚਾਵਲਾ ਅਤੇ ਸੀਨੀਅਰ ਮੈਡੀਕਲ ਅਫ਼ਸਰ ਸੀ.ਐੱਚ.ਸੀ ਖੂਈ ਖੇੜਾ ਡਾ.ਉਪਿੰਦਰ ਸਿੰਘ ਦੀ ਨਿਗਰਾਨੀ ਹੇਠ ਚਲਾਈ ਜਾ ਰਹੀ ਹੈ। ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਪਿੰਡ-ਪਿੰਡ ਜਾ ਕੇ ਯੋਗ ਲਾਭਪਾਤਰੀ ਲੜਕੀਆਂ ਦਾ ਟੀਕਾਕਰਨ ਕਰਨ ਦੇ ਨਾਲ-ਨਾਲ ਮਾਪਿਆਂ ਨੂੰ ਵੀ ਐੱਚ.ਪੀ.ਵੀ ਟੀਕੇ ਦੀ ਮਹੱਤਤਾ ਅਤੇ ਇਸ ਦੇ ਲਾਭਾਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। ਸੀਨੀਅਰ ਮੈਡੀਕਲ ਅਫ਼ਸਰ ਡਾ. ਉਪਿੰਦਰ ਸਿੰਘ ਨੇ ਦੱਸਿਆ ਕਿ ਐੱਚ.ਪੀ.ਵੀ ਟੀਕਾ 14 ਤੋਂ 15 ਸਾਲ ਦੀ ਉਮਰ ਦੀਆਂ ਲੜਕੀਆਂ ਨੂੰ ਸਰਵਾਈਕਲ ਕੈਂਸਰ ਤੋਂ ਬਚਾਉਣ ਦਾ ਸਭ ਤੋਂ ਪ੍ਰਭਾਵਸ਼ਾਲੀ ਅਤੇ ਸੁਰੱਖਿਅਤ ਤਰੀਕਾ ਹੈ। ਬਲਾਕ ਮਾਸ ਮੀਡੀਆ ਇੰਚਾਰਜ ਸੁਸ਼ੀਲ ਕੁਮਾਰ ਨੇ ਦੱਸਿਆ ਕਿ ਸਿਹਤ ਵਿਭਾਗ ਵਲੋਂ ਚਲਾਈ ਜਾ ਰਹੀ ਇਹ ਵਿਸ਼ੇਸ਼ ਮੁਹਿੰਮ 31 ਅਗਸਤ ਤੱਕ ਜਾਰੀ ਰਹੇਗੀ ਅਤੇ ਜ਼ਿਲ੍ਹੇ ਦੀਆਂ ਸਾਰੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਐੱਚ.ਪੀ.ਵੀ ਦਾ ਟੀਕਾ ਮੁਫ਼ਤ ਉਪਲਬਧ ਹੈ। ਇਨ੍ਹਾਂ ਵਿਸ਼ੇਸ਼ ਕੈਂਪਾਂ ਨੂੰ ਸਫਲ ਬਣਾਉਣ ਵਿਚ ਮੈਡੀਕਲ ਅਫ਼ਸਰ ਡਾ. ਸ਼ੁਭਮ, ਡਾ. ਮਨੀਸ਼, ਐਲ.ਐੱਚ.ਵੀ. ਕਰਮਾ, ਏ.ਐਨ.ਐਮ. ਇਕਬਾਲ ਕੌਰ, ਸੀਮਾ ਬਜਾਜ, ਸ਼ਿਮਲਾ, ਨਵਦੀਪ ਕੌਰ, ਵੀਰਪਾਲ ਕੌਰ, ਕੈਲਾਸ਼, ਸੋਨਾ, ਪਰਵੀਨ, ਰਾਜਦੀਪ ਕੌਰ, ਸੰਤੋਸ਼, ਰੇਣੂ ਬਾਲਾ ਅਤੇ ਸਬੰਧਿਤ ਖੇਤਰਾਂ ਦੀਆਂ ਸਮੂਹ ਆਸ਼ਾ ਵਰਕਰਾਂ ਅਤੇ ਆਸ਼ਾ ਫੈਸੀਲੀਟੇਟਰਾਂ ਨੇ ਅਹਿਮ ਭੂਮਿਕਾ ਨਿਭਾਈ।
Ad Position 22
No active advertisement
ਪਿਛਲੀ ਖ਼ਬਰ ਵਪਾਰੀਆਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕਰਨ ਸੰਬੰਧਿਤ ਵਿਭਾਗਾਂ ਦੇ ਅਧਿਕਾਰੀ-ਵਧੀਕ ਡਿਪਟੀ ਕਮਿਸ਼ਨਰ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਅਤੇ ਸਿੱਖ ਜਥੇਬੰਦੀਆਂ ਵਲੋਂ ਗ੍ਰਹਿ ਮੰਤਰੀ ਦੇ ਨਾਂਅ ਡੀ.ਸੀ.ਦਫ਼ਤਰ ਵਿਖੇ ਸੌਂਪਿਆ ਮੰਗ...
Ad Position 24
No active advertisement