05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

ਵਪਾਰੀਆਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕਰਨ ਸੰਬੰਧਿਤ ਵਿਭਾਗਾਂ ਦੇ ਅਧਿਕਾਰੀ-ਵਧੀਕ ਡਿਪਟੀ ਕਮਿਸ਼ਨਰ

Ad Position 21
No active advertisement
ਅਜੀਤ ਡੈਸਕ 15-07-2026
ਫ਼ਾਜ਼ਿਲਕਾ, 14 ਜੁਲਾਈ (ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਅਮਰਪ੍ਰੀਤ ਸੰਧੂ ਦੇ ਹੁਕਮਾਂ ਦੀ ਪਾਲਨਾ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਜਨ.) ਡਾ.ਮਨਦੀਪ ਕੌਰ ਵਲੋਂ ਜ਼ਿਲ੍ਹੇ ਦੇ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਰਿਵਿਊ ਮੀਟਿੰਗ ਕੀਤੀ ਗਈ। ਜਿਸ ਵਿਚ ਐੱਸ.ਡੀ.ਐੱਮ ਜਲਾਲਾਬਾਦ ਕੰਵਰਜੀਤ ਸਿੰਘ ਮਾਨ, ਚੀਫ਼ ਮਨਿਸਟਰ ਫ਼ੀਲਡ ਅਫ਼ਸਰ ਬਬਨਦੀਪ ਸਿੰਘ ਸਮੇਤ ਟਰੇਡਰ ਕਮਿਸ਼ਨ ਮੈਂਬਰ ਅਤੁੱਲ ਨਾਗਪਾਲ ਅਤੇ ਪੁਲਿਸ ਵਿਭਾਗ ਸਮੇਤ ਹੋਰ ਸੰਬੰਧਿਤ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ। ਇਸ ਦੌਰਾਨ ਉਨ੍ਹਾਂ ਪੁਲਿਸ ਵਿਭਾਗ, ਨਗਰ ਨਿਗਮ, ਕੌਂਸਲ ਅਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਬੰਧਿਤ ਸ਼ਿਕਾਇਤਾਂ ਜਿਵੇਂ ਕਿ ਸੀ.ਸੀ.ਟੀ.ਵੀ ਕੈਮਰੇ, ਪੈਟਰੋਲਿੰਗ, ਪਾਰਕਿੰਗ ਅਤੇ ਸ਼ਹਿਰ ਦੀ ਸਾਫ਼ ਸਫ਼ਾਈ ਅਤੇ ਸੀਵਰੇਜ ਦੀਆਂ ਸਮੱਸਿਆਵਾਂ ’ਤੇ ਵਿਚਾਰ ਵਟਾਂਦਰਾ ਕੀਤਾ ਅਤੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸ਼ਿਕਾਇਤਾਂ ਦੇ ਤੁਰੰਤ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਕਿਸੇ ਵੀ ਸ਼ਿਕਾਇਤ ਦੇ ਹੱਲ ਵਿਚ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਨਾਲ ਸਬੰਧਿਤ ਬਹੁਤੀਆਂ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ। ਬਾਕੀ ਰਹਿੰਦੀਆਂ ਸ਼ਿਕਾਇਤਾਂ ਦਾ ਵੀ ਜਲਦ ਹੱਲ ਕੀਤਾ ਜਾਵੇਗਾ। ਇਸ ਮੌਕੇ ਜ਼ਿਲ੍ਹਾ ਚੇਅਰਮੈਨ ਟਰੇਡ ਕਮਿਸ਼ਨ ਅਨੁਰਾਜ ਅਹੂਜਾ, ਕਾਰਜ ਸਾਧਕ ਅਫ਼ਸਰ ਨਗਰ ਕੌਂਸਲ ਵਿਕਰਮ ਧੂੜੀਆ ਸਮੇਤ ਟਰੇਡ ਕਮਿਸ਼ਨ ਦੇ ਮੈਂਬਰ ਅਤੇ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਅਭਿਸ਼ੇਕ ਕਾਲਜ ਵਿਖੇ ‘ਡਿਜੀਟਲ ਯੁੱਗ ਵਿਚ ਮਾਨਸਿਕ ਸਿਹਤ’ ਵਿਸ਼ੇ ’ਤੇ ਰਾਸ਼ਟਰੀ ਵਰਕਸ਼ਾਪ ਅਗਲੀ ਖ਼ਬਰ ਐੱਚ.ਪੀ.ਵੀ ਟੀਕਾਕਰਨ ਮੁਹਿੰਮ ਨੂੰ ਮਿਲੀ ਤੇਜ਼ੀ ਵਿਸ਼ੇਸ਼ ਕੈਂਪਾਂ ’ਚ 14 ਤੋਂ 15 ਸਾਲ ਦੀਆਂ ਲੜਕੀਆਂ ਨੂੰ ਲਗਾਏ ਗਏ ਟੀਕੇ
Ad Position 24
No active advertisement