05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

ਸੀ-ਪਾਈਟ ਕੈਂਪ, ਕਾਲਝਰਾਣੀ (ਬਠਿੰਡਾ) ਵਿਖੇ ਮੁਫ਼ਤ ਫਿਜ਼ੀਕਲ ਕੈਂਪ ਸ਼ੁਰੂ

Ad Position 21
No active advertisement
ਅਜੀਤ ਡੈਸਕ 15-07-2026
ਫ਼ਾਜ਼ਿਲਕਾ, 14 ਜੁਲਾਈ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਦੇ ਰੋਜ਼ਗਾਰ ਉਤਪਤੀ ’ਤੇ ਟਰੇਨਿੰਗ ਵਿਭਾਗ ਦੇ ਅਦਾਰੇ ਸੀ-ਪਾਈਟ ਕੈਂਪ ਪਿੰਡ ਕਾਲਝਰਾਣੀ (ਬਾਦਲ-ਬਠਿੰਡਾ ਰੋਡ) ਵਲੋਂ ਫ਼ਾਜ਼ਿਲਕਾ, ਬਠਿੰਡਾ, ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਏ.ਆਰ.ਓ ਫ਼ਿਰੋਜਪੁਰ ਦੀ ਆਰਮੀ ਅਗਨੀਵੀਰ ਭਰਤੀ ਦੇ ਫਿਜ਼ੀਕਲ ਟੈਸਟ ਲਈ ਮੁਫ਼ਤ ਪੂਰਵ ਸਿਖਲਾਈ ਕੈਂਪ ਸ਼ੁਰੂ ਹੋ ਚੁੱਕਾ ਹੈ। ਇਹ ਜਾਣਕਾਰੀ ਦਿੰਦਿਆਂ ਕੈਪਟਨ ਲਖਵਿੰਦਰ ਸਿੰਘ ਸਿਖਲਾਈ ਅਧਿਕਾਰੀ ਸੀ-ਪਾਈਟ ਕੈਂਪ ਕਾਲਝਰਾਣੀ ਨੇ ਦੱਸਿਆ ਕਿ ਇਸ ਸਮੇਂ ਕੈਂਪ ’ਚ 100 ਦੇ ਕਰੀਬ ਨੌਜਵਾਨ ਫਿਜ਼ੀਕਲ ਟਰੇਨਿੰਗ ਪ੍ਰਾਪਤ ਕਰ ਰਹੇ ਹਨ। ਉਨ੍ਹਾਂ ਵਲੋਂ ਫ਼ਾਜ਼ਿਲਕਾ, ਬਠਿੰਡਾ, ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਿਆਂ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਜਿਹੜੇ ਨੌਜਵਾਨ ਲਿਖਤੀ ਪੇਪਰ ’ਚੋਂ ਪਾਸ ਹੋ ਚੁੱਕੇ ਹਨ, ਉਹ ਜਲਦ ਤੋਂ ਜਲਦ ਕੈਂਪ ਕਾਲਝਰਾਣੀ ਵਿਖੇ ਫਿਜ਼ੀਕਲ ਟੈਸਟ ਦੀ ਤਿਆਰੀ ਲਈ ਰਿਪੋਰਟ ਕਰਨ। ਫਿਜ਼ੀਕਲ ਟੈੱਸਟ ਦੀ ਤਿਆਰੀ ਤਜਰਬੇਕਾਰ ਸਟਾਫ਼ ਵਲੋਂ ਕਰਵਾਈ ਜਾਂਦੀ ਹੈ। ਉਕਤ ਜ਼ਿਲਿ੍ਹਆਂ ਦੇ ਪੂਰਵ ਸਿਖਲਾਈ ਲੈਣ ਦੇ ਚਾਹਵਾਨ ਨੌਜਵਾਨ 16 ਜੁਲਾਈ ਤੋਂ ਕਿਸੇ ਵੀ ਦਿਨ ਸਵੇਰੇ 9 ਵਜੇ ਨਿੱਜੀ ਤੌਰ ’ਤੇ ਸੀ-ਪਾਈਟ ਕੈਂਪ ਪਿੰਡ ਕਾਲਝਰਾਣੀ ਜ਼ਿਲ੍ਹਾ ਬਠਿੰਡਾ ਵਿਖੇ ਦਸਵੀਂ ਦੇ ਸਰਟੀਫਿਕੇਟ ਦੀ ਫ਼ੋਟੋ ਕਾਪੀ, ਭਰਤੀ ਲਈ ਆਨ-ਲਾਈਨ ਅਪਲਾਈ ਕੀਤੇ ਫਾਰਮ ਅਤੇ ਐਡਮਿਟ ਕਾਰਡ ਦੀ ਫੋਟੋਕਾਪੀ, ਆਧਾਰ ਕਾਰਡ ਦੀ ਫ਼ੋਟੋ ਕਾਪੀ, ਜਾਤੀ ਸਰਟੀਫਿਕੇਟ ਅਤੇ ਰੈਜ਼ੀਡੈਂਸੀ ਸਰਟੀਫਿਕੇਟ ਦੀ ਫ਼ੋਟੋ ਕਾਪੀ, 2 ਤਾਜ਼ਾ ਪਾਸਪੋਰਟ ਸਾਈਜ਼ ਫ਼ੋਟੋ ਦਸਤਾਵੇਜ਼ ਸਮੇਤ ਪਹੁੰਚ ਕੇ ਫਿਜ਼ੀਕਲ ਤਿਆਰੀ ਲਈ ਰਜਿਸਟਰੇਸ਼ਨ ਕਰਵਾ ਕੇ ਟਰੇਨਿੰਗ ਸ਼ੁਰੂ ਕਰ ਸਕਦੇ ਹਨ। ਸਿਖਲਾਈ ਦੌਰਾਨ ਨੌਜਵਾਨਾਂ ਨੂੰ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਖਾਣਾ ਅਤੇ ਰਿਹਾਇਸ਼ ਮੁਫ਼ਤ ਦਿੱਤੀ ਜਾਵੇਗੀ ।
Ad Position 22
No active advertisement
ਪਿਛਲੀ ਖ਼ਬਰ ਸਮਾਧੀ ਸਵਾਮੀ ਸ੍ਰੀ ਸ਼ੰਕਰਾ ਪੁਰੀ ਜ਼ੀਰਾ ਵਿਖੇ 22 ਤੋਂ 29 ਜੁਲਾਈ ਤੱਕ ਹੋਵੇਗੀ ਮੇਲਾ ਵਿਆਸ ਪੂਜਾ ਅਗਲੀ ਖ਼ਬਰ ਪਿੰਡ ਬੋਦੀਵਾਲਾ ਵਿਖੇ ਖ਼ੂਨਦਾਨ ਕੈਂਪ ਲਗਾਇਆ
Ad Position 24
No active advertisement