11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਅਬੋਹਰ ਹਲਕੇ ਵਿਚ ਜਲਦੀ ਬਦਲਣਗੇ ਸਿਆਸੀ ਸਮੀਕਰਨ ਸ਼ਿਵ ਲਾਲ ਡੋਡਾ ਦੀ ਨੂੰਹ ਸੁਹਾਨੀ ਡੋਡਾ ਆਮ ਆਦਮੀ ਪਾਰਟੀ ਵਿਚ ਸ਼ਾਮਿਲ

Ad Position 21
No active advertisement
ਅਜੀਤ ਡੈਸਕ 16-07-2026
ਅਬੋਹਰ, 15 ਜੁਲਾਈ (ਤੇਜਿੰਦਰ ਸਿੰਘ ਖ਼ਾਲਸਾ)-ਅਬੋਹਰ ਦੇ ਉੱਘੇ ਸ਼ਰਾਬ ਕਾਰੋਬਾਰੀ ਅਤੇ ਸਮਾਜ ਸੇਵੀ ਸ਼ਿਵ ਲਾਲ ਡੋਡਾ ਦੇ ਪਰਿਵਾਰ ਤੋਂ ਉਨ੍ਹਾਂ ਦੀ ਨੂੰਹ ਸੁਹਾਨੀ ਡੋਡਾ ਨੇ ਆਮ ਆਦਮੀ ਪਾਰਟੀ ਦਾ ਪੱਲਾ ਫੜ੍ਹ ਲਿਆ ਹੈ। ਚੰਡੀਗੜ੍ਹ ਵਿਖੇ ਹੋਏ ਇਕ ਸਮਾਗਮ ਦੌਰਾਨ ਆਮ ਆਦਮੀ ਪਾਰਟੀ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਅਤੇ ਪੰਜਾਬ ਦੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਉਨ੍ਹਾਂ ਨੂੰ ਪਾਰਟੀ ਵਿਚ ਰਸਮੀ ਤੌਰ ’ਤੇ ਸ਼ਾਮਿਲ ਕਰਵਾਇਆ ਅਤੇ ਸਿਰੋਪਾਓ ਪਾ ਕੇ ਸਵਾਗਤ ਕੀਤਾ। ਇਸ ਮੌਕੇ ਮਨੀਸ਼ ਸਿਸੋਦੀਆ ਅਤੇ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੁਹਾਨੀ ਡੋਡਾ ਦੇ ਪਾਰਟੀ ਵਿਚ ਸ਼ਾਮਿਲ ਹੋਣ ਨਾਲ ਅਬੋਹਰ ਵਿਧਾਨ ਸਭਾ ਹਲਕੇ ਵਿਚ ਆਮ ਆਦਮੀ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ। ਅਬੋਹਰ ਵਿਧਾਨ ਹਲਕੇ ਤੋਂ ਡੋਡਾ ਪਰਿਵਾਰ ਦੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਨਾਲ ਅਬੋਹਰ ਹਲਕੇ ਦੇ ਸਿਆਸੀ ਸਮੀਕਰਨ ਵੀ ਜਲਦੀ ਬਦਲ ਸਕਦੇ ਹਨ। ਸੁਹਾਨੀ ਡੋਡਾ ਨੇ ਇਸ ਮੌਕੇ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਪੰਜਾਬ ਸਰਕਾਰ ਵਲੋਂ ਲੋਕ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ’ਚ ਸ਼ਾਮਿਲ ਹੋਏ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਪਾਰਟੀ ਵਲੋਂ ਦਿੱਤੀ ਹਰ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਅਬੋਹਰ ਹਲਕੇ ਵਿਚ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਸਰਗਰਮ ਭੂਮਿਕਾ ਨਿਭਾਉਣਗੇ। ਅਬੋਹਰ ਦੇ ਸਿਆਸੀ ਹਲਕਿਆਂ ਵਿਚ ਸੁਹਾਨੀ ਡੋਡਾ ਦੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਨੂੰ ਅਹਿਮ ਘਟਨਾਕ੍ਰਮ ਵਜੋਂ ਦੇਖਿਆ ਜਾ ਰਿਹਾ ਹੈ। ਮੰਨਿਆ ਜਾ ਰਿਹਾ ਹੈ ਕਿ ਡੋਡਾ ਪਰਿਵਾਰ ਦੀ ਸਮਾਜਿਕ ਅਤੇ ਵਪਾਰਕ ਪਛਾਣ ਕਾਰਨ ਅਬੋਹਰ ਵਿਧਾਨ ਸਭਾ ਹਲਕੇ ਦੇ ਰਾਜਨੀਤਿਕ ਸਮੀਕਰਨਾਂ ’ਤੇ ਇਸ ਦਾ ਪ੍ਰਭਾਵ ਪੈ ਸਕਦਾ ਹੈ। ਜ਼ਿਕਰਯੋਗ ਹੈ ਕਿ ਸਾਲ 2012 ਵਿਧਾਨ ਸਭਾ ਚੋਣਾਂ ਦੌਰਾਨ ਸ਼ਿਵ ਲਾਲ ਡੋਡਾ ਨੇ ਆਜ਼ਾਦ ਉਮੀਦਵਾਰ ਦੇ ਤੌਰ ’ਤੇ ਚੋਣ ਕੇ ਲੜ ਕਾਂਗਰਸ ਦੇ ਸੁਨੀਲ ਜਾਖੜ ਨੂੰ ਕਰੜੀ ਟੱਕਰ ਦਿੱਤੀ ਸੀ।
Ad Position 22
No active advertisement
ਪਿਛਲੀ ਖ਼ਬਰ ਅਰਨੀਵਾਲਾ ਦੇ ਜ਼ਾਮਨ ਦੀ ਦੂਰ-ਦੂਰ ਤੱਕ ਹੋਈ ਮਸ਼ਹੂਰੀ ਦੇਸ਼ ਦੇ ਵੱਖ-ਵੱਖ ਸੂਬਿਆਂ ’ਚ ਹੀ ਨਹੀਂ ਬਲਕਿ ਵਿਦੇਸ਼ਾਂ ਵਿਚ ਵੀ ਪੁ... ਅਗਲੀ ਖ਼ਬਰ ਵਿਧਾਇਕ ਸਵਨਾ ਨੇ ਬਲਾਕ ਸੰਮਤੀ ਫ਼ਾਜ਼ਿਲਕਾ ਦੇ ਨਵ-ਨਿਯੁਕਤ ਚੇਅਰਪਰਸਨ ਅਤੇ ਵਾਈਸ ਚੇਅਰਪਰਸਨ ਨੂੰ ਅਹੁਦਾ ਸੰਭਾਲਣ ’ਤੇ ਦਿੱਤੀ...
Ad Position 24