ਅਬੋਹਰ, 15 ਜੁਲਾਈ (ਸੁਖਜੀਤ ਸਿੰਘ ਬਰਾੜ)-ਉਪ ਮੰਡਲ ਦੇ ਪਿੰਡ ਦੌਲਤਪੁਰਾ ਵਿਖੇ ਖੇਡ ਕੋਚ ਸੁਰਿੰਦਰ ਕੁਮਾਰ ਅਤੇ ਪਿੰਡ ਦੇ ਨੌਜਵਾਨਾਂ ਵਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਤਿਆਰ ਕੀਤੇ ਗਏ ਖੇਡ ਮੈਦਾਨ ਦਾ ਉਦਘਾਟਨ ਫ਼ੌਜ ਦੇ ਜਵਾਨ ਸੰਦੀਪ ਕੁਮਾਰ, ਨਵਦੀਪ ਸਿੰਘ, ਲਖਵਿੰਦਰ ਸਿੰਘ ਵਲੋਂ ਕੀਤਾ ਗਿਆ। ਇਸ ਦੌਰਾਨ ਕੋਚ ਸੁਰਿੰਦਰ ਕੁਮਾਰ ਨੇ ਦੱਸਿਆ ਕਿ ਪਿੰਡ ਵਿਚ ਇਸ ਤੋਂ ਪਹਿਲਾ ਖੇਡ ਮੈਦਾਨ ਨਹੀਂ ਸੀ। ਉਨ੍ਹਾਂ ਪਿੰਡ ਦੇ ਨੌਜਵਾਨਾਂ ਨੂੰ ਲੈ ਕੇ ਪਿੰਡ ਦੀ ਪੰਚਾਇਤੀ ਜ਼ਮੀਨ ਵਿਚ ਇਹ ਖੇਡ ਮੈਦਾਨ ਤਿਆਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਉਹ ਨੌਜਵਾਨਾਂ ਨੂੰ ਪੁਲਿਸ, ਫ਼ੌਜ ਵਿਚ ਭਰਤੀ ਹੋਣ ਲਈ ਟਰੇਨਿੰਗ ਵੀ ਦਿੰਦੇ ਹਨ। ਇਸ ਮੌਕੇ ਪਿੰਡ ਵਾਸੀ ਜਤਿੰਦਰ ਸਿੰਘ, ਰਾਜਿੰਦਰ ਕੁਮਾਰ, ਕਰਤਾਰ ਸਿੰਘ, ਕ੍ਰਿਸ਼ਨ ਕੁਮਾਰ ਆਦਿ ਹਾਜ਼ਰ ਸਨ।