12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਪੈਰਾਮੈਡੀਕਲ ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਵਲੋਂ ਹੱਕੀ ਮੰਗਾਂ ਲਈ ਤਿੱਖੇ ਸੰਘਰਸ਼ ਦਾ ਐਲਾਨ ਸਮੂਹ ਮੁਲਾਜ਼ਮਾਂ ਨੂੰ ਸਾਂਝੇ ਬੈਨਰ ਹੇਠ ਲਾਮਬੰਦ ਹੋਣ ਦਾ ਦਿੱਤਾ ਖੁੱਲ੍ਹਾ ਸੱਦਾ

Ad Position 21
No active advertisement
ਅਜੀਤ ਡੈਸਕ 16-07-2026
ਫ਼ਾਜ਼ਿਲਕਾ, 15 ਜੁਲਾਈ (ਦਵਿੰਦਰ ਪਾਲ ਸਿੰਘ)-ਪੈਰਾਮੈਡੀਕਲ ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਪੰਜਾਬ ਨੇ ਸੂਬੇ ਦੇ ਸਮੂਹ ਪੈਰਾਮੈਡੀਕਲ ਕਰਮਚਾਰੀਆਂ ਨੂੰ ਆਪਣੇ ਹੱਕਾਂ ਲਈ ਇਕ ਮੰਚ ’ਤੇ ਇਕੱਠੇ ਹੋਣ ਦਾ ਖੁੱਲ੍ਹਾ ਸੱਦਾ ਦਿੱਤਾ ਹੈ। ਕਮੇਟੀ ਦੇ ਸੂਬਾਈ ਕੋਆਰਡੀਨੇਟਰਾਂ ਨਰਿੰਦਰ ਸ਼ਰਮਾ ਫ਼ਿਰੋਜ਼ਪੁਰ ਅਤੇ ਗੁਲਜ਼ਾਰ ਖਾਂ ਨੇ ਸਾਂਝਾ ਬਿਆਨ ਜਾਰੀ ਕਰਦਿਆਂ ਐਲਾਨ ਕੀਤਾ ਕਿ ਮੁਲਾਜ਼ਮਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਹੱਕੀ ਮੰਗਾਂ ਦੇ ਹੱਲ ਲਈ ਜਲਦ ਹੀ ਸੂਬਾ ਪੱਧਰੀ ਸੰਘਰਸ਼ ਦਾ ਬਿਗਲ ਵਜਾਇਆ ਜਾਵੇਗਾ। ਮੁਲਾਜ਼ਮ ਆਗੂਆਂ ਨੇ ਕਿਹਾ ਕਿ ਸਿਹਤ ਵਿਭਾਗ ਵਿਚ ਸਾਲਾਂ ਤੋਂ ਸੇਵਾਵਾਂ ਨਿਭਾਅ ਰਹੇ ਸਮੂਹ ਕੱਚੇ ਅਤੇ ਠੇਕਾ ਮੁਲਾਜ਼ਮਾਂ ਨੂੰ ਬਿਨਾਂ ਸ਼ਰਤ ਤੁਰੰਤ ਪੱਕਾ ਕੀਤਾ ਜਾਵੇ ਅਤੇ ‘ਬਰਾਬਰ ਕੰਮ, ਬਰਾਬਰ ਤਨਖ਼ਾਹ’ ਦਾ ਨਿਯਮ ਲਾਗੂ ਕੀਤਾ ਜਾਵੇ। ਇਸ ਤੋਂ ਇਲਾਵਾ ਮੁਲਾਜ਼ਮਾਂ ਦੇ ਖੋਹੇ ਗਏ ਪੁਰਾਣੇ ਪੇ-ਸਕੇਲ ਬਹਾਲ ਕਰਨ, ਕੱਟੇ ਗਏ ਸਾਰੇ ਭੱਤੇ ਮੁੜ ਲਾਗੂ ਕਰਨ ਅਤੇ ਸਾਰੇ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ ਨੂੰ ਇੰਨ-ਬਿੰਨ ਬਹਾਲ ਕਰਵਾਉਣ ਲਈ ਆਵਾਜ਼ ਬੁਲੰਦ ਕੀਤੀ ਜਾਵੇਗੀ। ਆਗੂਆਂ ਨੇ ਦੋਸ਼ ਲਾਇਆ ਕਿ ਪਿਛਲੇ ਸਮੇਂ ਦੌਰਾਨ ਸਰਵਿਸ ਰੂਲਾਂ ਅਤੇ ਜਮਹੂਰੀ ਪਰੰਪਰਾਵਾਂ ਦੇ ਬਿਲਕੁਲ ਉਲਟ, ਬਿਨਾਂ ਕਿਸੇ ਜਾਂਚ ਜਾਂ ਕਮੇਟੀ ਗਠਨ ਕੀਤੇ ਮੁਲਾਜ਼ਮਾਂ ਦੀਆਂ ਨਾਜਾਇਜ਼ ਬਦਲੀਆਂ ਕੀਤੀਆਂ ਗਈਆਂ ਹਨ। ਕਮੇਟੀ ਇਹਨਾਂ ਬਦਲੀਆਂ ਵਿਰੁੱਧ ਤਿੱਖਾ ਸੰਘਰਸ਼ ਵਿੱਢੇਗੀ ਅਤੇ ਇਸ ਸਬੰਧੀ ਸਰਕਾਰ ਤੇ ਵਿਭਾਗ ਨਾਲ ਆਰ-ਪਾਰ ਦੀ ਗੱਲਬਾਤ ਕੀਤੀ ਜਾਵੇਗੀ। ਉਨ੍ਹਾਂ ਸਪਸ਼ਟ ਕੀਤਾ ਕਿ ਵਿਭਾਗ ਅੰਦਰ ਮੁਲਾਜ਼ਮਾਂ ਨਾਲ ਹੁੰਦਾ ਕੋਈ ਵੀ ਧੱਕਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਦਰਪੇਸ਼ ਮੁਸ਼ਕਲਾਂ ਦੇ ਹੱਲ ਲਈ ਉੱਚ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਨਿਪਟਾਰਾ ਕਰਵਾਇਆ ਜਾਵੇਗਾ। ਕੋਆਰਡੀਨੇਟਰਾਂ ਨੇ ਸਮੂਹ ਜ਼ਿਲ੍ਹਿਆਂ ਦੇ ਆਗੂਆਂ ਅਤੇ ਕਰਮਚਾਰੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪੋ-ਆਪਣੇ ਖੇਤਰਾਂ ਵਿਚ ਪੈਰਾਮੈਡੀਕਲ ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਦੇ ਤਹਿਤ ਨਵੀਆਂ ਬਲਾਕ ਅਤੇ ਜ਼ਿਲ੍ਹਾ ਕਮੇਟੀਆਂ ਦੀ ਚੋਣ ਕਰਨ। ਉਨ੍ਹਾਂ ਕਿਹਾ ਕਿ ਜਲਦ ਤੋਂ ਜਲਦ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕੀਤਾ ਜਾਵੇ ਤਾਂ ਜੋ ਆਉਣ ਵਾਲੇ ਤਿੱਖੇ ਸੰਘਰਸ਼ ਦੀ ਰੂਪ-ਰੇਖਾ ਨੂੰ ਸਫਲ ਬਣਾਇਆ ਜਾ ਸਕੇ।
Ad Position 22
No active advertisement
ਪਿਛਲੀ ਖ਼ਬਰ ਜਨਗਣਨਾ ਲਈ ਡਿਊਟੀਆਂ ਦੇਣ ਵਾਲੇ ਮੁਲਾਜ਼ਮਾਂ ਨੂੰ ਮਾਣ ਭੱਤਾ ਜਾਰੀ ਕੀਤਾ ਜਾਵੇ-ਲਾਧੂਕਾ ਅਗਲੀ ਖ਼ਬਰ ਸਮਾਜ ਸੇਵੀ ਮਨਜੀਤ ਸੁਆਮੀ ਵਲੋਂ ਦੇਸ਼ ਦੇ ਕਾਨੂੰਨ ਮੰਤਰੀ ਨਾਲ ਮੁਲਾਕਾਤ
Ad Position 24