12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਜਨਗਣਨਾ ਲਈ ਡਿਊਟੀਆਂ ਦੇਣ ਵਾਲੇ ਮੁਲਾਜ਼ਮਾਂ ਨੂੰ ਮਾਣ ਭੱਤਾ ਜਾਰੀ ਕੀਤਾ ਜਾਵੇ-ਲਾਧੂਕਾ

Ad Position 21
No active advertisement
ਅਜੀਤ ਡੈਸਕ 16-07-2026
ਮੰਡੀ ਲਾਧੂਕਾ, 15 ਜੁਲਾਈ (ਰਾਕੇਸ਼ ਛਾਬੜਾ)-ਈ.ਟੀ.ਟੀ ਅਧਿਆਪਕ ਯੂਨੀਅਨ ਨੇ ਜਨਗਣਨਾ ਲਈ ਡਿਊਟੀਆਂ ਦੇਣ ਵਾਲੇ ਅਧਿਆਪਕਾਂ ਨੂੰ ਬਣਦਾ ਮਾਣ ਭੱਤਾ ਦਿੱਤੇ ਜਾਣ ਦੀ ਮੰਗ ਕੀਤੀ ਹੈ। ਯੂਨੀਅਨ ਦੇ ਸੂਬਾ ਸਕੱਤਰ ਛਿੰਦਰ ਸਿੰਘ ਲਾਧੂਕਾ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਸਰਕਾਰ ਸੂਬੇ ਵਿਚ ਜਨਗਣਨਾ ਕਰਵਾ ਰਹੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸਿਖਰ ਗਰਮੀ ਦੇ ਮਹੀਨੇ ਜੂਨ ਵਿਚ ਲਗਾਈਆਂ ਗਈਆਂ ਡਿਊਟੀਆਂ ਦੌਰਾਨ ਮੁਲਾਜ਼ਮਾਂ ਨੇ 13 ਜੂਨ ਤੱਕ ਜਨਗਣਨਾ ਦਾ ਪਹਿਲਾ ਗੇੜ ਮੁਕੰਮਲ ਕਰ ਲਿਆ ਹੈ। ਉਨ੍ਹਾਂ ਨੇ ਕਿਹਾ ਹੈ ਮੁੱਢਲੇ ਗੇੜ ਨੂੰ ਇਕ ਮਹੀਨੇ ਦਾ ਸਮਾਂ ਬੀਤ ਜਾਣ ਤੋਂ ਬਾਅਦ ਵੀ ਸਰਕਾਰ ਵਲੋਂ ਇਸ ਕੰਮ ਵਿਚ ਲੱਗੇ ਮੁਲਾਜ਼ਮਾਂ ਨੂੰ ਬਣਦਾ ਮਾਣ ਭੱਤਾ ਜਾਰੀ ਨਹੀਂ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਹੈ ਸਰਕਾਰ ਵਲੋਂ ਜਨਗਣਨਾ ਵਿਚ ਲੱਗੇ ਹਰੇਕ ਮੁਲਾਜ਼ਮ 9 ਹਜ਼ਾਰ ਰੁਪਏ ਮਾਣ ਭੱਤਾ ਦਿੱਤਾ ਜਾਣਾ ਹੈ, ਪਰ ਹਾਲੇ ਤੱਕ ਜਾਰੀ ਨਹੀਂ ਕੀਤਾ ਗਿਆ ਹੈ। ਉਨ੍ਹਾਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਮੁਲਾਜ਼ਮਾਂ ਨੂੰ ਜਲਦੀ ਤੋਂ ਜਲਦੀ ਜਨਗਣਨਾ ਵਾਲਾ ਮਾਣ ਭੱਤਾ ਜਾਰੀ ਕੀਤਾ ਜਾਵੇ।
Ad Position 22
No active advertisement
ਪਿਛਲੀ ਖ਼ਬਰ ਖਡੂਰ ਸਾਹਿਬ ਦੇ ਵੱਖ-ਵੱਖ ਪਿੰਡਾਂ ’ਚ ਕੱਢਿਆ ਮੋਟਰਸਾਈਕਲ ਮਾਰਚ ਅਗਲੀ ਖ਼ਬਰ ਪੈਰਾਮੈਡੀਕਲ ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਵਲੋਂ ਹੱਕੀ ਮੰਗਾਂ ਲਈ ਤਿੱਖੇ ਸੰਘਰਸ਼ ਦਾ ਐਲਾਨ ਸਮੂਹ ਮੁਲਾਜ਼ਮਾਂ ਨੂੰ ਸਾਂਝੇ ਬ...
Ad Position 24