12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਮਾਸਟਰ ਕੇਡਰ ਤੋਂ ਲੈਕਚਰਾਰ ਤਰੱਕੀਆਂ ’ਚ ਦੇਰੀ ’ਤੇ ਭੜਕੀ ਯੂਨੀਅਨ, ਸਿੱਖਿਆ ਵਿਭਾਗ ’ਤੇ ਲਾਏ ਗੰਭੀਰ ਦੋਸ਼

Ad Position 21
No active advertisement
ਅਜੀਤ ਡੈਸਕ 17-07-2026
ਫ਼ਾਜ਼ਿਲਕਾ, 16 ਜੁਲਾਈ (ਦਵਿੰਦਰ ਪਾਲ ਸਿੰਘ)-ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਲੈਕਚਰਾਰਾਂ ਦੀਆਂ ਖ਼ਾਲੀ ਪਈਆਂ ਅਸਾਮੀਆਂ ਨੂੰ ਤਰੱਕੀਆਂ ਰਾਹੀਂ ਭਰਨ ਦੀ ਮੰਗ ਨੂੰ ਲੈ ਕੇ ਮਾਸਟਰ ਕੇਡਰ ਯੂਨੀਅਨ ਦਾ ਗ਼ੁੱਸਾ ਸੱਤਵੇਂ ਆਸਮਾਨ ’ਤੇ ਪਹੁੰਚ ਗਿਆ ਹੈ। ਯੂਨੀਅਨ ਆਗੂਆਂ ਨੇ ਸਰਕਾਰ ਅਤੇ ਸਿੱਖਿਆ ਵਿਭਾਗ ’ਤੇ ਜਾਣਬੁੱਝ ਕੇ ਤਰੱਕੀ ਪ੍ਰਕਿਰਿਆ ਵਿਚ ਅੜਿੱਕੇ ਡਾਹੁਣ ਦੇ ਗੰਭੀਰ ਦੋਸ਼ ਲਾਏ ਹਨ। ਉਨ੍ਹਾਂ ਕਿਹਾ ਕਿ ਵਿਭਾਗ ਦੀ ਇਸ ਕਥਿਤ ਲਾਪਰਵਾਹੀ ਕਾਰਨ ਨਾ ਸਿਰਫ਼ ਸਕੂਲਾਂ ਦਾ ਪ੍ਰਬੰਧ ਪ੍ਰਭਾਵਿਤ ਹੋ ਰਿਹਾ ਹੈ, ਸਗੋਂ ਵਿਦਿਆਰਥੀਆਂ ਦੇ ਭਵਿੱਖ ਨਾਲ ਵੀ ਖਿਲਵਾੜ ਕੀਤਾ ਜਾ ਰਿਹਾ ਹੈ। ਮਾਸਟਰ ਕੇਡਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ, ਜ਼ਿਲ੍ਹਾ ਜਨਰਲ ਸਕੱਤਰ ਹਰਜਿੰਦਰ ਸਿੰਘ, ਸਟੇਟ ਕਮੇਟੀ ਮੈਂਬਰ ਸੁਰਿੰਦਰ ਕੁਮਾਰ ਅਤੇ ਸੀਨੀਅਰ ਸੂਬਾਈ ਪ੍ਰਧਾਨ ਦਲਜੀਤ ਸਿੰਘ ਨੇ ਸਾਂਝੇ ਤੌਰ ’ਤੇ ਦੱਸਿਆ ਕਿ ਮਾਸਟਰ ਕੇਡਰ ਤੋਂ ਲੈਕਚਰਾਰ ਵਜੋਂ ਤਰੱਕੀ ਦੀ ਮੰਗ ਲੰਮੇ ਸਮੇਂ ਤੋਂ ਕੀਤੀ ਜਾ ਰਹੀ ਹੈ, ਪਰ ਸਿੱਖਿਆ ਵਿਭਾਗ ਇਸ ਪ੍ਰਤੀ ਰਾਈ ਭਰ ਵੀ ਗੰਭੀਰ ਨਹੀਂ ਹੈ। ਯੂਨੀਅਨ ਨੇ ਚਿਤਾਵਨੀ ਭਰੇ ਲਹਿਜ਼ੇ ਵਿਚ ਮੰਗ ਕੀਤੀ ਕਿ ਇਹ ਤਰੱਕੀਆਂ ਤੁਰੰਤ ਅਮਲ ਵਿਚ ਲਿਆਂਦੀਆਂ ਜਾਣ ਤਾਂ ਜੋ ਸਰਕਾਰੀ ਸਕੂਲਾਂ ਵਿਚ ਸਿੱਖਿਆ ਦੇ ਮਿਆਰ ਨੂੰ ਡਿੱਗਣ ਤੋਂ ਬਚਾਇਆ ਜਾ ਸਕੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪਲਵਿੰਦਰ ਸਿੰਘ, ਲਾਲ ਚੰਦ, ਰੋਹਿਤ ਮੂਲਿਆਂ ਵਾਲੀ, ਰਜਿੰਦਰ ਕੁਮਾਰ, ਬਲਵਿੰਦਰ ਸਿੰਘ, ਜਸਵਿੰਦਰ ਸਿੰਘ ਅਤੇ ਪਰਮਜੀਤ ਸਿੰਘ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਰੂਪਨਗਰ ਅਤੇ ਪੱਟੀ ਬਿੱਲਾ ਵਿਖੇ ਡੇਂਗੂ ਜਾਗਰੂਕਤਾ ਕੈਂਪ ਲਗਾਏ ਅਗਲੀ ਖ਼ਬਰ ਭਾਜਪਾ ਦੇ ਸੀਨੀਅਰ ਆਗੂ ਰਮੇਸ਼ ਕੰਬੋਜ ਵਲੋਂ ਨਿਤਿਨ ਗਡਕਰੀ ਨਾਲ ਮੁਲਾਕਾਤ
Ad Position 24