08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਏਟਕ ਨੇ ਕੇਂਦਰੀ ਪੇ-ਸਕੇਲ ਦੀਆਂ ਕਾਪੀਆਂ ਫ਼ੂਕ ਕੇ ਕੀਤਾ ਰੋਸ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 18-07-2026
ਜਲਾਲਾਬਾਦ, 17 ਜੁਲਾਈ (ਕਰਨ ਚੁਚਰਾ)-ਪੀ.ਐੱਸ.ਈ.ਬੀ.ਇੰਪਲਾਈਜ਼ ਫੈੱਡਰੇਸ਼ਨ ਏਟਕ ਜਲਾਲਾਬਾਦ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹਦਿਆਂ ਮੁਲਾਜ਼ਮਾਂ ’ਤੇ ਜਬਰੀ ਥੋਪੇ ਗਏ ਕੇਂਦਰ ਦੇ 7ਵੇਂ ਪੇ-ਸਕੇਲ ਦੇ ਵਿਰੋਧ ਵਿਚ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ ਅਤੇ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਸਾੜੀਆਂ ਗਈਆਂ। ਇਸ ਰੋਸ ਪ੍ਰਦਰਸ਼ਨ ਦੀ ਪ੍ਰਧਾਨਗੀ ਮੰਡਲ ਪ੍ਰਧਾਨ ਰੋਹਿਤ ਬਾਘਲਾ ਵਲੋਂ ਕੀਤੀ ਗਈ। ਇਸ ਮੌਕੇ ਇਕੱਠੇ ਹੋਏ ਬਿਜਲੀ ਮੁਲਾਜ਼ਮਾਂ ਨੂੰ ਸੰਬੋਧਨ ਕਰਦਿਆਂ ਆਗੂ ਜੱਜ ਸਿੰਘ, ਗਗਨਦੀਪ ਸਿੰਘ, ਗੁਰਦੇਵ ਸਿੰਘ, ਸੁਸ਼ੀਲ ਕੁਮਾਰ ਅਤੇ ਬੇਅੰਤ ਸਿੰਘ ਨੇ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਦੀ ਤਿੱਖੀ ਆਲੋਚਨਾ ਕੀਤੀ। ਬੁਲਾਰਿਆਂ ਨੇ ਮੰਗ ਕੀਤੀ ਕਿ ਕਰਮਚਾਰੀਆਂ ’ਤੇ ਧੱਕੇ ਨਾਲ ਥੋਪੇ ਗਏ ਸੈਂਟਰ ਦੇ ਪੇ-ਸਕੇਲ ਨੂੰ ਤੁਰੰਤ ਰੱਦ ਕੀਤਾ ਜਾਵੇ ਅਤੇ ਇਸ ਦੀ ਜਗਾ ਪੰਜਾਬ ਦਾ ਆਪਣਾ 6ਵਾਂ ਤਨਖ਼ਾਹ ਕਮਿਸ਼ਨ (ਪੇ-ਸਕੇਲ) ਲਾਗੂ ਕੀਤਾ ਜਾਵੇ। ਇਸ ਦੇ ਨਾਲ ਹੀ ਮੁਲਾਜ਼ਮਾਂ ਦੀਆਂ ਬਾਕੀ ਰਹਿੰਦੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਵੀ ਜਲਦ ਪ੍ਰਵਾਨ ਕੀਤਾ ਜਾਵੇ। ਮੁਲਾਜ਼ਮ ਆਗੂਆਂ ਨੇ ਸਰਕਾਰ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਐਲਾਨ ਕੀਤਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਵੱਲ ਤੁਰੰਤ ਧਿਆਨ ਨਾ ਦਿੱਤਾ, ਤਾਂ ਜਥੇਬੰਦੀ ਵਲੋਂ ਆਉਣ ਵਾਲੀ 21 ਅਤੇ 22 ਜੁਲਾਈ ਨੂੰ ਸਮੂਹਿਕ ਛੁੱਟੀ ਲੈ ਕੇ ਸਰਕਾਰ ਖ਼ਿਲਾਫ਼ ਆਰ-ਪਾਰ ਦੀ ਲੜਾਈ ਲੜੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਸਵਨਾ ਨੇ ਦਲਿਤ ਵਿਕਾਸ ਬੋਰਡ ਅਤੇ ਸੈਨ ਸਮਾਜ ਕਲਿਆਣ ਬੋਰਡ ਦੇ ਨਵ-ਨਿਯੁਕਤ ਚੇਅਰਮੈਨਾਂ ਨੂੰ ਦਿੱਤੀ ਵਧਾਈ ਅਗਲੀ ਖ਼ਬਰ ਮਾਰਕੀਟ ਕਮੇਟੀ ਦੇ ਨਵ-ਨਿਯੁਕਤ ਚੇਅਰਮੈਨ ਰਜਿੰਦਰ ਕੰਬੋਜ ਦਾ ਤਹਿਸੀਲ ਕੰਪਲੈਕਸ ਵਿਚ ਹੋਇਆ ਨਿੱਘਾ ਸਵਾਗਤ
Ad Position 24