ਫ਼ਾਜ਼ਿਲਕਾ ਅਪਰਾਧਨਾਮਾ ਨਸ਼ਾ ਕਰਨ ਵਾਲਾ ਵਿਅਕਤੀ ਕਾਬੂ
ਅਜੀਤ ਡੈਸਕ
18-07-2026
ਮੋਟਰਸਾਈਕਲ ਚੋਰੀ ਕਰਨ ਵਾਲੇ 3 ਵਿਅਕਤੀ ਕਾਬੂ
ਫ਼ਾਜ਼ਿਲਕਾ-ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ ਮੋਟਰਸਾਈਕਲ ਚੋਰੀ ਕਰਨ ਵਾਲੇ 3 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਹੈੱਡ ਕਾਂਸਟੇਬਲ ਬਲਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੌਰਾਨ ਡਰੀਮ ਵਿਲਾ ਪੈਲੇਸ ਨੇੜੇ ਮੁਕਤਸਰ ਰੋਡ ਜਲਾਲਾਬਾਦ ਵਿਖੇ ਮੌਜੂਦ ਸੀ ਤਾਂ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਬਲਵਿੰਦਰ ਸਿੰਘ ਪੁੱਤਰ ਹਰਬੰਸ ਲਾਲ ਵਾਸੀ ਬਸਤੀ ਭਗਵਾਨਪੁਰਾ ਜਲਾਲਾਬਾਦ, ਜਸਪਾਲ ਸਿੰਘ ਪੁੱਤਰ ਸਵਰਨ ਸਿੰਘ ਵਾਸੀ ਘੁਬਾਇਆ ਅਤੇ ਵੰਸ਼ ਪੁੱਤਰ ਜਸਪਾਲ ਸਿੰਘ ਵਾਸੀ ਘੁਬਾਇਆ ਮੋਟਰਸਾਈਕਲ ਚੋਰੀ ਕਰਕੇ ਅੱਗੇ ਵੇਚਣ ਦੇ ਆਦੀ ਹਨ। ਇਤਲਾਹ ਦੇ ਆਧਾਰ ’ਤੇ ਕਾਰਵਾਈ ਕਰਕੇ ਉਕਤ ਵਿਅਕਤੀਆਂ ਨੂੰ ਕਾਬੂ ਕਰ ਲਿਆ ਗਿਆ ਅਤੇ ਉਨ੍ਹਾਂ ਕੋਲੋਂ 2 ਬਿਨਾਂ ਨੰਬਰੀ ਮੋਟਰਸਾਈਕਲ ਬਰਾਮਦ ਕੀਤੇ ਗਏ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਤਿੰਨੋਂ ਜਣਿਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਨਸ਼ਾ ਕਰਨ ਵਾਲਾ ਵਿਅਕਤੀ ਕਾਬੂ
ਫ਼ਾਜ਼ਿਲਕਾ-ਥਾਣਾ ਖੂਈ ਖੇੜਾ ਪੁਲਿਸ ਨੇ ਨਸ਼ਾ ਕਰਨ ਵਾਲੇ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਗੁਰਦੀਪ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੌਰਾਨ ਪੱਟੀ ਸਦੀਕ ਵਿਖੇ ਮੌਜੂਦ ਸੀ ਤਾਂ ਉਨ੍ਹਾਂ ਨੇ ਓਮ ਪ੍ਰਕਾਸ਼ ਪੁੱਤਰ ਕ੍ਰਿਸ਼ਨ ਕੁਮਾਰ ਵਾਸੀ ਵਰਿਆਮ ਖੇੜਾ ਨੂੰ ਨਸ਼ੇ ਦੀ ਹਾਲਤ ਵਿਚ ਕਾਬੂ ਕੀਤਾ। ਜਿਸ ਦੇ ਨਸ਼ਾ ਕੀਤੇ ਹੋਣ ਦੀ ਪੁਸ਼ਟੀ ਹੋਣ ’ਤੇ ਉਸ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
ਗੋਲੀਆਂ ਸਮੇਤ ਵਿਅਕਤੀ ਕਾਬੂ
ਫ਼ਾਜ਼ਿਲਕਾ-ਥਾਣਾ ਸਿਟੀ ਫ਼ਾਜ਼ਿਲਕਾ ਪੁਲਿਸ ਨੇ ਟੈਪੈਂਟਾਡੋਲ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਹੈੱਡ ਕਾਂਸਟੇਬਲ ਸੁਰਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਚੈਕਿੰਗ ਸਬੰਧੀ ਮੁਲਤਾਨੀ ਚੁੰਗੀ ਫ਼ਾਜ਼ਿਲਕਾ ਵਿਖੇ ਮੌਜੂਦ ਸੀ ਤਾਂ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਸੁੰਦਾ ਸਿੰਘ ਪੁੱਤਰ ਅਰਜਨ ਸਿੰਘ ਵਾਸੀ ਆਨੰਦਪੁਰਾ ਮੁਹੱਲਾ ਫ਼ਾਜ਼ਿਲਕਾ ਨਸ਼ੇ ਵਾਲੀਆਂ ਗੋਲੀਆਂ ਵੇਚਣ ਦਾ ਧੰਦਾ ਕਰਦਾ ਹੈ ਅਤੇ ਲੱਕੜ ਮੰਡੀ ਸੈਣੀਆਂ ਰੋਡ ਕੋਲ ਗਾਹਕਾਂ ਦੀ ਉਡੀਕ ਕਰ ਰਿਹਾ ਹੈ। ਪੁਲਿਸ ਨੇ ਛਾਪੇਮਾਰੀ ਕਰਕੇ ਉਸ ਨੂੰ ਕਾਬੂ ਕਰ ਲਿਆ ਅਤੇ ਉਸ ਕੋਲੋਂ 78 ਟੈਪੈਂਟਾਡੋਲ ਗੋਲੀਆਂ ਬਰਾਮਦ ਹੋਈਆਂ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਮੋਟਰਸਾਈਕਲ ਚੋਰੀ ਕਰਨ ਵਾਲੇ 3 ਵਿਅਕਤੀ ਕਾਬੂ
ਫ਼ਾਜ਼ਿਲਕਾ- ਥਾਣਾ ਸਿਟੀ ਫ਼ਾਜ਼ਿਲਕਾ ਪੁਲਿਸ ਨੇ ਮੋਟਰਸਾਈਕਲ ਚੋਰੀ ਕਰਨ ਵਾਲੇ 3 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਜਗਦੀਪ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਅਤੇ ਚੈਕਿੰਗ ਦੌਰਾਨ ਸੰਜੀਵ ਸਿਨੇਮਾ ਚੌਂਕ ਫ਼ਾਜ਼ਿਲਕਾ ਵਿਖੇ ਮੌਜੂਦ ਸੀ ਤਾਂ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਰਵੀ ਕੁਮਾਰ ਪੁੱਤਰ ਹਰੀ ਰਾਮ ਵਾਸੀ ਮੰਮੂ ਖੇੜਾ, ਲਵਪ੍ਰੀਤ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀ ਮੰਮੂ ਖੇੜਾ ਅਤੇ ਦਿਲਨੂਰ ਪੁੱਤਰ ਮੰਗਲਮੀਤ ਸਿੰਘ ਵਾਸੀ ਘੱਲੂ ਹਾਲ ਆਬਾਦ ਮੰਮੂ ਖੇੜਾ ਚੋਰੀਸ਼ੁਦਾ ਮੋਟਰਸਾਈਕਲ ਵੇਚਣ ਲਈ ਟੀਵੀ ਟਾਵਰ, ਐਲ.ਆਈ.ਸੀ. ਦਫ਼ਤਰ ਦੇ ਗੇਟ ਕੋਲ ਖੜ੍ਹੇ ਹਨ। ਪੁਲਿਸ ਨੇ ਛਾਪੇਮਾਰੀ ਕਰਕੇ ਉਕਤ ਵਿਅਕਤੀਆਂ ਨੂੰ ਕਾਬੂ ਕਰ ਲਿਆ ਅਤੇ ਉਨ੍ਹਾਂ ਕੋਲੋਂ 3 ਬਿਨਾਂ ਨੰਬਰੀ ਮੋਟਰਸਾਈਕਲ ਬਰਾਮਦ ਕੀਤੇ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਤਿੰਨੋਂ ਜਣਿਆ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਜ਼ਮੀਨ ਵਾਹ ਕੇ ਨੁਕਸਾਨ ਕਰਨ ਵਾਲੇ 3 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
ਫ਼ਾਜ਼ਿਲਕਾ-ਥਾਣਾ ਖੂਈ ਖੇੜਾ ਪੁਲਿਸ ਨੇ ਜ਼ਮੀਨ ਵਾਹ ਕੇ ਨੁਕਸਾਨ ਕਰਨ ਵਾਲੇ 3 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਵਿਪਿਨ ਚੰਦਰ ਨੇ ਦੱਸਿਆ ਕਿ ਜਸਕਰਨ ਸਿੰਘ ਪੁੱਤਰ ਗੋਰਾ ਸਿੰਘ ਵਾਸੀ ਆਜਮਵਾਲਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ 9 ਜੁਲਾਈ ਦੀ ਰਾਤ ਨੂੰ ਬੇਅੰਤ ਸਿੰਘ ਪੁੱਤਰ ਸ਼ਾਮ ਸਿੰਘ, ਟੋਨੀ ਰਾਮ ਪੁੱਤਰ ਜੈਮਲ ਰਾਮ ਅਤੇ ਪਰਮਜੀਤ ਸਿੰਘ ਪੁੱਤਰ ਰਤਨ ਸਿੰਘ ਵਾਸੀ ਆਜਮਵਾਲਾ ਨੇ ਸ਼ਰਾਬ ਪੀ ਕੇ ਉਸ ਦੀ 3 ਕਨਾਲ ਜ਼ਮੀਨ ਧੱਕੇ ਨਾਲ ਵਾਹ ਦਿੱਤੀ ਅਤੇ ਉਸ ਨਾਲ ਗਾਲੀ-ਗਲੌਚ ਕੀਤੀ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਤਿੰਨੋਂ ਜਣਿਆ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਨਾਜਾਇਜ਼ ਸ਼ਰਾਬ ਸਮੇਤ ਵਿਅਕਤੀ ਕਾਬੂ
ਫ਼ਾਜ਼ਿਲਕਾ-ਥਾਣਾ ਸਦਰ ਫ਼ਾਜ਼ਿਲਕਾ ਪੁਲਿਸ ਨੇ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸੁਖਪਾਲ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੌਰਾਨ ਪਿੰਡ ਢਾਣੀ ਗੁੱਦੜ ਭੈਣੀ ਵਿਖੇ ਮੌਜੂਦ ਸੀ ਤਾਂ ਕੁਲਵਿੰਦਰ ਸਿੰਘ ਉਰਫ਼ ਰਾਜੂ ਪੁੱਤਰ ਚੰਨ ਵਾਸੀ ਢਾਣੀ ਗੁੱਦੜ ਭੈਣੀ ਕੋਲੋਂ ਇਕ ਪਲਾਸਟਿਕ ਕੈਂਨੀ ਬਰਾਮਦ ਹੋਈ, ਜਿਸ ਵਿਚੋਂ 50 ਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲਾਂ ਸਮੇਤ ਵਿਅਕਤੀ ਕਾਬੂ
ਫ਼ਾਜ਼ਿਲਕਾ- ਥਾਣਾ ਸਦਰ ਫ਼ਾਜ਼ਿਲਕਾ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲਾਂ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸੁਰੇਸ਼ ਕੁਮਾਰ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੌਰਾਨ ਲਿੰਕ ਰੋਡ ਸ਼ਤੀਰ ਵਾਲਾ ਵਿਖੇ ਮੌਜੂਦ ਸੀ ਤਾਂ ਸੰਨ੍ਹੀ ਕੁਮਾਰ ਪੁੱਤਰ ਪ੍ਰੇਮ ਕੁਮਾਰ ਵਾਸੀ ਪਿੰਡ ਬੰਨਵਾਲਾ ਹੰਨਵੰਤਾ ਨੂੰ ਕਾਬੂ ਕੀਤਾ ਗਿਆ। ਤਲਾਸ਼ੀ ਦੌਰਾਨ ਉਸ ਕੋਲੋਂ ਇਕ ਪੱਤਾ ਅਲਪਰਾਜ਼ੋਲਮ ਗੋਲੀਆਂ ਅਤੇ 2 ਪੱਤੇ ਪ੍ਰੈਗਾ ਕੈਪਸੂਲ ਬਰਾਮਦ ਹੋਏ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਕੁੱਟਮਾਰ ਕਰਨ ਵਾਲੇ 17 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
ਫ਼ਾਜ਼ਿਲਕਾ- ਥਾਣਾ ਅਰਨੀਵਾਲਾ ਪੁਲਿਸ ਨੇ ਕੁੱਟਮਾਰ ਕਰਨ ਵਾਲੇ 17 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਏ.ਐੱਸ.ਆਈ. ਜੈਵੀਰ ਨੇ ਦੱਸਿਆ ਕਿ ਉਨ੍ਹਾਂ ਨੂੰ ਰੇਸ਼ਮਾ ਰਾਣੀ ਪੁੱਤਰੀ ਸਾਬੂ ਰਾਮ ਵਾਸੀ ਚੱਕ ਖਿਓਵਾਲਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਨੇ ਪਿੰਡ ਚੱਕ ਖਿਓਵਾਲਾ ਬੋਦਲਾਂ ਵਿਖੇ ਵਕਫ਼ ਬੋਰਡ ਕੋਲੋਂ ਜ਼ਮੀਨ ਠੇਕੇ ’ਤੇ ਲਈ ਹੋਈ ਹੈ। 10 ਜੁਲਾਈ ਨੂੰ ਕਰੀਬ ਸਵੇਰੇ 10 ਵਜੇ ਉਸ ਦੇ ਠੇਕੇ ਵਾਲੇ ਖੇਤ ਨੂੰ ਪਿਆਰਾ ਸਿੰਘ ਉਰਫ਼ ਚੰਦ ਸਿੰਘ ਵਾਹ ਰਿਹਾ ਸੀ ਅਤੇ ਉਸ ਦੀ ਰਿਸ਼ਤੇਦਾਰ ਜਨਕਾ ਰਾਣੀ ਚਾਹ-ਪਾਣੀ ਦੇਣ ਲਈ ਖੇਤ ਵਿਚ ਪਹੁੰਚੀ। ਇਸ ਦੌਰਾਨ ਜਗਸੀਰ ਸਿੰਘ ਉਰਫ਼ ਜੱਗਾ, ਹੰਸਾ ਸਿੰਘ ਪੁੱਤਰ ਬੱਗਾ ਸਿੰਘ, ਬੱਗਾ ਸਿੰਘ ਪੁੱਤਰ ਰਾਮ ਸਿੰਘ, ਗੁਰਪ੍ਰੀਤ ਸਿੰਘ ਪੁੱਤਰ ਹੰਸਾ ਸਿੰਘ, ਅੰਗਰੇਜ਼ ਸਿੰਘ ਪੁੱਤਰ ਬਲਜੀਤ ਸਿੰਘ, ਜਸਵਿੰਦਰ ਸਿੰਘ ਪੁੱਤਰ ਬਲਜੀਤ ਸਿੰਘ, ਅਮਨ ਪੁੱਤਰ ਹੰਸਾ ਸਿੰਘ, ਅਕਾਸ਼ਪ੍ਰੀਤ ਸਿੰਘ ਪੁੱਤਰ ਪਰਮਜੀਤ ਸਿੰਘ, ਰਮਨ ਸਿੰਘ ਪੁੱਤਰ ਗੁਰਮੀਤ ਸਿੰਘ, ਅਜੈ ਸਿੰਘ ਪੁੱਤਰ ਮੰਗਲ ਸਿੰਘ, ਲਖਵਿੰਦਰ ਸਿੰਘ ਉਰਫ਼ ਲੱਖੀ ਪੁੱਤਰ ਹਰਨਾਮ ਸਿੰਘ, ਮੋਹਿਤ ਪੁੱਤਰ ਮੰਗਲ ਸਿੰਘ ਉਰਫ਼ ਪੁਨੂੰ, ਜਸਪਾਲ ਸਿੰਘ ਪੁੱਤਰ ਜੰਗੀਰ ਸਿੰਘ, ਰਾਣੀ ਬਾਈ ਪਤਨੀ ਬਲਜੀਤ ਸਿੰਘ, ਪਰਵੀਨ ਰਾਣੀ ਪਤਨੀ ਪਰਮਜੀਤ ਸਿੰਘ, ਨਿਹਾਲੋ ਬਾਈ ਪਤਨੀ ਹੰਸਾ ਸਿੰਘ ਅਤੇ ਲਵਪ੍ਰੀਤ ਕੌਰ ਪੁੱਤਰੀ ਗੁਰਮੀਤ ਸਿੰਘ ਵਾਸੀ ਚੱਕ ਖਿਓਵਾਲਾ ਨੇ ਇਕੱਠੇ ਹੋ ਕੇ ਹਮਲਾ ਕਰ ਦਿੱਤਾ ਅਤੇ ਕੁੱਟਮਾਰ ਕੀਤੀ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਨਸ਼ਾ ਕਰਨ ਵਾਲੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
ਫ਼ਾਜ਼ਿਲਕਾ-ਥਾਣਾ ਬਹਾਵਵਾਲਾ ਪੁਲਿਸ ਨੇ ਨਸ਼ਾ ਕਰਨ ਵਾਲੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸਰਵਣ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੌਰਾਨ ਪਿੰਡ ਬਜੀਦਪੁਰ ਭੋਮਾ ਤੋਂ ਪਿੰਡ ਚੱਕ ਰਾਧੇ ਵਾਲਾ ਵੱਲ ਜਾ ਰਹੀ ਸੀ ਤਾਂ 2 ਵਿਅਕਤੀ ਡਿੱਕ-ਡੋਲੇ ਖਾਂਦੇ ਆ ਰਹੇ ਸਨ, ਜਿਨ੍ਹਾਂ ਦੇ ਨਸ਼ਾ ਕੀਤੇ ਹੋਣ ਦਾ ਸ਼ੱਕ ਹੋਣ ’ਤੇ ਪੁਲਿਸ ਨੇ ਉਨ੍ਹਾਂ ਨੂੰ ਕਾਬੂ ਕਰ ਲਿਆ। ਪੁੱਛਗਿੱਛ ਦੌਰਾਨ ਸੁਭਾਸ਼ ਚੰਦਰ ਪੁੱਤਰ ਰੱਤੀ ਰਾਮ ਅਤੇ ਸੁਧੀਰ ਕੁਮਾਰ ਪੁੱਤਰ ਅਮਰ ਦੇਵ ਲਾਲਾ ਵਾਸੀ ਚੱਕ ਰਾਧੇ ਵਾਲਾ ਨੇ ਦੱਸਿਆ ਕਿ ਉਹ ਨਸ਼ਾ ਕਰਨ ਦੇ ਆਦੀ ਹਨ ਅਤੇ ਨਸ਼ਾ ਛੱਡਣ ਦੀ ਦਵਾਈ ਲੈਣੀ ਹੈ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਦੋਵੇਂ ਜਣਿਆ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਨਾਜਾਇਜ਼ ਸ਼ਰਾਬ ਸਮੇਤ ਵਿਅਕਤੀ ਕਾਬੂ
ਫ਼ਾਜ਼ਿਲਕਾ- ਥਾਣਾ ਸਿਟੀ 2 ਅਬੋਹਰ ਪੁਲਿਸ ਨੇ ਨਾਜਾਇਜ਼ ਦੇਸੀ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਹੌਲਦਾਰ ਰਾਜੇਸ਼ ਸਾਗਵਾਲ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੌਰਾਨ ਸੀ ਤਾਂ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਸਮੀਰ ਉਰਫ਼ ਸਾਜਨ ਪੁੱਤਰ ਅਸ਼ੋਕ ਕੁਮਾਰ ਵਾਸੀ ਗਲੀ ਨੰਬਰ 6 ਸਿੱਧੂ ਨਗਰ ਅਬੋਹਰ ਦੇਸੀ ਸ਼ਰਾਬ ਵੇਚਣ ਦਾ ਆਦੀ ਹੈ ਅਤੇ ਕੰਧਵਾਲਾ ਰੋਡ ਦੌਲਤਪੁਰਾ ਮਲੂਕਾ ਮਾਈਨਰ ਪੁਲ ਕੋਲ ਗਾਹਕਾਂ ਦੀ ਉਡੀਕ ਕਰ ਰਿਹਾ ਹੈ। ਪੁਲਿਸ ਨੇ ਛਾਪੇਮਾਰੀ ਕਰਕੇ ਉਸ ਨੂੰ ਕਾਬੂ ਕਰ ਲਿਆ ਅਤੇ ਉਸ ਕੋਲੋਂ 7 ਬੋਤਲ ਦੇਸੀ ਸ਼ਰਾਬ ਬਰਾਮਦ ਕੀਤੀ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਹੈਰੋਇਨ ਸਮੇਤ 4 ਵਿਅਕਤੀ ਕਾਬੂ
ਫ਼ਾਜ਼ਿਲਕਾ- ਥਾਣਾ ਸਿਟੀ 1 ਅਬੋਹਰ ਪੁਲਿਸ ਨੇ ਹੈਰੋਇਨ ਸਮੇਤ 4 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਅਮਨਦੀਪ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਅਤੇ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਦੇ ਸਬੰਧ ਵਿਚ ਕਾਟਨ ਯਾਰਡ ਅਬੋਹਰ ਦੇ ਬੈਕ ਸਾਈਡ ਸੁੰਨਸਾਨ ਜਗਾ ’ਤੇ ਪਹੁੰਚੀ ਤਾਂ ਉੱਥੇ 4 ਨੌਜਵਾਨ ਬੈਠੇ ਸਨ, ਜਿਨ੍ਹਾਂ ਦੇ ਵਿਚਕਾਰ ਪਿਆ ਇਕ ਵਜ਼ਨਦਾਰ ਮੋਮੀ ਲਿਫ਼ਾਫ਼ਾ ਚੈੱਕ ਕਰਨ ’ਤੇ ਉਸ ਵਿਚੋਂ 25 ਗਰਾਮ ਹੈਰੋਇਨ ਬਰਾਮਦ ਹੋਈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਪ੍ਰਿੰਸ ਪੁੱਤਰ ਸੁਰਜਣ ਸਿੰਘ ਵਾਸੀ ਗਲੀ ਨੰਬਰ 5 ਇੰਦਰਾ ਨਗਰੀ ਅਬੋਹਰ, ਗੋਬਿੰਦ ਉਰਫ਼ ਨੀਤ ਪੁੱਤਰ ਨੰਦਲਾਲ ਵਾਸੀ ਗਲੀ ਨੰਬਰ 4 ਪੰਜਪੀਰ ਨਗਰ ਅਬੋਹਰ, ਅਜੈ ਸਿੰਘ ਪੁੱਤਰ ਹਰਨੇਕ ਸਿੰਘ ਵਾਸੀ ਗਲੀ ਨੰਬਰ 5 ਸਰਾਭਾ ਨਗਰ ਅਬੋਹਰ ਅਤੇ ਰਿੰਕੂ ਪੁੱਤਰ ਕ੍ਰਿਸ਼ਨ ਲਾਲ ਵਾਸੀ ਗਲੀ ਨੰਬਰ 2 ਏਕਤਾ ਕਾਲੋਨੀ ਅਬੋਹਰ ਵਜੋਂ ਹੋਈ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।