09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਮੁਲਾਜ਼ਮ ਯੂਨੀਅਨ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ

Ad Position 21
No active advertisement
ਅਜੀਤ ਡੈਸਕ 18-07-2026
ਅਬੋਹਰ, 17 ਜੁਲਾਈ (ਸੁਖਜੀਤ ਸਿੰਘ ਬਰਾੜ)-ਮੁਲਾਜ਼ਮ ਅਤੇ ਪੈਨਸ਼ਨਰਜ਼ ਯੂਨੀਅਨ ਵਲੋਂ ਮੰਗਾਂ ਨੂੰ ਲੈ ਕੇ ਸਥਾਨਕ ਐੱਸ. ਡੀ. ਐਮ.ਦਫ਼ਤਰ ਵਿਖੇ ਪੰਜਾਬ ਸਰਕਾਰ ਦਾ ਪੁਤਲਾ ਫ਼ੂਕ ਕੇ ਰੋਸ ਦਾ ਪ੍ਰਗਟਾਵਾ ਕੀਤਾ ਗਿਆ। ਇਸ ਤੋਂ ਪਹਿਲਾ ਮੁਲਾਜ਼ਮਾਂ ਵਲੋਂ ਨਹਿਰ ਕਾਲੋਨੀ ਤੋਂ ਐੱਸ.ਡੀ.ਐਮ.ਦਫ਼ਤਰ ਤੱਕ ਰੋਸ ਮਾਰਚ ਵੀ ਕੱਢਿਆ ਗਿਆ। ਇਸ ਦੌਰਾਨ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ’ਤੇ ਧਿਆਨ ਨਹੀਂ ਦੇ ਰਹੀ। ਹੁਣ ਯੂਨੀਅਨ ਵਲੋਂ 7 ਅਗਸਤ ਨੂੰ ਪੰਜਾਬ ਸਰਕਾਰ ਖ਼ਿਲਾਫ਼ ਮੋਹਾਲੀ ਵਿਖੇ ਰੋਸ ਰੈਲੀ ਕੀਤੀ ਜਾਵੇਗੀ। ਇਸ ਮੌਕੇ ਨੋਪਾ ਰਾਮ, ਲਾਲ ਚੰਦ, ਸ਼ੰਕਰ ਦਾਸ, ਰਤਨ ਸ਼ਰਮਾ, ਰਾਮ ਰਾਜ, ਸੁਰੇਸ਼ ਕੁਮਾਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਇੰਡੀਆ ਟੂਡੇ 2026 ਸਰਵੇਖਣ ’ਚ ਡੀ.ਏ.ਵੀ ਕਾਲਜ ਅਬੋਹਰ ਨੂੰ ਮਿਲੀ ਵੱਡੀ ਉਪਲਬਧੀ ਅਗਲੀ ਖ਼ਬਰ ਖਸਰਾ-ਰੂਬੇਲਾ ਰੋਕਥਾਮ ਮੁਹਿੰਮ ਦਾ ਪਹਿਲਾ ਪੜਾਅ 20 ਤੋਂ 25 ਜੁਲਾਈ ਤੱਕ 9 ਮਹੀਨੇ ਤੋਂ 15 ਸਾਲ ਤੱਕ ਦੇ ਬੱਚਿਆਂ ਨੂੰ ਲਗ...
Ad Position 24