09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਸੰਯੁਕਤ ਕਿਸਾਨ ਮੋਰਚੇ ਦੇ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸੀਨੀਅਰ ਆਗੂਆਂ ਦੀ ਬੈਠਕ

Ad Position 21
No active advertisement
ਅਜੀਤ ਡੈਸਕ 18-07-2026
ਫ਼ਿਰੋਜ਼ਪੁਰ, 17 ਜੁਲਾਈ (ਕੁਲਬੀਰ ਸਿੰਘ ਸੋਢੀ)-ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੀ ਮੀਟਿੰਗ ਜਰਨਲ ਸਕੱਤਰ ਗੁਰਮੀਤ ਸਿੰਘ ਮਹਿਮਾ ਦੀ ਅਗਵਾਈ ਵਿਚ ਫ਼ਿਰੋਜ਼ਪੁਰ ਵਿਖੇ ਹੋਈ। ਜਿਸ ਵਿਚ ਵੱਖ-ਵੱਖ ਮਸਲਿਆ ਸਮੇਤ 22 ਜੁਲਾਈ ਨੂੰ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਨੂੰ ਲਾਗੂ ਕਰਦਿਆਂ ਬੀ.ਜੇ.ਪੀ ਦੇ ਜ਼ਿਲ੍ਹਾ ਪ੍ਰਧਾਨ ਦੇ ਫ਼ਿਰੋਜ਼ਪੁਰ ਸ਼ਹਿਰ ਦੇ ਪੁੱਡਾ ਮਾਰਕੀਟ ਵਿਚ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ ਜ਼ਿਲ੍ਹੇ ਦੇ ਸਾਰੇ ਟੋਲ ਪਲਾਜ਼ੇ ਫ਼੍ਰੀ ਕੀਤੇ ਜਾਣਗੇ। ਇਹ ਜਾਣਕਾਰੀ ਕੇ.ਕੇ.ਯੂ ਦੇ ਜਨਰਲ ਸਕੱਤਰ ਗੁਰਮੀਤ ਸਿੰਘ ਮਹਿਮਾ ਨੇ ਸਾਂਝੀ ਕੀਤੀ। ਜਾਣਕਾਰੀ ਦਿੰਦਿਆਂ ਆਗੂਆਂ ਨੇ ਕਿਹਾ ਕਿ ਇਸ ਧਰਨੇ ਦੀਆਂ ਮੁੱਖ ਮੰਗ ਹੈ ਕਿ ਭਾਰਤ ਸਰਕਾਰ ਵਲੋਂ ਅਮਰੀਕਾ ਨਾਲ ਕੀਤਾ ਜਾ ਰਿਹਾ ਕਰ ਮੁਕਤ ਵਪਾਰ ਸਮਝੌਤਾ ਰੱਦ ਕੀਤਾ ਜਾਵੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੂਬਾ ਸਕੱਤਰ ਦਲਵਿੰਦਰ ਸਿੰਘ ਸ਼ੇਰਖਾਂ, ਜ਼ਿਲ੍ਹਾ ਸਕੱਤਰ ਗੁਰਚਰਨ ਸਿੰਘ ਮਲਸੀਆਂ, ਗੁਰਜੱਜ ਸਿੰਘ ਸਾਂਦੇ ਹਾਸ਼ਮ, ਗੁਰਚਰਨ ਸਿੰਘ ਮਲਸੀਆਂ, ਵਿਰਕਮਜੀਤ ਸਿੰਘ ਬਾਰੇ ਕੇ, ਗੁਰਸਿਮਰਨ ਸਿੰਘ ਝੋਕ, ਬਖਸ਼ੀਸ਼ ਸਿੰਘ ਬਾਰੇ ਕੇ, ਹਰਪ੍ਰੀਤ ਸਿੰਘ ਯਾਰੇਸ਼ਾਹ, ਜੱਗਾ ਗੁਲਾਮੀ ਵਾਲਾ ਅਤੇ ਕਿਸਾਨ ਸਟੂਡੈਂਟ ਯੂਨੀਅਨ ਤੋਂ ਜਗਰੂਪ ਸਿੰਘ ਭੁੱਲਰ ਆਦਿ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਮਦੋਟ ਸਿਵਲ ਹਸਪਤਾਲ ਦਾ ਐਕਸਰੇ ਰੂਮ ਇਕ ਹਫ਼ਤੇ ਤੋਂ ਬੰਦ * ਮਰੀਜ਼ ਹੋ ਰਹੇ ਹਨ ਖੱਜਲ-ਖੁਆਰ ਅਗਲੀ ਖ਼ਬਰ ਕਰਿਆਨੇ ਦੀ ਦੁਕਾਨ ’ਚੋਂ ਸਾਮਾਨ ਤੇ ਨਕਦੀ ਚੋਰੀ
Ad Position 24