ਪੈਨਸ਼ਨਰਜ਼ ਐਸੋਸੀਏਸ਼ਨ ਫ਼ਾਜ਼ਿਲਕਾ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਸੌਂਪਿਆ ਮੰਗ ਪੱਤਰ, ਸੇਵਾ-ਮੁਕਤ ਅਧਿਆਪਕਾਂ ਦੇ ਬਕਾਏ ਜਲਦ ਜਾਰੀ ਕਰਨ ਦੀ ਕੀਤੀ ਮੰਗ
ਅਜੀਤ ਡੈਸਕ
19-07-2026
ਦੀਆਂ ਬਕਾਇਆ ਕਿਸ਼ਤਾਂ ਅਤੇ ਮੈਡੀਕਲ ਬਿੱਲਾਂ ਦੇ ਮਾਮਲਿਆਂ ਦਾ ਜਲਦ ਨਿਪਟਾਰਾ ਕਰਨ ਦੀ ਮੰਗ ਕੀਤੀ। ਵਫ਼ਦ ਨੇ ਦੱਸਿਆ ਕਿ ਪ੍ਰਾਇਮਰੀ ਅਤੇ ਸੈਕੰਡਰੀ ਸਿੱਖਿਆ ਵਿਭਾਗ ਵਿਚੋਂ 1 ਜਨਵਰੀ 2016 ਤੋਂ ਬਾਅਦ ਸੇਵਾਮੁਕਤ ਹੋਏ ਕਈ ਮੁਲਾਜ਼ਮਾਂ ਨੂੰ ਅਜੇ ਤੱਕ ਛੇਵੇਂ ਤਨਖ਼ਾਹ ਕਮਿਸ਼ਨ ਦੇ ਬਕਾਏ ਦੀ ਅਦਾਇਗੀ ਨਹੀਂ ਹੋਈ ਹੈ। ਇਸ ਤੋਂ ਇਲਾਵਾ ਰੀ-ਇੰਸਟਾਲਮੈਂਟ ਨਾਲ ਸਬੰਧਿਤ ਰਾਸ਼ੀ ਅਤੇ ਮੈਡੀਕਲ ਰੀਇੰਬਰਸਮੈਂਟ ਦੇ ਦਾਅਵੇ ਵੀ ਲੰਮੇ ਸਮੇਂ ਤੋਂ ਪੈਂਡਿੰਗ ਪਏ ਹਨ, ਜਿਸ ਕਾਰਨ ਪੈਨਸ਼ਨਰਾਂ ਨੂੰ ਭਾਰੀ ਆਰਥਿਕ ਅਤੇ ਪ੍ਰਸ਼ਾਸਨਿਕ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਐਸੋਸੀਏਸ਼ਨ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਤੋਂ ਮੰਗ ਕੀਤੀ ਕਿ ਜ਼ਿਲ੍ਹੇ ਦੇ ਸਮੂਹ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ ਨੂੰ ਲੋੜੀਂਦੇ ਨਿਰਦੇਸ਼ ਜਾਰੀ ਕੀਤੇ ਜਾਣ ਤਾਂ ਜੋ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਬਕਾਇਆ ਰਾਸ਼ੀ ਅਤੇ ਰੀ-ਇੰਸਟਾਲਮੈਂਟ ਨਾਲ ਸਬੰਧਿਤ ਫਾਈਲਾਂ ਜਲਦੀ ਤਿਆਰ ਕਰਕੇ ਪ੍ਰਵਾਨਗੀ ਲਈ ਭੇਜੀਆਂ ਜਾ ਸਕਣ। ਇਸ ਦੇ ਨਾਲ ਹੀ ਮੈਡੀਕਲ ਦਾਅਵਿਆਂ ਦਾ ਵੀ ਸਮਾਂਬੱਧ ਨਿਪਟਾਰਾ ਯਕੀਨੀ ਬਣਾਇਆ ਜਾਵੇ। ਮੀਟਿੰਗ ਦੌਰਾਨ ਵਫ਼ਦ ਨੇ ਪੈਨਸ਼ਨਰਾਂ ਦੇ ਬੀਮਾ, ਮੈਡੀਕਲ ਬਿੱਲਾਂ ਅਤੇ ਹੋਰਨਾਂ ਮਾਮਲਿਆਂ ਵਿਚ ਹੋ ਰਹੀ ਦੇਰੀ ’ਤੇ ਵੀ ਡੂੰਘੀ ਚਿੰਤਾ ਪ੍ਰਗਟਾਈ। ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਸਾਰੀਆਂ ਮੰਗਾਂ ’ਤੇ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ ਅਤੇ ਲਟਕਦੇ ਮਾਮਲਿਆਂ ਦੇ ਹੱਲ ਲਈ ਤੁਰੰਤ ਜ਼ਰੂਰੀ ਕਦਮ ਚੁੱਕੇ ਜਾਣਗੇ। ਇਸ ਮੌਕੇ ਪ੍ਰੀਤਮ ਚੰਦ ਸੁਪਰਡੈਂਟ, ਰਾਜ ਪ੍ਰਸਾਦ, ਸੁੰਦਰ ਸਿੰਘ ਸੁਪਰਡੈਂਟ, ਮਹਿੰਦਰ ਲਾਲ, ਸ਼ਿਵ ਦਿਆਲ, ਲਾਲ ਸਿੰਘ, ਮੰਗਤ ਰਾਮ ਸਮੇਤ ਐਸੋਸੀਏਸ਼ਨ ਦੇ ਹੋਰ ਮੈਂਬਰ ਵੀ ਹਾਜ਼ਰ ਸਨ।