07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਬੀ.ਕੇ.ਯੂ. ਕਾਦੀਆਂ ਜ਼ਿਲ੍ਹਾ ਫ਼ਾਜ਼ਿਲਕਾ ਦੀ ਅਹਿਮ ਮੀਟਿੰਗ ਅਰਨੀਵਾਲਾ ਸ਼ੇਖ ਸੁਭਾਨ ਵਿਖੇ ਹੋਈ ਸੰਪੰਨ

Ad Position 21
No active advertisement
ਅਜੀਤ ਡੈਸਕ 19-07-2026
ਮੰਡੀ ਅਰਨੀਵਾਲਾ, 18 ਜੁਲਾਈ (ਨਿਸ਼ਾਨ ਸਿੰਘ ਮੋਹਲ਼ਾ)- ਭਾਰਤੀ ਕਿਸਾਨ ਯੂਨੀਅਨ ਕਾਦੀਆਂ ਜ਼ਿਲ੍ਹਾ ਫ਼ਾਜ਼ਿਲਕਾ ਦੀ ਇਕ ਅਹਿਮ ਮੀਟਿੰਗ ਗੁਰਦੁਆਰਾ ਸੰਤ ਬਾਬਾ ਤਾਰਾ ਸਿੰਘ ਜੀ ਖ਼ੁਸ਼ਦਿਲ ਜੀ ਦੇ ਅਸਥਾਨ ਅਰਨੀਵਾਲਾ ਸ਼ੇਖ ਸੁਭਾਨ ਵਿਖੇ ਸੂਬਾ ਮੀਤ ਪ੍ਰਧਾਨ ਮਨਪ੍ਰੀਤ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਸੰਪੰਨ ਹੋਈ। ਮੀਟਿੰਗ ਦੌਰਾਨ ਪੰਜਾਬ ਅਤੇ ਦੇਸ਼ ਨਾਲ ਜੁੜੇ ਅਹਿਮ ਲੋਕ-ਮੁੱਦਿਆਂ ’ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਕਿਸਾਨਾਂ ਨੂੰ ਨਹਿਰੀ ਪਾਣੀ ਦੀ ਘਾਟ, ਬਿਜਲੀ ਦੇ ਲੰਬੇ ਅਤੇ ਅਣਐਲਾਨੇ ਕੱਟ, ਪੰਜਾਬ ਲੈਂਡ ਪੁਲਿੰਗ ਨੀਤੀ, ਪੰਜਾਬ ਵਿਚ ਵੱਧ ਰਹੇ ਨਸ਼ਿਆਂ ਦੇ ਪ੍ਰਕੋਪ ਅਤੇ ਕੇਂਦਰ ਸਰਕਾਰ ਵਲੋਂ ਪੈਟਰੋਲ ਵਿਚ ਐਥਨੌਲ ਮਿਕਸਿੰਗ ਵਧਾਉਣ ਦੀ ਨੀਤੀ ਸਬੰਧੀ ਗੰਭੀਰ ਚਰਚਾ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਅਤੇ ਆਮ ਲੋਕਾਂ ਨਾਲ ਜੁੜੇ ਇਨ੍ਹਾਂ ਗੰਭੀਰ ਮੁੱਦਿਆਂ ਦਾ ਜਲਦ ਹੱਲ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਮੰਗ ਕੀਤੀ ਕਿ ਕਿਸਾਨਾਂ ਨੂੰ ਸਮੇਂ ਸਿਰ ਨਹਿਰੀ ਪਾਣੀ ਦੀ ਪੂਰੀ ਸਪਲਾਈ ਯਕੀਨੀ ਬਣਾਈ ਜਾਵੇ, ਬਿਜਲੀ ਦੇ ਲੰਬੇ ਕੱਟ ਤੁਰੰਤ ਬੰਦ ਕੀਤੇ ਜਾਣ, ਪੰਜਾਬ ਲੈਂਡ ਪੁਲਿੰਗ ਨੀਤੀ ਵਿਚ ਕਿਸਾਨਾਂ ਦੇ ਹੱਕਾਂ ਅਤੇ ਜ਼ਮੀਨਾਂ ਦੀ ਪੂਰੀ ਸੁਰੱਖਿਆ ਕੀਤੀ ਜਾਵੇ ਅਤੇ ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਸਖ਼ਤ ਅਤੇ ਪ੍ਰਭਾਵਸ਼ਾਲੀ ਕਦਮ ਚੁੱਕੇ ਜਾਣ। ਆਗੂਆਂ ਨੇ ਕੇਂਦਰ ਸਰਕਾਰ ਦੀ ਪੈਟਰੋਲ ਵਿਚ ਐਥਨੌਲ ਮਿਕਸਿੰਗ ਵਧਾਉਣ ਦੀ ਨੀਤੀ ’ਤੇ ਵੀ ਇਤਰਾਜ਼ ਪ੍ਰਗਟ ਕਰਦਿਆਂ ਕਿਹਾ ਕਿ ਜੇਕਰ ਇਸ ਨੀਤੀ ਕਾਰਨ ਆਮ ਲੋਕਾਂ ਦੇ ਵਾਹਨਾਂ ਦੀ ਕਾਰਗੁਜ਼ਾਰੀ ਪ੍ਰਭਾਵਿਤ ਹੁੰਦੀ ਹੈ ਜਾਂ ਲੋਕਾਂ ’ਤੇ ਵਾਧੂ ਆਰਥਿਕ ਬੋਝ ਪੈਂਦਾ ਹੈ ਤਾਂ ਸਰਕਾਰ ਨੂੰ ਇਸ ਨੀਤੀ ’ਤੇ ਮੁੜ ਵਿਚਾਰ ਕਰਨਾ ਚਾਹੀਦਾ ਹੈ। ਯੂਨੀਅਨ ਨੇ ਮੰਗ ਕੀਤੀ ਕਿ ਇਸ ਸਬੰਧੀ ਇਕ ਸੁਤੰਤਰ ਤਕਨੀਕੀ ਜਾਂਚ ਕਰਵਾ ਕੇ ਸਾਰੀ ਰਿਪੋਰਟ ਜਨਤਕ ਕੀਤੀ ਜਾਵੇ ਅਤੇ ਲੋਕ ਹਿਤ ਨੂੰ ਪਹਿਲ ਦਿੱਤੀ ਜਾਵੇ। ਮੀਟਿੰਗ ਵਿਚ ਇਹ ਵੀ ਫ਼ੈਸਲਾ ਕੀਤਾ ਗਿਆ ਕਿ ਜੇਕਰ ਸਰਕਾਰ ਨੇ ਕਿਸਾਨਾਂ ਅਤੇ ਆਮ ਲੋਕਾਂ ਨਾਲ ਜੁੜੇ ਇਨ੍ਹਾਂ ਮੁੱਦਿਆਂ ਵੱਲ ਜਲਦ ਧਿਆਨ ਨਾ ਦਿੱਤਾ ਤਾਂ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਲੋਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ। ਇਸ ਮੌਕੇ ਬੀ.ਕੇ.ਯੂ ਕਾਦੀਆਂ ਦੇ ਸੂਬਾ ਮੀਤ ਪ੍ਰਧਾਨ ਮਨਪ੍ਰੀਤ ਸਿੰਘ ਸੰਧੂ, ਜ਼ਿਲ੍ਹਾ ਫ਼ਾਜ਼ਿਲਕਾ ਦੇ ਸੀਨੀਅਰ ਮੀਤ ਪ੍ਰਧਾਨ ਹਰਬੰਸ ਸਿੰਘ ਜੰਡਵਾਲਾ, ਜ਼ਿਲ੍ਹਾ ਸਕੱਤਰ ਮੁੱਖਾ ਸਿੰਘ ਆਜ਼ਮ ਵਾਲਾ, ਜ਼ਿਲ੍ਹਾ ਮੀਤ ਪ੍ਰਧਾਨ ਜਗਸੀਰ ਸਿੰਘ, ਮੁੱਖ ਜ਼ਿਲ੍ਹਾ ਸਲਾਹਕਾਰ ਪਾਲ ਮੱਲ ਕੰਧਵਾਲਾ ਹਾਜ਼ਰ ਖਾਂ, ਜੋਗਿੰਦਰ ਸਿੰਘ ਸੰਧੂ, ਯਾਦਵਿੰਦਰ ਸਿੰਘ ਮਾਨ ਬੰਨਾਵਾਲਾ, ਸਾਬਕਾ ਸਰਪੰਚ ਜਸਵਿੰਦਰ ਸਿੰਘ ਪਾਕਾਂ, ਸਰਪੰਚ ਰਣਜੋਧ ਸਿੰਘ, ਜੱਜ ਸਿੰਘ ਸੰਧੂ ਭੰਬਾ ਵੱਟੂ, ਸਤਵੰਤ ਸਿੰਘ ਸੰਧੂ, ਜੋਗਿੰਦਰ ਸਿੰਘ ਭੁੱਲਰ ਕਮਾਲ ਵਾਲਾ, ਸਰਪੰਚ ਸ਼ੇਰਬਾਜ਼ ਸਿੰਘ ਅਭੁੰਨ, ਲਖਵਿੰਦਰ ਸਿੰਘ ਜੰਡਵਾਲਾ, ਅਰਸ਼ਦੀਪ ਸਿੰਘ ਸਿੱਧੂ ਜੰਡਵਾਲਾ ਭੀਮੇਸ਼ਾਹ ਅਤੇ ਸਮੂਹ ਇਲਾਕੇ ਦੇ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਫ਼ਾਜ਼ਿਲਕਾ, ਅਬੋਹਰ ਅਤੇ ਜਲਾਲਾਬਾਦ ਦੀਆਂ ਅਦਾਲਤਾਂ ’ਚ ਲਗਾਈ ਗਈ ਸਪੈਸ਼ਲ ਲੋਕ ਅਦਾਲਤ ਅਗਲੀ ਖ਼ਬਰ ਸ੍ਰੀ ਰਾਮ ਕਿਰਪਾ ਸੇਵਾ ਸੰਘ ਵੈੱਲਫੇਅਰ ਸੁਸਾਇਟੀ ਵਲੋਂ ਅੱਜ ਲਗਾਇਆ ਜਾਵੇਗਾ ਖ਼ੂਨਦਾਨ ਕੈਂਪ
Ad Position 24