08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਫ਼ਾਜ਼ਿਲਕਾ ਅਪਰਾਧਨਾਮਾ - ਫ਼ਾਜ਼ਿਲਕਾ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ’ਚ 6 ਮੁਕੱਦਮੇ ਦਰਜ

Ad Position 21
No active advertisement
ਅਜੀਤ ਡੈਸਕ 19-07-2026
ਡੋਪ ਟੈੱਸਟ ਪਾਜ਼ੀਟਿਵ ਆਉਣ ’ਤੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
ਫ਼ਾਜ਼ਿਲਕਾ, 18 ਜੁਲਾਈ (ਦਵਿੰਦਰ ਪਾਲ ਸਿੰਘ)-ਥਾਣਾ ਅਰਨੀਵਾਲਾ ਪੁਲਿਸ ਨੇ ਡੋਪ ਟੈੱਸਟ ਪਾਜ਼ੀਟਿਵ ਆਉਣ ’ਤੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਹੈੱਡ ਕਾਂਸਟੇਬਲ ਰਜਨੀ ਬਾਲਾ ਨੇ ਦੱਸਿਆ ਕਿ ਪੁਲਿਸ ਪਾਰਟੀ ਅਰਨੀਵਾਲਾ ਤੋਂ ਟਾਹਲੀ ਵਾਲਾ ਜੱਟਾਂ ਨੂੰ ਜਾਂਦੀ ਲਿੰਕ ਸੜਕ ਦੇ ਚੌਰਾਹੇ ਕੋਲ ਗਸ਼ਤ ਕਰ ਰਹੀ ਸੀ। ਇਸ ਦੌਰਾਨ 2 ਵਿਅਕਤੀ ਸ਼ੱਕੀ ਹਾਲਤ ਵਿਚ ਘੁੰਮਦੇ ਮਿਲੇ। ਪੁੱਛਗਿੱਛ ਦੌਰਾਨ ਉਨ੍ਹਾਂ ਨੇ ਆਪਣੇ ਨਾਮ ਰਾਜੀਵ ਪੁੱਤਰ ਜੈਕਬ ਮਸੀਹ ਅਤੇ ਵਕੀਲ ਪੁੱਤਰ ਜੈਕਬ ਮਸੀਹ ਵਾਸੀ ਕੁਹਾੜੀਆਂ ਵਾਲੀ ਦੱਸੇ। ਦੋਵਾਂ ਨੂੰ ਸਿਵਲ ਹਸਪਤਾਲ ਫ਼ਾਜ਼ਿਲਕਾ ਲਿਜਾ ਕੇ ਡੋਪ ਟੈੱਸਟ ਕਰਵਾਇਆ ਗਿਆ, ਜਿਨ੍ਹਾਂ ਦੀ ਰਿਪੋਰਟ ਪਾਜ਼ੀਟਿਵ ਆਈ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਨਸ਼ੇ ਦੀ ਹਾਲਤ ਵਿਚ ਮਿਲਿਆ ਇਕ ਵਿਅਕਤੀ ਕਾਬੂ
ਫ਼ਾਜ਼ਿਲਕਾ-ਥਾਣਾ ਬਹਾਵਵਾਲਾ ਪੁਲਿਸ ਨੇ ਨਸ਼ੇ ਦੀ ਹਾਲਤ ਵਿਚ ਮਿਲੇ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਰਮੇਸ਼ ਕੁਮਾਰ ਨੇ ਦੱਸਿਆ ਕਿ ਪੁਲਿਸ ਪਾਰਟੀ ਪਿੰਡ ਕੰਧਵਾਲਾ ਅਮਰਕੋਟ ਤੋਂ ਬਹਾਵਵਾਲਾ ਵੱਲ ਗਸ਼ਤ ਕਰ ਰਹੀ ਸੀ। ਜਦੋਂ ਪੁਲਿਸ ਅਮਰਪੁਰਾ ਤੋਂ ਕਰੀਬ 2 ਕਿੱਲੋਮੀਟਰ ਅੱਗੇ ਨਹਿਰ ਦੇ ਸੂਏ ਕੋਲ ਪੁੱਜੀ ਤਾਂ ਇਕ ਵਿਅਕਤੀ ਸ਼ੱਕੀ ਹਾਲਤ ਵਿਚ ਦਿਖਾਈ ਦਿੱਤਾ। ਪੁਲਿਸ ਨੇ ਉਸ ਨੂੰ ਕਾਬੂ ਕਰਕੇ ਪੁੱਛਗਿੱਛ ਕੀਤੀ, ਜਿਸ ਨੇ ਆਪਣਾ ਨਾਮ ਪੱਪੂ ਰਾਮ ਪੁੱਤਰ ਦੁੱਲਾ ਰਾਮ ਵਾਸੀ ਕੰਧਵਾਲਾ ਅਮਰਕੋਟ ਦੱਸਿਆ। ਨਸ਼ੇ ਦੀ ਹਾਲਤ ਹੋਣ ਕਾਰਨ ਉਸ ਦਾ ਡੋਪ ਟੈੱਸਟ ਕਰਵਾਇਆ ਗਿਆ, ਜਿਸ ਦੀ ਰਿਪੋਰਟ ਪਾਜ਼ੀਟਿਵ ਆਈ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਹੈਰੋਇਨ ਸਮੇਤ ਇਕ ਵਿਅਕਤੀ ਕਾਬੂ
ਫ਼ਾਜ਼ਿਲਕਾ-ਥਾਣਾ ਸਦਰ ਅਬੋਹਰ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਹੈੱਡ ਕਾਂਸਟੇਬਲ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਅਤੇ ਚੈਕਿੰਗ ਦੇ ਸਬੰਧ ਵਿਚ ਪਿੰਡ ਬਹਾਦਰ ਖੇੜਾ ਦੀ ਦਾਣਾ ਮੰਡੀ ਕੋਲ ਮੌਜੂਦ ਸੀ। ਇਸ ਦੌਰਾਨ ਇਕ ਸ਼ੱਕੀ ਵਿਅਕਤੀ ਨੂੰ ਕਾਬੂ ਕੀਤਾ ਗਿਆ, ਜਿਸ ਨੇ ਆਪਣਾ ਨਾਮ ਸੰਦੀਪ ਸਿੰਘ ਪੁੱਤਰ ਭੋਲਾ ਸਿੰਘ ਵਾਸੀ ਬਹਾਦਰ ਖੇੜਾ ਦੱਸਿਆ। ਤਲਾਸ਼ੀ ਦੌਰਾਨ ਉਸ ਕੋਲੋਂ 2 ਗਰਾਮ ਹੈਰੋਇਨ ਬਰਾਮਦ ਹੋਈ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਡੋਪ ਟੈੱਸਟ ਪਾਜ਼ੀਟਿਵ ਆਉਣ ’ਤੇ 2 ਵਿਅਕਤੀ ਕਾਬੂ
ਫ਼ਾਜ਼ਿਲਕਾ- ਥਾਣਾ ਸਿਟੀ 2 ਅਬੋਹਰ ਪੁਲਿਸ ਨੇ ਡੋਪ ਟੈੱਸਟ ਪਾਜ਼ੀਟਿਵ ਆਉਣ ’ਤੇ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਲੇਡੀ ਹੈੱਡ ਕਾਂਸਟੇਬਲ ਸੰਤੋਸ਼ ਰਾਣੀ ਨੇ ਦੱਸਿਆ ਕਿ ਪੁਲਿਸ ਪਾਰਟੀ ਆਲਮਗੜ੍ਹ ਚੌਕ ਬਾਈਪਾਸ ਨੇੜੇ ਗਸ਼ਤ ਕਰ ਰਹੀ ਸੀ। ਇਸ ਦੌਰਾਨ ਅੰਕੁਸ਼ ਪੁੱਤਰ ਰਾਜ ਕੁਮਾਰ ਉਰਫ਼ ਰਾਜੂ ਵਾਸੀ ਗਲੀ ਨੰਬਰ 14 ਵੱਡੀ ਪੌੜੀ ਨਵੀਂ ਆਬਾਦੀ ਅਬੋਹਰ ਅਤੇ ਮੋਨੂ ਸੁਨੇਜਾ ਪੁੱਤਰ ਸੁਰਿੰਦਰ ਕੁਮਾਰ ਵਾਸੀ ਗਲੀ ਨੰਬਰ 15 ਛੋਟੀ ਪੌੜੀ ਨਵੀਂ ਆਬਾਦੀ ਅਬੋਹਰ ਨਸ਼ੇ ਦੀ ਹਾਲਤ ਵਿਚ ਮਿਲੇ। ਦੋਵਾਂ ਨੂੰ ਸਿਵਲ ਹਸਪਤਾਲ ਅਬੋਹਰ ਲਿਜਾ ਕੇ ਡੋਪ ਟੈੱਸਟ ਕਰਵਾਇਆ ਗਿਆ, ਜਿਨ੍ਹਾਂ ਦੀ ਰਿਪੋਰਟ ਪਾਜ਼ੀਟਿਵ ਆਈ। ਜਿਸ ਤੋਂ ਬਾਅਦ ਪੁਲਿਸ ਨੇ ਦੋਵਾਂ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਨਸ਼ੇ ਦੀ ਹਾਲਤ ਵਿਚ ਮਿਲਿਆ ਇਕ ਵਿਅਕਤੀ ਕਾਬੂ
ਫ਼ਾਜ਼ਿਲਕਾ-ਥਾਣਾ ਖੂਈਆਂ ਸਰਵਰ ਪੁਲਿਸ ਨੇ ਨਸ਼ੇ ਦੀ ਹਾਲਤ ਵਿਚ ਮਿਲੇ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਭਗਵਾਨ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਕਰ ਰਹੀ ਸੀ। ਇਸ ਦੌਰਾਨ ਚੌਕੀ ਕੱਲਰ ਖੇੜਾ ਇਲਾਕੇ ਵਿਚ ਇਕ ਵਿਅਕਤੀ ਨਸ਼ੇ ਦੀ ਹਾਲਤ ਵਿਚ ਮਿਲਿਆ। ਪੁੱਛਗਿੱਛ ਦੌਰਾਨ ਉਸ ਨੇ ਆਪਣਾ ਨਾਮ ਕੁਲਦੀਪ ਸਿੰਘ ਉਰਫ਼ ਵਿਕੀ ਪੁੱਤਰ ਗੁਰਬਚਨ ਸਿੰਘ ਵਾਸੀ ਜੰਡਵਾਲਾ ਹਨੂਵੰਤਾ ਦੱਸਿਆ। ਉਸ ਦਾ ਡੋਪ ਟੈੱਸਟ ਕਰਵਾਇਆ ਗਿਆ, ਜਿਸ ਦੀ ਰਿਪੋਰਟ ਪਾਜ਼ੀਟਿਵ ਆਉਣ ’ਤੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
ਹੈਰੋਇਨ ਸਮੇਤ ਇਕ ਵਿਅਕਤੀ ਕਾਬੂ
ਫ਼ਾਜ਼ਿਲਕਾ-ਥਾਣਾ ਸਿਟੀ 1 ਅਬੋਹਰ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਹਰਮਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਦੇ ਸਬੰਧ ਵਿਚ ਗਸ਼ਤ ਕਰ ਰਹੀ ਸੀ। ਜਦੋਂ ਪੁਲਿਸ ਦਾਣਾ ਮੰਡੀ ਕੋਲ ਪੁੱਜੀ ਤਾਂ ਇਕ ਵਿਅਕਤੀ ਪੁਲਿਸ ਨੂੰ ਦੇਖ ਕੇ ਘਬਰਾ ਗਿਆ ਅਤੇ ਆਪਣੇ ਹੱਥ ਵਿਚ ਫੜੀ ਵਸਤੂ ਸੁੱਟ ਕੇ ਭੱਜਣ ਦੀ ਕੋਸ਼ਿਸ਼ ਕਰਨ ਲੱਗਿਆ। ਪੁਲਿਸ ਨੇ ਉਸ ਨੂੰ ਕਾਬੂ ਕਰਕੇ ਪੁੱਛਗਿੱਛ ਕੀਤੀ, ਜਿਸ ਨੇ ਆਪਣਾ ਨਾਮ ਬੋਹੜ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਸੀਡ ਫਾਰਮ ਪੱਕਾ ਅਬੋਹਰ ਦੱਸਿਆ। ਸੁੱਟੀ ਗਈ ਵਸਤੂ ਦੀ ਤਲਾਸ਼ੀ ਦੌਰਾਨ 12 ਗਰਾਮ ਹੈਰੋਇਨ ਬਰਾਮਦ ਹੋਈ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
Ad Position 22
No active advertisement
ਪਿਛਲੀ ਖ਼ਬਰ ਨਾਜਾਇਜ਼ ਸ਼ਰਾਬ ਸਣੇ ਪਿੱਕਅਪ ਗੱਡੀ ਕਾਬੂ, ਚਾਲਕ ਗ੍ਰਿਫ਼ਤਾਰ ਅਗਲੀ ਖ਼ਬਰ ਸੁਖਵਿੰਦਰ ਸਿੰਘ ਕਾਕਾ ਕੰਬੋਜ ਮੁੜ ਜ਼ਿਲ੍ਹਾ ਭਾਜਪਾ ਫ਼ਾਜ਼ਿਲਕਾ ਦੇ ਪ੍ਰਧਾਨ ਨਿਯੁਕਤ
Ad Position 24