08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਮਨਰੇਗਾ ਮੁਲਾਜ਼ਮਾਂ ਨੇ ਏ.ਡੀ.ਸੀ. ਦਫ਼ਤਰ ਮੂਹਰੇ ਦਿੱਤਾ ਰੋਸ ਧਰਨਾ

Ad Position 21
No active advertisement
ਅਜੀਤ ਡੈਸਕ 19-07-2026
ਫ਼ਾਜ਼ਿਲਕਾ, 18 ਜੁਲਾਈ (ਦਵਿੰਦਰ ਪਾਲ ਸਿੰਘ)-ਪੰਚਾਇਤ ਵਿਭਾਗ ਵਿਚ ਪੱਕੇ ਕੀਤੇ ਜਾਣ ਦੀ ਮੰਗ ਅਤੇ ਪਿਛਲੇ 8 ਮਹੀਨਿਆਂ ਤੋਂ ਰੁਕੀਆਂ ਤਨਖ਼ਾਹਾਂ ਨੂੰ ਲੈ ਕੇ ਫ਼ਾਜ਼ਿਲਕਾ ਵਿਖੇ ਮਨਰੇਗਾ ਕਰਮਚਾਰੀ ਯੂਨੀਅਨ ਵਲੋਂ ਵਧੀਕ ਡਿਪਟੀ ਕਮਿਸ਼ਨਰ ਦੇ ਦਫ਼ਤਰ ਦੇ ਬਾਹਰ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਮੁਲਾਜ਼ਮਾਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਚੇਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਵੱਲ ਤੁਰੰਤ ਧਿਆਨ ਨਾ ਦਿੱਤਾ ਗਿਆ ਤਾਂ ਉਹ ਪੰਚਾਇਤ ਮੰਤਰੀ ਦੇ ਘਰ ਦਾ ਘਿਰਾਓ ਕਰਨ ਲਈ ਮਜਬੂਰ ਹੋਣਗੇ। ਧਰਨੇ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਅਹੁਦੇਦਾਰ ਅੰਮ੍ਰਿਤਪਾਲ ਨੇ ਦੱਸਿਆ ਕਿ ਮਨਰੇਗਾ ਕਰਮਚਾਰੀਆਂ ਦੀ ਪੰਜਾਬ ਸਰਕਾਰ ਤੋਂ ਇਕੋ-ਇਕ ਮੁੱਖ ਮੰਗ ਹੈ ਕਿ ਉਨ੍ਹਾਂ ਨੂੰ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵਿਚ ਮਰਜ਼ ਕੀਤਾ ਜਾਵੇ। ਉਨ੍ਹਾਂ ਦੋਸ਼ ਲਾਇਆ ਕਿ ਮੌਜੂਦਾ ਸਰਕਾਰ ਦੇ ਆਗੂਆਂ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਉਨ੍ਹਾਂ ਦੇ ਧਰਨੇ ਵਿਚ ਬੈਠ ਕੇ ਵਾਅਦਾ ਕੀਤਾ ਸੀ ਕਿ ਸਰਕਾਰ ਬਣਦਿਆਂ ਹੀ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇਗਾ, ਪਰ ਹੁਣ ਸਰਕਾਰ ਆਪਣੇ ਇਸ ਵਾਅਦੇ ਤੋਂ ਭੱਜ ਰਹੀ ਹੈ। ਉਨ੍ਹਾਂ ਰੋਸ ਜਤਾਇਆ ਕਿ ਸਰਕਾਰ ਦਾ ਲੰਬਾ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਪੜ੍ਹੇ-ਲਿਖੇ ਮੁਲਾਜ਼ਮ ਸੜਕਾਂ ’ਤੇ ਰੌਲ਼ੇ ਜਾ ਰਹੇ ਹਨ ਅਤੇ 8 ਮਹੀਨਿਆਂ ਤੋਂ ਤਨਖ਼ਾਹ ਨਾ ਮਿਲਣ ਕਾਰਨ ਉਨ੍ਹਾਂ ਦੇ ਘਰਾਂ ਵਿਚ ਚੁੱਲ੍ਹੇ ਬਲਣੇ ਔਖੇ ਹੋ ਗਏ ਹਨ। ਯੂਨੀਅਨ ਆਗੂਆਂ ਨੇ ਭਰੇ ਮਨ ਨਾਲ ਦੱਸਿਆ ਕਿ ਜਦੋਂ ਉਹ ਆਪਣੀਆਂ ਮੰਗਾਂ ਨੂੰ ਲੈ ਕੇ ਪੰਚਾਇਤ ਮੰਤਰੀ ਨਾਲ ਗੱਲਬਾਤ ਕਰਨ ਗਏ ਸਨ ਤਾਂ ਉਨ੍ਹਾਂ ਦੀ ਸੁਣਵਾਈ ਕਰਨ ਦੀ ਬਜਾਏ ਪੁਲਿਸ ਵਲੋਂ ਪਾਣੀ ਦੀਆਂ ਬੌਛਾਰਾਂ ਛੱਡੀਆਂ ਗਈਆਂ ਅਤੇ ਬੇਰਹਿਮੀ ਨਾਲ ਲਾਠੀਆਂ ਵਰ੍ਹਾਈਆਂ ਗਈਆਂ। ਇਸ ਲਾਠੀਚਾਰਜ ਦੌਰਾਨ 3 ਮਨਰੇਗਾ ਕਰਮਚਾਰੀਆਂ ਦੀਆਂ ਲੱਤਾਂ ਵੀ ਟੁੱਟ ਗਈਆਂ। ਮੁਲਾਜ਼ਮਾਂ ਨੇ ਸਾਫ਼ ਕੀਤਾ ਕਿ ਅਜਿਹੇ ਜਬਰ ਦੇ ਬਾਵਜੂਦ ਉਨ੍ਹਾਂ ਦਾ ਸੰਘਰਸ਼ ਉਦੋਂ ਤੱਕ ਜਾਰੀ ਰਹੇਗਾ, ਜਦੋਂ ਤੱਕ ਸਰਕਾਰ ਉਨ੍ਹਾਂ ਨੂੰ ਵਿਭਾਗ ਵਿਚ ਪੱਕਾ ਨਹੀਂ ਕਰਦੀ ਅਤੇ ਰੁਕੀਆਂ ਹੋਈਆਂ ਤਨਖ਼ਾਹਾਂ ਜਾਰੀ ਨਹੀਂ ਕਰਦੀ।
Ad Position 22
No active advertisement
ਪਿਛਲੀ ਖ਼ਬਰ ਨਾਜਾਇਜ਼ ਮਾਰਕੁੱਟ ਦੇ ਮਾਮਲੇ ’ਚ ਕਾਰੋਬਾਰੀ ਖ਼ਿਲਾਫ਼ ਮੁਕੱਦਮਾ ਦਰਜ ਕਰਨ ਦੀ ਕੀਤੀ ਮੰਗ ਅਗਲੀ ਖ਼ਬਰ ਨਾਜਾਇਜ਼ ਸ਼ਰਾਬ ਸਣੇ ਪਿੱਕਅਪ ਗੱਡੀ ਕਾਬੂ, ਚਾਲਕ ਗ੍ਰਿਫ਼ਤਾਰ
Ad Position 24