ਫ਼ਾਜ਼ਿਲਕਾ, 18 ਜੁਲਾਈ (ਅਮਰਜੀਤ ਸ਼ਰਮਾ)-ਲਾਇਨਜ਼ ਕਲੱਬ ਫ਼ਾਜ਼ਿਲਕਾ ਵਿਸ਼ਾਲ ਦਾ ਸਹੁੰ ਚੁੱਕ ਸਮਾਗਮ ਇਸ ਵਾਰ 24 ਜੁਲਾਈ ਨੂੰ ਮਸੂਰੀ ਵਿਖੇ ਪ੍ਰਧਾਨ ਅਲੋਕ ਕਟਾਰੀਆ ਐਡਵੋਕੇਟ ਦੀ ਪ੍ਰਧਾਨਗੀ ਹੇਠ ਆਯੋਜਿਤ ਕੀਤਾ ਜਾ ਰਿਹਾ ਹੈ। ਕਲੱਬ ਦੇ ਸੀਨੀਅਰ ਮੈਂਬਰ ਅਤੇ ਇਸ ਸਮਾਗਮ ਦੇ ਚੇਅਰਮੈਨ ਐਡਵੋਕੇਟ ਰਿਤੇਸ਼ ਗਗਨੇਜਾ ਦੀ ਦੇਖ-ਰੇਖ ਹੇਠ ਹੋਣ ਵਾਲੇ ਇਸ ਸਮਾਗਮ ਵਿਚ ਨਵ-ਨਿਯੁਕਤ ਪ੍ਰਧਾਨ ਅਸ਼ੋਕ ਵਾਟਸ, ਸਕੱਤਰ ਸੰਜੀਵ ਗਰੋਵਰ, ਕੈਸ਼ੀਅਰ ਨੀਰਜ ਸ਼ਰਮਾ, ਪ੍ਰੋਜੈਕਟ ਸਕੱਤਰ ਪ੍ਰਿੰਸੀਪਲ ਅਸ਼ਵਨੀ ਅਹੂਜਾ ਅਤੇ ਹੋਰ ਅਹੁਦੇਦਾਰਾਂ ਨੂੰ ਉਨ੍ਹਾਂ ਦੇ ਅਹੁਦਿਆਂ ਦੀ ਸਹੁੰ ਚੁਕਾਈ ਜਾਵੇਗੀ। ਇਸ ਸਮਾਗਮ ਦੇ ਚੇਅਰਮੈਨ ਐਡਵੋਕੇਟ ਰਿਤੇਸ਼ ਗਗਨੇਜਾ ਨੇ ਦੱਸਿਆ ਕਿ ਉੱਤਰਾਖੰਡ ਦੇ ਪ੍ਰਸਿੱਧ ਸ਼ਹਿਰ ਮਸੂਰੀ ਵਿਚ ਹੋ ਰਹੇ ਇਸ ਸਹੁੰ ਚੁੱਕ ਸਮਾਗਮ ਲਈ ਕਲੱਬ ਦੇ ਸਾਰੇ ਮੈਂਬਰ ਆਪਣੇ ਪਰਿਵਾਰਾਂ ਸਮੇਤ 22 ਜੁਲਾਈ ਨੂੰ ਇੱਥੋਂ ਮਸੂਰੀ ਲਈ ਰਵਾਨਾ ਹੋਣਗੇ। ਉਨ੍ਹਾਂ ਦੱਸਿਆ ਕਿ 24 ਜੁਲਾਈ ਨੂੰ ਹੋਣ ਵਾਲੇ ਇਸ ਮੁੱਖ ਸਮਾਗਮ ਵਿਚ ਲਾਇਨਜ਼ 321-ਐੱਫ ਦੇ ਸਾਬਕਾ ਜ਼ਿਲ੍ਹਾ ਗਵਰਨਰ ਪੀ.ਆਰ. ਜੈਰਥ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ, ਜਦਕਿ ਸਾਬਕਾ ਜ਼ਿਲ੍ਹਾ ਗਵਰਨਰ ਹਰੀਸ਼ ਦੁਆ ਅਤੇ ਉਪ ਜ਼ਿਲ੍ਹਾ ਗਵਰਨਰ ਸ਼ਸ਼ੀ ਕੁਮਾਰ ਰਾਣਾ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਣਗੇ। ਇਸ ਸਮਾਗਮ ਦੌਰਾਨ ਉਪ ਜ਼ਿਲ੍ਹਾ ਗਵਰਨਰ ਸ਼ਸ਼ੀ ਕੁਮਾਰ ਰਾਣਾ ਕਲੱਬ ਵਿਚ ਸ਼ਾਮਲ ਹੋਣ ਵਾਲੇ ਨਵੇਂ ਮੈਂਬਰਾਂ ਨੂੰ ਸਹੁੰ ਚੁਕਾਉਣਗੇ, ਜਦਕਿ ਸਾਬਕਾ ਜ਼ਿਲ੍ਹਾ ਗਵਰਨਰ ਹਰੀਸ਼ ਦੁਆ ਨਵ-ਨਿਯੁਕਤ ਪ੍ਰਧਾਨ ਅਸ਼ੋਕ ਵਾਟਸ ਅਤੇ ਉਨ੍ਹਾਂ ਦੀ ਟੀਮ ਨੂੰ ਵਿਧੀ ਪੂਰਵਕ ਅਹੁਦਿਆਂ ਦੀ ਸਹੁੰ ਚੁਕਾਉਣਗੇ। ਇਸ ਸਮਾਗਮ ਦੇ ਉਪ-ਚੇਅਰਮੈਨ ਪ੍ਰਦੀਪ ਜਸੂਜਾ ਤੇ ਸੌਰਭ ਸਪੜਾ ਹੋਣਗੇ, ਜਦਕਿ ਸਟੇਜ ਸੰਚਾਲਨ ਦੀ ਜ਼ਿੰਮੇਵਾਰੀ ਨਰਿੰਦਰ ਸਚਦੇਵਾ ਅਤੇ ਇੰਜੀਨੀਅਰ ਪ੍ਰਦੀਪ ਸੇਠੀ ਨਿਭਾਉਣਗੇ।