06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2026

ਫ਼ਾਜ਼ਿਲਕਾ ਪੁਲਿਸ ਨੇ ਲੁੱਟਾਂ ਖੋਹਾਂ ਕਰਨ ਵਾਲੇ ਗਰੋਹ ਦਾ ਕੀਤਾ ਪਰਦਾਫਾਸ਼

Ad Position 21
No active advertisement
ਅਜੀਤ ਡੈਸਕ 20-07-2026
ਫ਼ਾਜ਼ਿਲਕਾ, 19 ਜੁਲਾਈ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਪੁਲਿਸ ਨੇ ਲੁੱਟਾਂ ਖੋਹਾਂ ਕਰਨ ਵਾਲੇ ਇਕ ਵੱਡੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਗਿਰੋਹ ਦੇ 6 ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਪਾਸੋਂ ਨਜਾਇਜ਼ ਹਥਿਆਰ, ਹੈਰੋਇਨ ਅਤੇ ਲੱਖਾਂ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਪਕੜੇ ਗਏ ਦੋਸ਼ੀਆਂ ਵਿਚੋਂ ਇਕ ਨਾਬਾਲਗ ਵੀ ਸ਼ਾਮਿਲ ਹੈ। ਇਹ ਗਿਰੋਹ ਜੇਲ੍ਹ ਵਿਚ ਬੈਠੇ ਇਕ ਮੁਲਜ਼ਮ ਵਲੋਂ ਚਲਾਇਆ ਜਾ ਰਿਹਾ ਸੀ। ਜਿਸ ਨੂੰ ਪੁਲਿਸ ਨੇ ਮੁਕੱਦਮੇ ਵਿਚ ਨਾਮਜ਼ਦ ਕੀਤਾ ਹੈ। ਫ਼ਾਜ਼ਿਲਕਾ ਦੇ ਐੱਸ.ਐੱਸ.ਪੀ.ਗਗਨ ਅਜੀਤ ਸਿੰਘ ਨੇ ਦੱਸਿਆ ਕਿ ਮਾੜੇ ਅਨਸਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਜਲਾਲਾਬਾਦ ਥਾਣਾ ਸਿਟੀ ਪੁਲਿਸ ਪਾਰਟੀ ਗਸ਼ਤ ’ਤੇ ਸੀ। ਇਸ ਦੌਰਾਨ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਅਮਨ ਕੁਮਾਰ ਉਰਫ਼ ਅਮਨਾ, ਬੂੜ ਸਿੰਘ, ਅਰਸ਼ਦੀਪ ਸਿੰਘ ਉਰਫ਼ ਸਿੰਘਾ ਵਾਸੀਆਨ ਟਿਵਾਣਾ ਕਲਾ, ਕਰਨ ਵਾਸੀ ਰਾਠੌਰਾ ਮੁਹੱਲਾ ਜਲਾਲਾਬਾਦ ਹਾਲ ਦਸਮੇਸ਼ ਨਗਰੀ ਜਲਾਲਾਬਾਦ ਵਗ਼ੈਰਾ ਹਥਿਆਰਾਂ ਸਮੇਤ ਕਿਸੇ ਲੁੱਟ ਖੋਹ ਵਰਗੀ ਘਟਨਾ ਦੀ ਤਿਆਰੀ ਵਿਚ ਹਨ। ਜੇਕਰ ਹੁਣ ਟਿਵਾਣਾ ਕਲਾ ਪਿੰਡ ਨੇੜੇ ਬੰਦ ਪਏ ਸ਼ੈਲਰ ਦੇ ਨੇੜੇ ਮੌਜੂਦ ਹਨ। ਜੇਕਰ ਹੁਣੇ ਛਾਪੇਮਾਰੀ ਕੀਤੀ ਜਾਵੇ ਤਾਂ ਇਹ ਵਿਅਕਤੀ ਹਥਿਆਰਾਂ ਸਮੇਤ ਕਾਬੂ ਆ ਸਕਦੇ ਹਨ। ਇਤਲਾਹ ਭਰੋਸੇਯੋਗ ਹੋਣ ਕਰਕੇ ਪੁਲਿਸ ਪਾਰਟੀ ਵਲੋਂ ਛਾਪੇਮਾਰੀ ਕੀਤੀ ਗਈ। ਜਿੱਥੇ ਇਕ ਨਾਬਾਲਗ ਸਣੇ 5 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਗਏ ਵਿਅਕਤੀਆਂ ਕੋਲੋਂ 3 ਨਜਾਇਜ਼ ਪਿਸਤੌਲ, 6 ਮੈਗਜ਼ੀਨ, 4 ਜ਼ਿੰਦਾ ਰੌਂਦ, ਇਕ ਖ਼ੋਲ, 2 ਕਾਪੇ ਸਣੇ 760 ਗਰਾਮ ਹੈਰੋਇਨ ਅਤੇ 2 ਲੱਖ 50 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਜਿਨ੍ਹਾਂ ਖ਼ਿਲਾਫ਼ ਥਾਣਾ ਸਿਟੀ ਜਲਾਲਾਬਾਦ ਵਿਚ ਵੱਖ-ਵੱਖ ਧਰਾਵਾਂ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਤਫ਼ਤੀਸ਼ ਦੌਰਾਨ ਇਹ ਸਾਹਮਣੇ ਆਇਆ ਹੈ ਕਿ ਦੋਸ਼ੀ ਅਮਨ ਕੁਮਾਰ ਦੇ ਖ਼ਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਪਹਿਲਾ ਹੀ 6 ਅਪਰਾਧਿਕ ਮਾਮਲੇ ਦਰਜ ਹਨ। ਉਨ੍ਹਾਂ ਦੱਸਿਆ ਕਿ ਦੌਰਾਨੇ ਤਫ਼ਤੀਸ਼ ਪਰਮਜੀਤ ਸਿੰਘ ਅਤੇ ਸਾਜਨ ਸਿੰਘ ਵਾਸੀਆਨ ਪਿੰਡ ਮੁਹੰਮਦੇ ਵਾਲਾ ਥਾਣਾ ਸਦਰ ਜਲਾਲਾਬਾਦ ਨੂੰ ਮੁਕੱਦਮੇ ਵਿਚ ਨਾਮਜ਼ਦ ਕੀਤਾ ਗਿਆ। ਜਿਨ੍ਹਾਂ ਵਿਚੋਂ ਪਰਮਜੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਸਾਜਨ ਸਿੰਘ ਖ਼ਿਲਾਫ਼ ਪਹਿਲਾਂ ਹੀ ਚੋਰੀ, ਡਕੈਤੀ, ਲੁੱਟ ਖੋਹ ਕਰਨ ਅਤੇ ਅਸਲਾ ਐਕਟ ਨਾਲ ਸਬੰਧਿਤ 7 ਮਾਮਲੇ ਦਰਜ ਹਨ। ਐੱਸ.ਐੱਸ.ਪੀ.ਗਗਨ ਅਜੀਤ ਸਿੰਘ ਨੇ ਦੱਸਿਆ ਕਿ ਇਸ ਸਮੇਂ ਸਾਜਨ ਸਿੰਘ ਫ਼ਰੀਦਕੋਟ ਜੇਲ੍ਹ ਵਿਚ ਬੰਦ ਹੈ, ਜੋ ਕਿ ਜੇਲ੍ਹ ਵਿਚ ਬੈਠ ਕੇ ਇਸ ਨੈੱਟਵਰਕ ਨੂੰ ਚਲਾ ਰਿਹਾ ਸੀ। ਉਨ੍ਹਾਂ ਕਿਹਾ ਕਿ ਜਲਦ ਹੀ ਪੁਲਿਸ ਸਾਜਨ ਸਿੰਘ ਪ੍ਰੋਡਕਸ਼ਨ ਵਰੰਟ ’ਤੇ ਲੈ ਕੇ ਆਏਗੀ ਅਤੇ ਇਸ ਮਾਮਲੇ ਸਬੰਧੀ ਡੂੰਘਾਈ ਨਾਲ ਪੁੱਛਗਿੱਛ ਕਰੇਗੀ। ਜਿਸ ਤੋਂ ਬਾਅਦ ਹੋਰ ਵੀ ਵੱਡੇ ਖ਼ੁਲਾਸੇ ਹੋਣਗੇ। ਉਨ੍ਹਾਂ ਦੱਸਿਆ ਕਿ ਪੁਲਿਸ ਇਹ ਵੀ ਜਾਣਨ ਦੀ ਕੋਸ਼ਿਸ਼ ਕਰੇਗੀ ਕਿ ਇਹ ਹਥਿਆਰ ਕਿੱਥੋਂ ਆਏ ਸਨ। ਉਨ੍ਹਾਂ ਕਿਹਾ ਕਿ ਇਹ ਗਿਰੋਹ ਰਾਹਗੀਰਾਂ ਅਤੇ ਰੇਕੀ ਕਰਕੇ ਆਪਣਾ ਟੀਚਾ ਮਿੱਥ ਕੇ ਵਾਰਦਾਤ ਨੂੰ ਅੰਜਾਮ ਦਿੰਦਾ ਸੀ। ਉਨ੍ਹਾਂ ਕਿਹਾ ਕਿ ਫ਼ਿਲਹਾਲ ਪੁਲਿਸ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਨਸ਼ਾ ਤਸਕਰ ਨੇ ਨਾਬਾਲਗ ਬੱਚਿਆਂ ਨੂੰ ਖੁਆਏ ਨਸ਼ੀਲੇ ਕੈਪਸੂਲ ਅਗਲੀ ਖ਼ਬਰ ਹੋਸਟਲ ਦੀ ਨਵੀਂ ਬਣੀ ਬਿਲਡਿੰਗ ਦਾ ਕੀਤਾ ਉਦਘਾਟਨ
Ad Position 24
No active advertisement