07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2026

ਵਿਧਾਇਕ ਸਵਨਾ ਨੇ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵਲੋਂ ਭਰਤੀ ਆਂਗਣਵਾੜੀ ਵਰਕਰਾਂ ਨੂੰ ਦਿੱਤੇ ਨਿਯੁਕਤੀ ਪੱਤਰ

Ad Position 21
No active advertisement
ਅਜੀਤ ਡੈਸਕ 20-07-2026
ਫ਼ਾਜ਼ਿਲਕਾ, 19 ਜੁਲਾਈ (ਦਵਿੰਦਰ ਪਾਲ ਸਿੰਘ)-ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਹਲਕਾ ਫ਼ਾਜ਼ਿਲਕਾ ਵਿਖੇ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵਲੋਂ ਵੱਖ-ਵੱਖ ਪਿੰਡਾਂ ਵਿਚ ਨਵੀਆਂ ਭਰਤੀ ਕੀਤੀਆਂ ਆਂਗਣਵਾੜੀ ਵਰਕਰਾਂ ਨੂੰ ਪੰਜਾਬ ਸਰਕਾਰ ਵਲੋਂ ਆਏ ਨਿਯੁਕਤੀ ਪੱਤਰ ਦਿੱਤੇ ਅਤੇ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਲਗਾਤਾਰ ਸਰਕਾਰੀ ਨੌਕਰੀਆਂ ਕੱਢ ਕੇ ਨੌਜਵਾਨ ਭਰਤੀ ਕੀਤੇ ਜਾ ਰਹੇ ਹਨ ਤਾਂ ਜੋ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਮਿਲ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਨੌਜਵਾਨਾ ਨੂੰ ਰੁਜ਼ਗਾਰ ਦੇ ਵਸੀਲੇ ਪ੍ਰਦਾਨ ਕਰਨ ਲਈ ਜਿੱਥੇ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ ਉੱਥੇ ਹੀ ਨੌਜਵਾਨਾਂ ਨੂੰ ਸਵੈ ਰੁਜ਼ਗਾਰ ਅਤੇ ਆਤਮ ਨਿਰਭਰ ਬਣਾਉਣ ਲਈ ਬੈਂਕਾਂ ਰਾਹੀਂ ਲੋਨ ਦਿਵਾਏ ਜਾ ਰਹੇ ਹਨ ਤਾਂ ਜੋ ਨੌਜਵਾਨ ਵਰਗ ਮਸ਼ੀਨਰੀ ਆਦਿ ਖ਼ਰੀਦ ਕੇ ਆਪਣਾ ਰੁਜ਼ਗਾਰ ਚਲਾ ਸਕੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਯਤਨ ਕਰ ਰਹੀ ਹੈ ਤੇ ਇਸੇ ਤਹਿਤ ਹੀ ਜਿੱਥੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਗਈ ਹੈ ਉੱਥੇ ਹੀ ਸਿਹਤ ਸਹੂਲਤਾਂ ਵਿਚ ਵੀ ਵਾਧਾ ਕੀਤਾ ਗਿਆ ਹੈ ਅਤੇ ਇਸ ਦੇ ਨਾਲ-ਨਾਲ ਪਿੰਡਾਂ ਨੂੰ ਸ਼ਹਿਰੀ ਦਿੱਖ ਪ੍ਰਦਾਨ ਕਰਨ ਲਈ ਆਧੁਨਿਕ ਖੇਡ ਸਟੇਡੀਅਮ, ਪੱਕੀਆਂ ਸੜਕਾਂ, ਪੱਕੀਆਂ ਗਲੀਆਂ-ਨਾਲੀਆਂ ਆਦਿ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।
Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅਲਮਸਤ ਬਾਪੂ ਲਾਲ ਬਾਦਸ਼ਾਹ ਦਰਬਾਰ ਦੇ ਸੱਭਿਆਚਾਰਕ ਪ੍ਰੋਗਰਾਮ ’ਚ ਸ਼ਿਰਕਤ ਅਗਲੀ ਖ਼ਬਰ ਪਿੰਡ ਚੱਕ ਖੇੜੇ ਵਾਲਾ ਅਤੇ ਬਸਤੀ ਰਣਜੀਤ ਸਿੰਘ ਵਾਲੀ ਦੇ ਵਾਸੀਆਂ ਨੂੰ ਪੰਚਾਇਤ ਨੇ ਰਾਸ਼ਨ ਕਿੱਟਾਂ ਵੰਡੀਆਂ
Ad Position 24
No active advertisement