ਅਬੋਹਰ, 19 ਜੁਲਾਈ (ਸੁਖਜੀਤ ਸਿੰਘ ਬਰਾੜ)-ਹਲਕਾ ਬੱਲੂਆਣਾ ਦੇ ਕਾਂਗਰਸ ਪਾਰਟੀ ਦੇ ਵਰਕਰਾਂ ਅਤੇ ਡੀ.ਐਨ.ਟੀ.ਟਾਸਕ ਫੋਰਸ ਵਿੰਗ ਦੀ ਮੀਟਿੰਗ ਵਿੰਗ ਦੇ ਜ਼ਿਲ੍ਹਾ ਚੇਅਰਮੈਨ ਸੇਵਾ ਮੁਕਤ ਐੱਸ.ਡੀ.ਓ.ਬਲਦੇਵ ਸਿੰਘ ਦੀ ਅਗਵਾਈ ਹੇਠ ਸਥਾਨਕ ਅਰੋੜਵੰਸ਼ ਧਰਮਸ਼ਾਲਾ ਵਿਖੇ ਹੋਈ। ਇਸ ਮੀਟਿੰਗ ਵਿਚ ਕਾਂਗਰਸ ਜ਼ਿਲ੍ਹਾ ਪ੍ਰਧਾਨ ਹਰਪ੍ਰੀਤ ਸਿੰਘ ਸਿੱਧੂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਮੀਟਿੰਗ ਦੌਰਾਨ ਹਲਕਾ ਬੱਲੂਆਣਾ ਵਿਚ ਡੀ.ਐਨ.ਟੀ.ਸਮਾਜ ਨੂੰ ਵੱਧ ਤੋਂ ਵੱਧ ਗਿਣਤੀ ਵਿਚ ਪਾਰਟੀ ਨਾਲ ਜੋੜਨ ਲਈ ਵਿਚਾਰ ਵਟਾਂਦਰਾ ਕੀਤਾ ਗਿਆ। ਜ਼ਿਲ੍ਹਾ ਪ੍ਰਧਾਨ ਹਰਪ੍ਰੀਤ ਸਿੰਘ ਸਿੱਧੂ ਨੇ ਜ਼ਿਲ੍ਹਾ ਚੇਅਰਮੈਨ ਬਲਦੇਵ ਸਿੰਘ ਨੂੰ ਜ਼ਿਲ੍ਹਾ ਚੇਅਰਮੈਨ ਚੁਣੇ ਜਾਣ ’ਤੇ ਵਧਾਈ ਦਿੱਤੀ ਅਤੇ ਸਮੂਹ ਅਹੁਦੇਦਾਰਾਂ ਅਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਥੋੜ੍ਹਾ ਸਮਾਂ ਹੀ ਬਾਕੀ ਰਹਿ ਗਿਆ ਹੈ, ਤੁਸੀਂ ਪਿੰਡ-ਪਿੰਡ ਜਾ ਕੇ ਪਾਰਟੀ ਦੀਆਂ ਨੀਤੀਆਂ ਦਾ ਪ੍ਰਚਾਰ ਕਰੋ ਤਾਂ ਕਿ ਸੂਬੇ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਈ ਜਾ ਸਕੇ। ਇਸ ਮੌਕੇ ਯੂਥ ਕਾਂਗਰਸ ਦੇ ਪ੍ਰਧਾਨ ਗੁਰਪੰਥ ਚਹਿਲ, ਲੱਛਮੀ ਦੇਵੀ, ਰਮੇਸ਼ ਕੰਬੋਜ, ਗੁਰਚਰਨ ਸਿੰਘ ਗੁਰਦੀਪ ਸਿੰਘ ਆਦਿ ਹਾਜ਼ਰ ਸਨ।