ਫ਼ਾਜ਼ਿਲਕਾ, 19 ਜੁਲਾਈ (ਅਮਰਜੀਤ ਸ਼ਰਮਾ)-ਮੋਹਰੀ ਸਮਾਜ ਸੇਵੀ ਸੰਸਥਾ ਲਾਇਨਜ਼ ਕਲੱਬ ਫ਼ਾਜ਼ਿਲਕਾ ਵਿਸ਼ਾਲ ਵਲੋਂ ਸਥਾਨਕ ਸ੍ਰੀ ਸੇਵਕ ਸਭਾ ਸ਼ਿਵਪੁਰੀ ਵਿਖੇ ਕਲੱਬ ਦੇ ਪ੍ਰਧਾਨ ਅਸ਼ੋਕ ਵਾਟਸ ਦੀ ਅਗਵਾਈ ਹੇਠ ਵੱਖ-ਵੱਖ ਕਿਸਮਾਂ ਦੇ ਕਰੀਬ 120 ਛਾਂਦਾਰ ਪੌਦੇ ਲਗਾਏ ਗਏ। ਇਸ ਮੌਕੇ ਕਲੱਬ ਦੇ ਪ੍ਰਧਾਨ ਅਸ਼ੋਕ ਵਾਟਸ ਨੇ ਹਾਜ਼ਰ ਲੋਕਾਂ ਨੂੰ ਵਾਤਾਵਰਨ ਦੀ ਸੰਭਾਲ ਪ੍ਰਤੀ ਜਾਗਰੂਕ ਕਰਦਿਆਂ ਕਿਹਾ ਕਿ ਵਧ ਰਹੇ ਪ੍ਰਦੂਸ਼ਣ ਅਤੇ ਗਲੋਬਲ ਵਾਰਮਿੰਗ ਦੇ ਇਸ ਦੌਰ ਵਿਚ ਵੱਧ ਤੋਂ ਵੱਧ ਪੌਦੇ ਲਗਾਉਣਾ ਸਾਡੀ ਸਾਰਿਆਂ ਦੀ ਨੈਤਿਕ ਜ਼ਿੰਮੇਵਾਰੀ ਹੈ। ਇਸ ਦੌਰਾਨ ਕਲੱਬ ਦੇ ਮੈਂਬਰਾਂ ਨੇ ਨਾ ਸਿਰਫ਼ ਪੌਦੇ ਲਗਾਏ, ਸਗੋਂ ਉਨ੍ਹਾਂ ਦੀ ਨਿਯਮਿਤ ਦੇਖਭਾਲ ਕਰਨ ਅਤੇ ਉਨ੍ਹਾਂ ਨੂੰ ਸੁਰੱਖਿਅਤ ਰੱਖਣ ਦਾ ਪ੍ਰਣ ਵੀ ਲਿਆ। ਇਸ ਵਾਤਾਵਰਨ ਪੱਖੀ ਪ੍ਰੋਜੈਕਟ ਦੇ ਚੇਅਰਮੈਨ ਡਾ.ਦਿਨੇਸ਼ ਕਟਾਰੀਆ ਸਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕਲੱਬ ਦੇ ਸਕੱਤਰ ਸੰਜੀਵ ਕੁਮਾਰ ਗਰੋਵਰ, ਕੈਸ਼ੀਅਰ ਨੀਰਜ ਸ਼ਰਮਾ, ਪ੍ਰੋਜੈਕਟ ਸਕੱਤਰ ਪ੍ਰਿੰਸੀਪਲ ਅਸ਼ਵਨੀ ਅਹੂਜਾ, ਨਰਿੰਦਰ ਸਚਦੇਵਾ, ਵਿਨੋਦ ਸਚਦੇਵਾ, ਸੁਨੀਤਾ ਸਚਦੇਵਾ, ਪ੍ਰਦੀਪ ਸੇਠੀ, ਅਜੇ ਨਾਰੰਗ, ਐਡਵੋਕੇਟ ਅਲੋਕ ਕਟਾਰੀਆ, ਵਿਕਾਸ ਕਟਾਰੀਆ, ਗੋਲਡੀ ਲੂਥਰਾ, ਸੁਨੀਲ ਰਾਣਾ, ਰਾਜੇਸ਼ ਭੂਸਰੀ, ਸੁਭਾਸ਼ ਕਟਾਰੀਆ, ਪਵਨ ਬਜਾਜ, ਪ੍ਰਦੀਪ ਜਸੂਜਾ, ਗੌਰਵ ਕੁੱਕੜ, ਅਸ਼ਵਨੀ ਗਰੋਵਰ, ਰਾਕੇਸ਼ ਸੇਠੀ ਅਤੇ ਦਿਨੇਸ਼ ਗੋਇਲ ਆਦਿ ਮੈਂਬਰ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।