10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2026

ਪਰਸ੍ਵਾਰਥ ਸਭਾ ਵਲੋਂ ਹਫ਼ਤਾਵਾਰੀ ਮੁਫ਼ਤ ਚੈੱਕਅਪ ਕੈਂਪ ਲਗਾਇਆ

Ad Position 21
No active advertisement
ਅਜੀਤ ਡੈਸਕ 20-07-2026
ਜਲਾਲਾਬਾਦ,19 ਜੁਲਾਈ (ਕਰਨ ਚੁਚਰਾ)- ਜਲਾਲਾਬਾਦ ਦੇ ਗਾਂਧੀ ਨਗਰ ਵਿਚ ਪਰਸ੍ਵਾਰਥ ਸਭਾ ਵਲੋਂ ਚਲਾਈ ਜਾ ਰਹੀ ਮੁਫ਼ਤ ਡਿਸਪੈਂਸਰੀ ਵਿਚ ਹਫ਼ਤਾਵਾਰੀ ਮੁਫ਼ਤ ਚੈੱਕਅਪ ਕੈਂਪ ਲਗਾਇਆ ਗਿਆ। ਜਿਸ ਵਿਚ ਡਾ.ਰਾਜੀਵ ਮਿੱਢਾ ਨੇ ਆਪਣੀਆਂ ਸੇਵਾਵਾਂ ਦਿੱਤੀਆਂ ਅਤੇ 54 ਮਰੀਜ਼ਾਂ ਦਾ ਚੈੱਕਅਪ ਕੀਤਾ। ਆਏ ਹੋਏ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਗਈਆਂ। ਕੈਂਪ ਵਿਚ ਸਭਾ ਦੇ ਅਹੁਦੇਦਾਰ ਸੁਰੇਸ਼ ਚੌਹਾਨ, ਵਿਜੇ ਬਾਘਲਾ, ਗੁਰਚਰਨ ਕਮੀਰੀਆ, ਰਮੇਸ਼ ਰਾਠੀ, ਮੈਡਮ ਰਮਨ, ਸੁਰੇਸ਼ ਚੌਹਾਨ ਅਤੇ ਮਾਣਿਕ ਚੌਹਾਨ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਪਰਸ੍ਵਾਰਥ ਸਭਾ ਲਗਾਏ ਜਾ ਰਹੇ ਇਸ ਹਫ਼ਤਾਵਾਰੀ ਕੈਂਪ ਵਿਚ ਹਜ਼ਾਰਾ ਮਰੀਜ਼ ਲਾਹਾ ਲੈ ਚੁੱਕੇ ਹਨ। ਸਭਾ ਦੇ ਅਹੁਦੇਦਾਰਾਂ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਵੀ ਇਹ ਸੇਵਾ ਜਾਰੀ ਰਹੇਗੀ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਸਵਨਾ ਨੇ ਸੁਰੇਸ਼ ਗੋਇਲ ਨੂੰ ਅਗਰਵਾਲ ਵੈੱਲਫੇਅਰ ਬੋਰਡ ਦਾ ਨਵ-ਨਿਯੁਕਤ ਚੇਅਰਮੈਨ ਬਣਨ ’ਤੇ ਦਿੱਤੀ ਵਧਾਈ ਅਗਲੀ ਖ਼ਬਰ ਅਬੋਹਰ ’ਚ ਸਫ਼ਾਈ ਸੇਵਕਾਂ ਦੀ ਹੜਤਾਲ ਜਾਰੀ, ਲੋਕਾਂ ਨੇ ਸਰਕਾਰ ਤੋਂ ਤੁਰੰਤ ਹੱਲ ਦੀ ਕੀਤੀ ਮੰਗ ਸ਼ਹਿਰ ਕੂੜੇ ਦੇ ਢੇਰਾਂ ’ਚ...
Ad Position 24