02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਫ਼ਾਜ਼ਿਲਕਾ ਨਗਰ ਕੌਂਸਲ ਪ੍ਰਧਾਨ ਅਤੇ ਅਬੋਹਰ ਮੇਅਰ ਦੀ ਚੋਣ ਅੱਜ ਐੱਸ.ਐੱਸ.ਪੀ.ਨੇ ਸੁਰੱਖਿਆ ਦਾ ਲਿਆ ਜਾਇਜ਼ਾ

Ad Position 21
No active advertisement
ਅਜੀਤ ਡੈਸਕ 21-07-2026
ਫ਼ਾਜ਼ਿਲਕਾ, 20 ਜੁਲਾਈ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ’ਚ ਹੋਣ ਵਾਲੀਆਂ ਨਗਰ ਕੌਂਸਲ ਪ੍ਰਧਾਨ ਅਤੇ ਅਬੋਹਰ ਨਗਰ ਨਿਗਮ ਮੇਅਰ ਦੀ ਚੋਣ ਨੂੰ ਅਮਨ-ਅਮਾਨ ਅਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੁਲਿਸ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਹੋ ਗਿਆ ਹੈ। ਚੋਣ ਦੌਰਾਨ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਜਾ ਰਹੇ ਹਨ। ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਫ਼ਾਜ਼ਿਲਕਾ ਦੇ ਐੱਸ.ਐੱਸ.ਪੀ. ਗਗਨ ਅਜੀਤ ਸਿੰਘ ਖ਼ੁਦ ਮੈਦਾਨ ਵਿਚ ਉੱਤਰੇ। ਉਨ੍ਹਾਂ ਪੁਲਿਸ ਟੀਮ ਦੇ ਨਾਲ ਫ਼ਾਜ਼ਿਲਕਾ ਨਗਰ ਕੌਂਸਲ ਦਫ਼ਤਰ ਦਾ ਦੌਰਾ ਕੀਤਾ ਅਤੇ ਚੋਣ ਵਾਲੀ ਥਾਂ ਦੀ ਸਥਿਤੀ ਦਾ ਬਾਰੀਕੀ ਨਾਲ ਨਿਰੀਖਣ ਕੀਤਾ। ਮੈਦਾਨ ਵਿਚ ਉੱਤਰਨ ਤੋਂ ਪਹਿਲਾਂ ਐੱਸ.ਐੱਸ.ਪੀ.ਨੇ ਜ਼ਿਲ੍ਹਾ ਡਿਪਟੀ ਕਮਿਸ਼ਨਰ ਨਾਲ ਇਕ ਵਿਸ਼ੇਸ਼ ਮੀਟਿੰਗ ਕਰਕੇ ਸੁਰੱਖਿਆ ਰਣਨੀਤੀ ਤਿਆਰ ਕੀਤੀ। ਇਸ ਤੋਂ ਬਾਅਦ ਉਨ੍ਹਾਂ ਚੋਣ ਵਾਲੀਆਂ ਥਾਵਾਂ ’ਤੇ ਸੁਰੱਖਿਆ ਘੇਰੇ ਨੂੰ ਦੇਖਿਆ ਅਤੇ ਵਿਹੜੇ ਵਿਚ ਲੱਗੇ ਸੀ.ਸੀ.ਟੀ.ਵੀ.ਕੈਮਰਿਆਂ ਦੀ ਕਾਰਜਪ੍ਰਣਾਲੀ ਦੀ ਵੀ ਜਾਂਚ ਕੀਤੀ। ਉਨ੍ਹਾਂ ਸਪਸ਼ਟ ਕੀਤਾ ਕਿ ਫ਼ਾਜ਼ਿਲਕਾ ਨਗਰ ਕੌਂਸਲ ਪ੍ਰਧਾਨ ਦੀ ਚੋਣ ਕੌਂਸਲ ਦਫ਼ਤਰ ਵਿਚ ਅਤੇ ਅਬੋਹਰ ਨਗਰ ਨਿਗਮ ਮੇਅਰ ਦੀ ਚੋਣ ਡੀ.ਸੀ. ਦਫ਼ਤਰ ਵਿਚ ਕਰਵਾਈ ਜਾਵੇਗੀ, ਜਿਸ ਲਈ ਦੋਵਾਂ ਥਾਵਾਂ ’ਤੇ ਮਜ਼ਬੂਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਐੱਸ.ਐੱਸ.ਪੀ. ਨੇ ਸਮੂਹ ਰਾਜਨੀਤਿਕ ਆਗੂਆਂ, ਉਮੀਦਵਾਰਾਂ ਅਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਚੋਣ ਪ੍ਰਕਿਰਿਆ ਦੌਰਾਨ ਸ਼ਾਂਤੀ ਬਣਾਏ ਰੱਖਣ ਅਤੇ ਕਾਨੂੰਨ ਦੇ ਦਾਇਰੇ ਵਿਚ ਰਹਿ ਕੇ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ।
Ad Position 22
No active advertisement
ਪਿਛਲੀ ਖ਼ਬਰ ਐੱਲ.ਏ.ਡੀ.ਸੀ.ਪ੍ਰਣਾਲੀ ਦੇ ਵਿਰੋਧ ’ਚ ਜ਼ਿਲ੍ਹਾ ਬਾਰ ਐਸੋਸੀਏਸ਼ਨ ਫ਼ਾਜ਼ਿਲਕਾ ਦਾ ਸੰਘਰਸ਼ ਤੇਜ਼, ਵਕੀਲਾਂ ਨੇ ਰੱਖੀ ਸ਼ਾਂਤੀਪੂਰਨ ਭ... ਅਗਲੀ ਖ਼ਬਰ ਮੁੱਦਕੀ ਵਿਖੇ ਮੁਫ਼ਤ ਔਰਥੋਪੈਡਿਕਸ ਅਤੇ ਇੰਟਰਨਲ ਮੈਡੀਸਨ ਕੈਂਪ ਭਲਕੇ ਅਮਨਦੀਪ ਹਸਪਤਾਲ ਫ਼ਿਰੋਜ਼ਪੁਰ ਨੇ ਉਜਾਲਾ ਸਿਗਨਸ ਦੇ ਸਹ...
Ad Position 24
No active advertisement