02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਵਿਧਾਇਕ ਸਵਨਾ ਨੇ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਬੱਸਾਂ ਕੀਤੀਆਂ ਰਵਾਨਾ

Ad Position 21
No active advertisement
ਅਜੀਤ ਡੈਸਕ 21-07-2026
ਫ਼ਾਜ਼ਿਲਕਾ, 20 ਜੁਲਾਈ (ਦਵਿੰਦਰ ਪਾਲ ਸਿੰਘ)-ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਵਲੋਂ ਹਲਕਾ ਫ਼ਾਜ਼ਿਲਕਾ ਦੇ ਪਿੰਡ ਪੱਕਾ ਚਿਸ਼ਤੀ ਅਤੇ ਮੰਡੀ ਹਜ਼ੂਰ ਸਿੰਘ ਵਾਲਾ ਵਿਖੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਤੀਰਥ ਸਥਾਨਾਂ ਦੇ ਦਰਸ਼ਨਾਂ ਲਈ ਬੱਸਾਂ ਨੂੰ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਉਨ੍ਹਾਂ ਦੀ ਧਰਮ-ਪਤਨੀ ਮੈਡਮ ਖ਼ੁਸ਼ਬੂ ਸਾਵਨਸੁੱਖਾ ਸਵਨਾ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਇਸ ਦੌਰਾਨ ਸ਼ਰਧਾਲੂਆਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਸਵਨਾ ਨੇ ਦੱਸਿਆ ਕਿ ਇਸ ਤੀਰਥ ਯਾਤਰਾ ਬੱਸ ਰਾਹੀਂ ਸੰਗਤਾਂ ਸ੍ਰੀ ਦਰਬਾਰ ਸਾਹਿਬ, ਦੁਰਗਿਆਨਾ ਮੰਦਿਰ, ਜਲ੍ਹਿਆਂਵਾਲਾ ਬਾਗ਼, ਰਾਮ ਤੀਰਥ ਮੰਦਿਰ ਅਤੇ ਹੋਰ ਪਵਿੱਤਰ ਗੁਰਧਾਮਾਂ ਦੇ ਦਰਸ਼ਨ ਕਰਨਗੀਆਂ। ਉਨ੍ਹਾਂ ਕਿਹਾ ਕਿ ਤੀਰਥ ਸਥਾਨਾਂ ਦੇ ਦਰਸ਼ਨਾਂ ਤੋਂ ਇਲਾਵਾ ਸ਼ਰਧਾਲੂਆਂ ਦੇ ਰਹਿਣ-ਸਹਿਣ ਅਤੇ ਖਾਣ-ਪੀਣ ਦਾ ਸਾਰਾ ਖ਼ਰਚਾ ਤੇ ਵਧੀਆ ਪ੍ਰਬੰਧ ਪੰਜਾਬ ਸਰਕਾਰ ਵਲੋਂ ਬਿਲਕੁਲ ਮੁਫ਼ਤ ਕੀਤਾ ਗਿਆ ਹੈ। ਵਿਧਾਇਕ ਸਵਨਾ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਤੀਰਥ ਯਾਤਰਾ’ ਸਕੀਮ ਦਾ ਹੁਣ ਤੱਕ ਅਨੇਕਾਂ ਲੋਕ ਲਾਹਾ ਲੈ ਚੁੱਕੇ ਹਨ। ਇਸ ਮੌਕੇ ਸਰਪੰਚ ਸੁਖਦੀਪ, ਪੰਚ ਬਲਵਿੰਦਰ ਸਿੰਘ, ਬਲਾਕ ਪ੍ਰਧਾਨ ਗੁਰਮੀਤ ਸਿੰਘ, ਪੰਚ ਜਸਵਿੰਦਰ ਸਿੰਘ, ਪੰਚ ਅੰਗਰੇਜ਼ ਸਿੰਘ, ਪੰਚ ਅਮਨਦੀਪ, ਪੰਚ ਸਵਰਨ ਸਿੰਘ, ਪੰਚ ਅੰਕੁਸ਼ ਕੁਮਾਰ ਅਤੇ ਪੰਚ ਗੁਰਜੰਟ ਸਿੰਘ ਸਮੇਤ ਵੱਡੀ ਗਿਣਤੀ ’ਚ ਪਿੰਡ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਈ-20 ਪੈਟਰੋਲ ਸਿਸਟਮ ਤੋਂ ਦੇਸ਼ ਭਰ ਦੇ ਲੋਕ ਪ੍ਰੇਸ਼ਾਨ–ਗਿ. ਹਰਪ੍ਰੀਤ ਸਿੰਘ ਅਗਲੀ ਖ਼ਬਰ ਮੋਟਰ ਕੁਨੈਕਸ਼ਨਾਂ ਦੀ ਬਿਜਲੀ ਨਾ ਆਉਣ ’ਤੇ ਕਿਸਾਨ ਯੂਨੀਅਨ ਨੇ ਕੀਤੀ ਚਿੰਤਾ ਜ਼ਾਹਿਰ
Ad Position 24
No active advertisement