ਫ਼ਾਜ਼ਿਲਕਾ ਅਪਰਾਧਨਾਮਾ - ਹੈਰੋਇਨ ਸਮੇਤ ਔਰਤ ਕਾਬੂ
ਅਜੀਤ ਡੈਸਕ
22-07-2026
ਨਾਜਾਇਜ਼ ਸ਼ਰਾਬ ਸਮੇਤ ਵਿਅਕਤੀ ਗ੍ਰਿਫ਼ਤਾਰ
ਫ਼ਾਜ਼ਿਲਕਾ-ਥਾਣਾ ਵੈਰੋਕੇ ਪੁਲਿਸ ਨੇ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਕੀਤਾ ਹੈ। ਜਾਂਚ ਅਧਿਕਾਰੀ ਹੌਲਦਾਰ ਸ਼ਾਮ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਸੂਏ ਦੇ ਪੁਲ ਗੁਮਾਨੀ ਵਾਲਾ ਖੂਹ ਕੋਲ ਗਸ਼ਤ ਕਰ ਰਹੀ ਸੀ ਤਾਂ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਕੁਲਵੰਤ ਸਿੰਘ ਪੁੱਤਰ ਮੰਗਲ ਸਿੰਘ ਵਾਸੀ ਚੱਕ ਬਲੋਚਾ ਉਰਫ਼ ਮਹਾਲਮ ਨਾਜਾਇਜ਼ ਅਹਾਤਾ ਚਲਾ ਰਿਹਾ ਹੈ ਅਤੇ ਉੱਥੇ ਨਾਜਾਇਜ਼ ਸ਼ਰਾਬ ਰੱਖ ਕੇ ਵੇਚ ਰਿਹਾ ਹੈ। ਮੁਖ਼ਬਰੀ ਦੇ ਆਧਾਰ ’ਤੇ ਕਾਰਵਾਈ ਕਰਦਿਆਂ 2 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਹੋਈ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਕੁੱਟਮਾਰ ਕਰਨ ਵਾਲੇ 5 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
ਫ਼ਾਜ਼ਿਲਕਾ -ਥਾਣਾ ਸਦਰ ਫ਼ਾਜ਼ਿਲਕਾ ਪੁਲਿਸ ਨੇ ਇਕ ਵਿਅਕਤੀ ਦੀ ਕੁੱਟਮਾਰ ਕਰਨ ਵਾਲੇ 5 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਹੈੱਡ ਕਾਂਸਟੇਬਲ ਫੌਜਾ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੁੰਦਰ ਸਿੰਘ ਪੁੱਤਰ ਦੇਸਾ ਸਿੰਘ ਵਾਸੀ ਦੁਲੇ ਕੇ ਨੱਥੂ ਵਾਲਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ 5 ਜੁਲਾਈ ਨੂੰ ਉਹ ਦਵਾਈ ਲੈਣ ਲਈ ਆਪਣੇ ਪਿੰਡ ਤੋਂ ਜਲਾਲਾਬਾਦ ਜਾ ਰਿਹਾ ਸੀ। ਜਦੋਂ ਉਹ ਥਾਰਾ ਸਿੰਘ ਵਾਲਾ ਮੋੜ ਕੋਲ ਪੁੱਜਾ ਤਾਂ ਕੁਲਵਿੰਦਰ ਸਿੰਘ ਪੁੱਤਰ ਕਾਲਾ ਸਿੰਘ, ਤਰਸੇਮ ਸਿੰਘ ਪੁੱਤਰ ਕਾਲਾ ਸਿੰਘ, ਪ੍ਰੇਮ ਸਿੰਘ ਪੁੱਤਰ ਕਾਲਾ ਸਿੰਘ ਵਾਸੀ ਬਹਿਰਾਮ ਸ਼ੇਰ ਸਿੰਘ ਵਾਲਾ ਅਤੇ ਕੁਲਵਿੰਦਰ ਸਿੰਘ ਪੁੱਤਰ ਅਮਰ ਸਿੰਘ, ਰਾਮ ਸਿੰਘ ਪੁੱਤਰ ਅਮਰ ਸਿੰਘ ਵਾਸੀ ਝੁੱਗੇ ਛਿਲੀਆਂ ਨੇ ਇਕੱਠੇ ਹੋ ਕੇ ਉਸ ਦੀ ਕੁੱਟਮਾਰ ਕਰਕੇ ਸੱਟਾਂ ਮਾਰੀਆਂ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਹੈਰੋਇਨ ਸਮੇਤ ਇਕ ਵਿਅਕਤੀ ਕਾਬੂ
ਫਾਜ਼ਿਲਕਾ-ਥਾਣਾ ਸਦਰ ਫ਼ਾਜ਼ਿਲਕਾ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਰਾਜਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਸਲੇਮਸ਼ਾਹ ਕੋਲ ਪੁੱਜੀ ਤਾਂ ਸਾਹਮਣੇ ਤੋਂ ਇਕ ਵਿਅਕਤੀ ਹੱਥ ਵਿਚ ਮੋਮੀ ਲਿਫ਼ਾਫ਼ਾ ਫੜੀ ਆਉਂਦਾ ਦਿਖਾਈ ਦਿੱਤਾ। ਪੁਲਿਸ ਨੂੰ ਦੇਖ ਕੇ ਉਸ ਨੇ ਮੋਮੀ ਲਿਫ਼ਾਫ਼ਾ ਸੁੱਟ ਕੇ ਭੱਜਣ ਦੀ ਕੋਸ਼ਿਸ਼ ਕੀਤੀ, ਜਿਸ ਨੂੰ ਪੁਲਿਸ ਨੇ ਕਾਬੂ ਕਰ ਲਿਆ। ਪੁੱਛਗਿੱਛ ਦੌਰਾਨ ਉਸ ਦੀ ਪਛਾਣ ਅੰਗਰੇਜ਼ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਨੂਰਸ਼ਾਹ ਉਰਫ਼ ਵੱਲੇ ਸ਼ਾਹ ਉਤਾੜ ਵਜੋਂ ਹੋਈ। ਸੁੱਟੇ ਹੋਏ ਮੋਮੀ ਲਿਫ਼ਾਫ਼ੇ ਦੀ ਤਲਾਸ਼ੀ ਲੈਣ ’ਤੇ ਉਸ ਵਿਚੋਂ 8 ਗਰਾਮ ਹੈਰੋਇਨ ਬਰਾਮਦ ਹੋਈ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਭੁੱਕੀ ਚੂਰਾ ਪੋਸਤ ਸਮੇਤ ਇਕ ਵਿਅਕਤੀ ਕਾਬੂ
ਫਾਜ਼ਿਲਕਾ-ਥਾਣਾ ਖੂਈ ਖੇੜਾ ਪੁਲਿਸ ਨੇ ਭੁੱਕੀ ਚੂਰਾ ਪੋਸਤ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਮਹਿਲਾ ਹੌਲਦਾਰ ਰਾਜ ਪਾਲ ਕੌਰ ਨੇ ਦੱਸਿਆ ਕਿ ਪੁਲਿਸ ਪਾਰਟੀ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਸਬੰਧੀ ਗਸ਼ਤ ਕਰ ਰਹੀ ਸੀ। ਇਸ ਦੌਰਾਨ ਸੇਮ-ਨਾਲ਼ੇ ਦਾਨੇਵਾਲਾ ਸੱਤਕੋਸੀ ਕੋਲ ਸ਼ੱਕ ਦੇ ਆਧਾਰ ’ਤੇ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ। ਪੁੱਛਗਿੱਛ ਦੌਰਾਨ ਉਸ ਦੀ ਪਛਾਣ ਗਗਨਦੀਪ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਪੱਕੀ ਥਾਣਾ ਹਿੰਦੂਮਲਕੋਟ ਜ਼ਿਲ੍ਹਾ ਸ੍ਰੀ ਗੰਗਾਨਗਰ (ਰਾਜਸਥਾਨ) ਵਜੋਂ ਹੋਈ। ਉਸ ਦੇ ਕਬਜ਼ੇ ਵਿਚੋਂ 5 ਕਿੱਲੋਗਰਾਮ ਭੁੱਕੀ ਚੂਰਾ ਪੋਸਤ ਬਰਾਮਦ ਹੋਈ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਡੋਪ ਟੈੱਸਟ ਪਾਜੀਟਿਵ ਆਉਣ ’ਤੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ
ਫ਼ਾਜ਼ਿਲਕਾ-ਥਾਣਾ ਸਿਟੀ 1 ਅਬੋਹਰ ਪੁਲਿਸ ਨੇ ਡੋਪ ਟੈੱਸਟ ਪਾਜੀਟਿਵ ਆਉਣ ’ਤੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਮੋਹਨ ਲਾਲ ਨੇ ਦੱਸਿਆ ਕਿ ਉਨ੍ਹਾਂ ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਸੀ ਕਿ ਲਵਪ੍ਰੀਤ ਸਿੰਘ ਪੁੱਤਰ ਸੋਹਣ ਸਿੰਘ ਵਾਸੀ ਢਾਣੀ ਕੜਾਕਾ ਸਿੰਘ ਅਬੋਹਰ ਨਸ਼ਾ ਕਰਨ ਦਾ ਆਦੀ ਹੈ। ਪੁਲਿਸ ਪਾਰਟੀ ਭਾਰਤ ਮਾਲਾ ਰੋਡ ਸੀਡ ਫਾਰਮ ਪੱਕਾ ਅਬੋਹਰ ਕੋਲ ਪੁੱਜੀ ਤਾਂ ਉਕਤ ਵਿਅਕਤੀ ਨਸ਼ੇ ਦੀ ਹਾਲਤ ਵਿਚ ਆਉਂਦਾ ਦਿਖਾਈ ਦਿੱਤਾ। ਉਸ ਨੂੰ ਕਾਬੂ ਕਰਕੇ ਸਿਵਲ ਹਸਪਤਾਲ ਅਬੋਹਰ ਵਿਖੇ ਡੋਪ ਟੈੱਸਟ ਕਰਵਾਇਆ ਗਿਆ ਜੋ ਪਾਜੀਟਿਵ ਆਇਆ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਨਸ਼ੇ ਦੀ ਹਾਲਤ ਵਿਚ ਮਿਲੇ 3 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
ਫ਼ਾਜ਼ਿਲਕਾ-ਥਾਣਾ ਬਹਾਵਵਾਲਾ ਪੁਲਿਸ ਨੇ ਨਸ਼ੇ ਦੀ ਹਾਲਤ ਵਿਚ ਮਿਲੇ 3 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਰਮੇਸ਼ ਕੁਮਾਰ ਨੇ ਦੱਸਿਆ ਕਿ ਪੁਲਿਸ ਪਾਰਟੀ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਸਬੰਧੀ ਗਸ਼ਤ ਕਰ ਰਹੀ ਸੀ। ਇਸ ਦੌਰਾਨ ਕਿੱਕਰ ਖੇੜਾ ਤੋਂ ਕਰੀਬ ਇਕ ਕਿੱਲੋਮੀਟਰ ਪਿੱਛੇ ਲਿੰਕ ਰੋਡ ’ਤੇ 3 ਵਿਅਕਤੀ ਨਸ਼ੇ ਦੀ ਹਾਲਤ ਵਿਚ ਡਿਕਡੋਲੇ ਖਾਂਦੇ ਆ ਰਹੇ ਸਨ। ਪੁੱਛਗਿੱਛ ਦੌਰਾਨ ਉਨ੍ਹਾਂ ਦੀ ਪਛਾਣ ਕਾਸ਼ੀ ਰਾਮ ਪੁੱਤਰ ਹਰੀ ਰਾਮ, ਕ੍ਰਿਸ਼ਨ ਲਾਲ ਪੁੱਤਰ ਨੇਤ ਰਾਮ ਅਤੇ ਕੁਲਦੀਪ ਕੁਮਾਰ ਪੁੱਤਰ ਮਿੱਠੂ ਰਾਮ ਵਾਸੀ ਢਾਣੀ ਬਾਜ਼ੀਗਰ ਕਿੱਕਰ ਖੇੜਾ ਵਜੋਂ ਹੋਈ। ਤਿੰਨਾਂ ਦਾ ਡੋਪ ਟੈੱਸਟ ਕਰਵਾਇਆ ਗਿਆ ਜੋ ਪਾਜੀਟਿਵ ਆਇਆ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਤਿੰਨੋਂ ਜਣਿਆ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਕੁੱਟਮਾਰ ਕਰਨ ਵਾਲੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ
ਫ਼ਾਜ਼ਿਲਕਾ-ਥਾਣਾ ਸਿਟੀ 2 ਅਬੋਹਰ ਪੁਲਿਸ ਨੇ ਇਕ ਵਿਅਕਤੀ ਦੀ ਕੁੱਟਮਾਰ ਕਰਨ ਵਾਲੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਬ ਇੰਸਪੈਕਟਰ ਨਵਜੋਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੰਦੇਸ਼ ਪੁੱਤਰ ਵਿੱਦਿਆ ਰਾਮ ਵਾਸੀ ਢਾਣੀ ਵਿਸ਼ੇਸ਼ਰਨਾਥ ਕੰਧਵਾਲਾ ਰੋਡ ਅਬੋਹਰ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ 18 ਜੁਲਾਈ ਨੂੰ ਪੰਕਜ ਉਰਫ਼ ਨੇਪਾਲੀ ਵਾਸੀ ਸੁੰਦਰ ਨਗਰੀ ਅਬੋਹਰ ਨੇ ਉਸ ਦੀ ਕੁੱਟਮਾਰ ਕਰਕੇ ਸੱਟਾਂ ਮਾਰੀਆਂ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਅਫ਼ੀਮ ਸਮੇਤ ਇਕ ਵਿਅਕਤੀ ਕਾਬੂ
ਫਾਜ਼ਿਲਕਾ-ਥਾਣਾ ਖੂਈ ਖੇੜਾ ਪੁਲਿਸ ਨੇ ਅਫ਼ੀਮ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਦੇ ਸਬੰਧ ਵਿਚ ਗਸ਼ਤ ਕਰ ਰਹੀ ਸੀ। ਇਸ ਦੌਰਾਨ ਦਾਨੇਵਾਲਾ ਸੱਤਕੋਸੀ ਤੋਂ ਬਕੈਣ ਵਾਲਾ ਨੂੰ ਜਾਂਦੀ ਲਿੰਕ ਸੜਕ ’ਤੇ ਰਾਜਸਥਾਨ ਵਲੋਂ ਆ ਰਹੇ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕੀਤਾ ਗਿਆ। ਪੁੱਛਗਿੱਛ ਦੌਰਾਨ ਉਸ ਦੀ ਪਛਾਣ ਗੰਗਾ ਰਾਮ ਪੁੱਤਰ ਦਇਆ ਰਾਮ ਵਾਸੀ ਦਰਿਆਪੁਰ ਤਹਿਸੀਲ ਡਗ ਜ਼ਿਲ੍ਹਾ ਝਾਲਾਵਾੜ (ਰਾਜਸਥਾਨ) ਵਜੋਂ ਹੋਈ। ਉਸ ਦੇ ਝੋਲੇ ਦੀ ਤਲਾਸ਼ੀ ਲੈਣ ’ਤੇ 1 ਕਿੱਲੋਗਰਾਮ ਅਫ਼ੀਮ ਬਰਾਮਦ ਹੋਈ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।