11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਡੀ.ਏ.ਵੀ.ਸਕੂਲ ਹਰੀਪੁਰਾ ਦੇ ਖਿਡਾਰੀਆਂ ਨੇ ਕਲੱਸਟਰ ਪੱਧਰ ’ਤੇ ਲਹਿਰਾਇਆ ਜਿੱਤ ਦਾ ਝੰਡਾ

Ad Position 21
No active advertisement
ਅਜੀਤ ਡੈਸਕ 22-07-2026
ਅਬੋਹਰ, 21 ਜੁਲਾਈ (ਸੁਖਜੀਤ ਸਿੰਘ ਬਰਾੜ) ਡੀ.ਏ.ਵੀ. ਨੈਸ਼ਨਲ ਸਪੋਰਟਸ ਦੇ ਕਲੱਸਟਰ-3 ਮੁਕਾਬਲੇ ਐੱਲ.ਆਰ ਐੱਸ ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਅਬੋਹਰ ਵਿਖੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਡੀ.ਏ.ਵੀ.ਸੀਨੀਅਰ ਸੈਕੰਡਰੀ ਸਕੂਲ ਹਰੀਪੁਰਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਕੁੱਲ 14 ਤਗਮੇ ਜਿੱਤ ਕੇ ਨਾ ਸਿਰਫ਼ ਸਕੂਲ ਸਗੋਂ ਪੂਰੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ। ਇਨ੍ਹਾਂ ਮੁਕਾਬਲਿਆਂ ਦੇ ਤੀਰ-ਅੰਦਾਜ਼ੀ ਦੇ ਮੁਕਾਬਲਿਆਂ ਵਿਚ ਸਕੂਲ ਦੇ ਖਿਡਾਰੀਆਂ ਨੇ ਵਧੀਆ ਪ੍ਰਦਰਸ਼ਨ ਕੀਤਾ। ਉਮਰ ਵਰਗ 14 ਸਾਲ ਲੜਕੇ ਵਰਗ ਵਿਚ ਨਵੀਨ ਨੇ ਸੋਨ ਤਗਮਾ, ਸਮਰ ਨੇ ਚਾਂਦੀ ਤਗਮਾ ਅਤੇ ਨਕਸ਼ ਨੇ ਕਾਂਸੀ ਤਗਮਾ ਜਿੱਤਿਆ। ਉਮਰ ਵਰਗ 17 ਸਾਲ ਲੜਕੇ ਵਿਚ ਰਮਨਦੀਪ ਨੇ ਸੋਨ ਤਗਮਾ ਹਾਸਲ ਕੀਤਾ। ਲੜਕੀਆਂ ’ਚ ਹਰਜੋਤ ਨੇ ਸੋਨ ਤਗਮਾ, ਹਰਸਿਮਰਨ ਕੌਰ ਨੇ ਸੋਨ ਤਗਮਾ, ਈਸ਼ਾ ਨੇ ਚਾਂਦੀ ਤਗਮਾ ਅਤੇ ਪਾਵਨੀ ਨੇ ਕਾਂਸੀ ਤਗਮਾ ਪ੍ਰਾਪਤ ਕੀਤਾ। ਉਮਰ ਵਰਗ 19 ਸਾਲ ਲੜਕੇ ਵਰਗ ਵਿਚ ਇਸ਼ਵਜੀਤ ਨੇ ਸੋਨ ਤਗਮਾ, ਮਾਨਵ ਨੇ ਚਾਂਦੀ ਤਗਮਾ ਅਤੇ ਵਰਦਾਨ ਨੇ ਕਾਂਸੀ ਤਗਮਾ ਜਿੱਤਿਆ। ਲੜਕੀਆਂ ਵਿਚ ਅਵਨੀਤ ਨੇ ਸੋਨ ਤਗਮਾ, ਗਰਿਮਾ ਨੇ ਚਾਂਦੀ ਤਗਮਾ ਅਤੇ ਕੈਸ਼ਵਿਨ ਨੇ ਕਾਂਸੀ ਤਗਮਾ ਆਪਣੇ ਨਾਮ ਕੀਤਾ। ਸਕੂਲ ਦੇ ਪ੍ਰਿੰਸੀਪਲ ਸੁਖਦੇਵ ਸਿੰਘ ਅਤੇ ਚੇਅਰਮੈਨ ਬਲਬੀਰ ਸਿੰਘ ਦਾਨੇਵਾਲੀਆ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਖਿਡਾਰੀਆਂ ਦੀ ਇਸ ਉਪਲਬਧੀ ਨਾਲ ਸਕੂਲ ਦਾ ਮਾਣ ਵਧਿਆ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਅੱਗੇ ਵੀ ਇਸੇ ਤਰ੍ਹਾਂ ਮਿਹਨਤ ਕਰਕੇ ਰਾਸ਼ਟਰੀ ਪੱਧਰ ’ਤੇ ਸਕੂਲ ਦਾ ਨਾਮ ਚਮਕਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਵਿਦਿਆਰਥੀਆਂ ਦੇ ਮਾਤਾ-ਪਿਤਾ ਨੇ ਵੀ ਸਕੂਲ ਪ੍ਰਬੰਧਕਾਂ ਅਤੇ ਅਧਿਆਪਕਾਂ ਦਾ ਧੰਨਵਾਦ ਕਰਦੇ ਹੋਏ ਬੱਚਿਆਂ ਨੂੰ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਭਲਕੇ ਸਿਵਲ ਹਸਪਤਾਲ ਫ਼ਾਜ਼ਿਲਕਾ ਵਿਖੇ ਲਗਾਇਆ ਜਾਵੇਗਾ ਮੁਫ਼ਤ ਅੱਖਾਂ ਦੀ ਜਾਂਚ ਅਤੇ ਐਨਕਾਂ ਵੰਡ ਕੈਂਪ ਅਗਲੀ ਖ਼ਬਰ ਆਲਮਗੜ੍ਹ ਦੇ ਪ੍ਰਯਾਸ ਸਕੂਲ ’ਚ ਐਡਵੋਕੇਟ ਮਧੂ ਬਾਲਾ ਨੇ ਬੱਚਿਆਂ ਨੂੰ ਨੈਤਿਕ ਸਿੱਖਿਆ ਦੀ ਮਹੱਤਤਾ ਬਾਰੇ ਕੀਤਾ ਜਾਗਰੂਕ
Ad Position 24