11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਬਲੱਡ ਡੋਨੇਸ਼ਨ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਕ੍ਰਿਸ਼ਨ ਤਨੇਜਾ ਨੂੰ ਆਲ ਐਨ.ਜੀ.ਓ.ਐਸੋਸੀਏਸ਼ਨ ਦੀ ਮਿਲੀ ਵੱਡੀ ਜ਼ਿੰਮੇਵਾਰੀ

Ad Position 21
No active advertisement
ਅਜੀਤ ਡੈਸਕ 22-07-2026
ਫ਼ਾਜ਼ਿਲਕਾ, 21 ਜੁਲਾਈ (ਦਵਿੰਦਰ ਪਾਲ ਸਿੰਘ)-ਬਲੱਡ ਡੋਨੇਸ਼ਨ ਵੈੱਲਫੇਅਰ ਸੋਸਾਇਟੀ ਦੇ ਪ੍ਰਧਾਨ ਅਤੇ ਜਾਣੇ-ਪਛਾਣੇ ਸਮਾਜ ਸੇਵੀ ਕ੍ਰਿਸ਼ਨ ਤਨੇਜਾ ਨੂੰ ਆਲ ਐਨ.ਜੀ.ਓ.ਐਸੋਸੀਏਸ਼ਨ (ਯੂਨੀਅਨ ਆਫ਼ ਐਨ.ਜੀ.ਓਜ) ਵਲੋਂ ਪੰਜਾਬ ਰਾਜ ਦੇ ਸਟੇਟ ਸੈਕਟਰੀ ਦੀ ਮਹੱਤਵਪੂਰਨ ਜ਼ਿੰਮੇਵਾਰੀ ਸੌਂਪੀ ਗਈ ਹੈ। ਨਵੀਂ ਜ਼ਿੰਮੇਵਾਰੀ ਮਿਲਣ ’ਤੇ ਉਨ੍ਹਾਂ ਨੇ ਸੰਸਥਾ ਅਤੇ ਸਮੂਹ ਅਹੁਦੇਦਾਰਾਂ ਦਾ ਧੰਨਵਾਦ ਪ੍ਰਗਟ ਕਰਦਿਆਂ ਸਮਾਜ ਸੇਵਾ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਈ ਹੈ। ਇਸ ਮੌਕੇ ਕ੍ਰਿਸ਼ਨ ਤਨੇਜਾ ਨੇ ਆਗੂਆਂ ਦਾ ਧੰਨਵਾਦ ਪ੍ਰਗਟ ਕਰਦਿਆਂ ਕਿਹਾ ਕਿ ਇਹ ਉਨ੍ਹਾਂ ਲਈ ਸਿਰਫ਼ ਇਕ ਅਹੁਦਾ ਨਹੀਂ, ਸਗੋਂ ਸਮਾਜ ਸੇਵਾ ਦੀ ਜ਼ਿੰਮੇਵਾਰੀ ਨੂੰ ਹੋਰ ਵੀ ਵਧੇਰੇ ਸਮਰਪਣ ਅਤੇ ਨਿਸ਼ਠਾ ਨਾਲ ਨਿਭਾਉਣ ਦਾ ਸੁਨਹਿਰੀ ਮੌਕਾ ਹੈ। ਉਨ੍ਹਾਂ ਦੱਸਿਆ ਕਿ ਬਲੱਡ ਡੋਨੇਸ਼ਨ ਵੈੱਲਫੇਅਰ ਸੋਸਾਇਟੀ ਦੇ ਮਾਧਿਅਮ ਨਾਲ ਉਹ ਹੁਣ ਤੱਕ ਸਮਾਜ ਦੇ ਲੋੜਵੰਦ ਮਰੀਜ਼ਾਂ ਅਤੇ ਥੈਲੇਸੀਮੀਆ ਪੀੜਤ ਬੱਚਿਆਂ ਲਈ ਖ਼ੂਨਦਾਨ ਕੈਂਪ ਲਗਾਉਣ ਦੇ ਨਾਲ-ਨਾਲ ਵਾਤਾਵਰਨ ਦੀ ਸੰਭਾਲ ਲਈ ਪੌਦੇ ਲਗਾਉਣ ਵਰਗੇ ਕਾਰਜ ਕਰਦੇ ਆ ਰਹੇ ਹਨ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਅੱਗੇ ਵੀ ਉਹ ਪੂਰੀ ਇਮਾਨਦਾਰੀ ਅਤੇ ਲਗਨ ਨਾਲ ਸੇਵਾ ਕਾਰਜ ਜਾਰੀ ਰੱਖਣਗੇ। ਕ੍ਰਿਸ਼ਨ ਤਨੇਜਾ ਨੇ ਸੰਸਥਾ ਵੱਲੋਂ ਪ੍ਰਗਟਾਏ ਗਏ ਭਰੋਸੇ ਲਈ ਧੰਨਵਾਦ ਕਰਦਿਆਂ ਕਿਹਾ ਕਿ ਉਹ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਅਤੇ ਸਮਾਜਿਕ ਮੁੱਦਿਆਂ ਨੂੰ ਅੱਗੇ ਵਧਾਉਣ ਵਿਚ ਸਰਗਰਮ ਭੂਮਿਕਾ ਨਿਭਾਉਣਗੇ।
Ad Position 22
No active advertisement
ਪਿਛਲੀ ਖ਼ਬਰ ਲੀਗਲ ਏਡ ਡਿਫੈਂਸ ਕਾਊਂਸਲ ਪਾਲਿਸੀ ਦੇ ਵਿਰੋਧ ’ਚ ਵਕੀਲਾਂ ਵਲੋਂ ਅਦਾਲਤੀ ਕੰਮਕਾਜ ਦਾ ਮੁਕੰਮਲ ਬਾਈਕਾਟ ਅਗਲੀ ਖ਼ਬਰ ਭਲਕੇ ਸਿਵਲ ਹਸਪਤਾਲ ਫ਼ਾਜ਼ਿਲਕਾ ਵਿਖੇ ਲਗਾਇਆ ਜਾਵੇਗਾ ਮੁਫ਼ਤ ਅੱਖਾਂ ਦੀ ਜਾਂਚ ਅਤੇ ਐਨਕਾਂ ਵੰਡ ਕੈਂਪ
Ad Position 24