12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਡਾਕੂਮੈਂਟਰੀ ਰਾਹੀਂ ਪਿੰਡ ਵਾਸੀਆਂ ਅਤੇ ਨੌਜਵਾਨਾਂ ਤੱਕ ਪਹੁੰਚਾਇਆ ਗੁਰੂ ਰਵਿਦਾਸ ਜੀ ਦਾ ਸੰਦੇਸ਼

Ad Position 21
No active advertisement
ਅਜੀਤ ਡੈਸਕ 22-07-2026
ਫ਼ਾਜ਼ਿਲਕਾ, 21 ਜੁਲਾਈ(ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਪ੍ਰਚਾਰ ਵੈਨ ਬਲਾਕ ਫ਼ਾਜ਼ਿਲਕਾ ਦੇ ਪਿੰਡ ਨਵੀਂ ਕਾਂਵਾਂ ਵਾਲੀ ਵਿਖੇ ਪਹੁੰਚੀ। ਇਸ ਮੌਕੇ ਪ੍ਰਚਾਰ ਵੈਨ ਰਾਹੀਂ ਗੁਰੂ ਸਾਹਿਬ ਦੇ ਜੀਵਨ, ਫ਼ਲਸਫ਼ੇ, ਸਮਾਨਤਾ, ਸਮਾਜਿਕ ਨਿਆਂ ਅਤੇ ਭਾਈਚਾਰਕ ਸਾਂਝ ਦੇ ਸੰਦੇਸ਼ ’ਤੇ ਆਧਾਰਿਤ 30 ਮਿੰਟ ਦੀ ਵਿਸ਼ੇਸ਼ ਡਾਕੂਮੈਂਟਰੀ ਦਿਖਾਈ ਗਈ। ਪਿੰਡ ਵਾਸੀਆਂ ਅਤੇ ਨੌਜਵਾਨਾਂ ਨੇ ਇਸ ਡਾਕੂਮੈਂਟਰੀ ਨੂੰ ਬੜੀ ਸ਼ਰਧਾ ਨਾਲ ਦੇਖਿਆ ਅਤੇ ਗੁਰੂ ਸਾਹਿਬ ਦੇ ਉਪਦੇਸ਼ਾਂ ਤੋਂ ਪ੍ਰੇਰਨਾ ਲਈ। ਪਿੰਡ ਵਾਸੀਆਂ ਨੇ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਮੁਹਿੰਮਾਂ ਨਵੀਂ ਪੀੜ੍ਹੀ ਨੂੰ ਆਪਣੀਆਂ ਮਹਾਨ ਧਾਰਮਿਕ ਅਤੇ ਸਮਾਜਿਕ ਕਦਰਾਂ-ਕੀਮਤਾਂ ਨਾਲ ਜੋੜਨ ਵਿਚ ਅਹਿਮ ਰੋਲ ਅਦਾ ਕਰਦੀਆਂ ਹਨ।
Ad Position 22
No active advertisement
ਪਿਛਲੀ ਖ਼ਬਰ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਮੁੱਖ ਪ੍ਰਬੰਧਕ ਡਾ. ਵਿਜੇ ਸਤਬੀਰ ਸਿੰਘ ਵਲੋਂ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਦਾ ਵਿਸ਼ੇਸ਼ ਧੰਨਵ... ਅਗਲੀ ਖ਼ਬਰ ਸੋਕੇ ਦੇ ਚੱਲਦੇ ਕਿਸਾਨ ਪ੍ਰੇਸ਼ਾਨ, ਝੋਨੇ ਦੀ ਫ਼ਸਲ ’ਚ ਪਾਣੀ ਸੁੱਕਿਆ ਸਰਹੱਦੀ ਖੇਤਰ ਵਿਚ ਝੋਨੇ ਦੀ ਪਿਛੇਤੀ ਲਵਾਈ ਹੋਈ ਪ੍...
Ad Position 24