07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਅਰੁਣ ਨਾਰੰਗ ਨੇ ‘ਆਪ’ ਦੇ ਹਲਕਾ ਇੰਚਾਰਜ ਪਦ ਤੋਂ ਦਿੱਤਾ ਅਸਤੀਫ਼ਾ * ਨੈਤਿਕਤਾ ਦੇ ਆਧਾਰ ’ਤੇ ਤਿਆਗ-ਪੱਤਰ ਦੇਣਾ ਮੇਰੀ ਜ਼ਿੰਮੇਵਾਰੀ-ਅਰੁਣ ਨਾਰੰਗ * ਮਨੀਸ਼ ਸਿਸੋਦੀਆ ਨੂੰ ਭੇਜਿਆ ਅਸਤੀਫ਼ਾ, ਪਾਰਟੀ ਵਰਕਰ ਵਜੋਂ ਸੇਵਾ ਨਿਭਾਉਂਦੇ ਰਹਿਣ ਦਾ ਕੀਤਾ ਐਲਾਨ

Ad Position 21
No active advertisement
ਅਜੀਤ ਡੈਸਕ 23-07-2026
ਅਬੋਹਰ, 22 ਜੁਲਾਈ (ਵਿਵੇਕ ਹੂੜੀਆ)-ਆਮ ਆਦਮੀ ਪਾਰਟੀ ਅਬੋਹਰ ਦੇ ਹਲਕਾ ਇੰਚਾਰਜ ਅਰੁਣ ਨਾਰੰਗ ਨੇ ਨੈਤਿਕਤਾ ਦੇ ਆਧਾਰ ’ਤੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਆਪਣਾ ਤਿਆਗ-ਪੱਤਰ ਪਾਰਟੀ ਦੇ ਸੀਨੀਅਰ ਆਗੂ ਮਨੀਸ਼ ਸਿਸੋਦੀਆ ਨੂੰ ਭੇਜ ਦਿੱਤਾ ਹੈ। ਹਾਲਾਂਕਿ ਉਨ੍ਹਾਂ ਸਪਸ਼ਟ ਕੀਤਾ ਕਿ ਉਹ ਆਮ ਆਦਮੀ ਪਾਰਟੀ ਨਾਲ ਜੁੜੇ ਰਹਿਣਗੇ ਅਤੇ ਇਕ ਆਮ ਵਰਕਰ ਵਜੋਂ ਪਾਰਟੀ ਦੀ ਸੇਵਾ ਕਰਦੇ ਰਹਿਣਗੇ। ਅਰੁਣ ਨਾਰੰਗ ਨੇ ਦੱਸਿਆ ਕਿ ਉਹ ਅਬੋਹਰ ਨਗਰ ਨਿਗਮ ਮੇਅਰ ਦੀ ਚੋਣ ਵਿਚ ਪਾਰਟੀ ਦਾ ਮੇਅਰ ਬਣਾਉਣ ਵਿਚ ਅਸਫਲ ਰਹੇ ਹਨ, ਜਿਸ ਕਾਰਨ ਉਨ੍ਹਾਂ ਨੇ ਅਸਤੀਫ਼ਾ ਦੇਣ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਕਾਰਜਕਾਲ ਦੌਰਾਨ ਪਾਰਟੀ ਦਾ ਵੋਟ ਪ੍ਰਤੀਸ਼ਤ ਵਧਿਆ ਹੈ ਅਤੇ ਨਗਰ ਨਿਗਮ ਚੋਣਾਂ ਵਿਚ 50 ਵਿਚੋਂ 20 ਵਾਰਡਾਂ ’ਚ ਪਾਰਟੀ ਉਮੀਦਵਾਰਾਂ ਨੇ ਜਿੱਤ ਦਰਜ ਕੀਤੀ ਹੈ। ਉਨ੍ਹਾਂ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਨੀਤੀਆਂ ਅਤੇ ਵਿਕਾਸ ਕਾਰਜਾਂ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹਨ ਅਤੇ ਪਾਰਟੀ ਜਿਸ ਨੂੰ ਵੀ ਨਵਾਂ ਹਲਕਾ ਇੰਚਾਰਜ ਬਣਾਏਗੀ, ਉਹ ਉਸ ਨਾਲ ਮਿਲ ਕੇ ਕੰਮ ਕਰਨਗੇ। ਕਿਸੇ ਹੋਰ ਪਾਰਟੀ ਵਿਚ ਜਾਣ ਦੀਆਂ ਅਫ਼ਵਾਹਾਂ ਨੂੰ ਖ਼ਾਰਜ ਕਰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਸਿਰਫ਼ ਹਲਕਾ ਇੰਚਾਰਜ ਦੇ ਅਹੁਦੇ ਤੋਂ ਅਸਤੀਫ਼ਾ ਦਿੱਤਾ ਹੈ, ਪਾਰਟੀ ਤੋਂ ਨਹੀਂ।
Ad Position 22
No active advertisement
ਪਿਛਲੀ ਖ਼ਬਰ ਜ਼ਮੀਨੀ ਵਿਵਾਦ ਨੂੰ ਲੈ ਕੇ ਦਿਓਰ-ਭਾਬੀ ਦਾ ਕਤਲ * ਦੋਸ਼ੀਆਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਲਾਸ਼ਾਂ ਫਲਾਈ ਓਵਰ ’ਤੇ ਰੱਖ ਕੀਤਾ... ਅਗਲੀ ਖ਼ਬਰ ਬਿਜਲੀ ਮੁਲਾਜ਼ਮਾਂ ਵਲੋਂ ਮੰਗਾਂ ਨੂੰ ਲੈ ਕੇ ਮੰਡਲ ਦਫ਼ਤਰ ਫ਼ਾਜ਼ਿਲਕਾ ਅੱਗੇ ਰੋਸ ਰੈਲੀ
Ad Position 24