07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਜ਼ਮੀਨੀ ਵਿਵਾਦ ਨੂੰ ਲੈ ਕੇ ਦਿਓਰ-ਭਾਬੀ ਦਾ ਕਤਲ * ਦੋਸ਼ੀਆਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਲਾਸ਼ਾਂ ਫਲਾਈ ਓਵਰ ’ਤੇ ਰੱਖ ਕੀਤਾ ਚੱਕਾ ਜਾਮ * ਘੰਟਿਆਂਬੱਧੀ ਆਵਾਜਾਈ ਰਹੀ ਠੱਪ, ਪੁਲਿਸ ਨੇ ਰੂਟ ਬਦਲੇ

Ad Position 21
No active advertisement
ਅਜੀਤ ਡੈਸਕ 23-07-2026
ਫ਼ਾਜ਼ਿਲਕਾ, 22 ਜੁਲਾਈ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਸਰਹੱਦੀ ਪਿੰਡ ਤੇਜਾ ਰੂਹੇਲਾ ਵਿਚ ਜ਼ਮੀਨੀ ਝਗੜੇ ਦੌਰਾਨ ਦਿਓਰ-ਭਾਬੀ ਦੀ ਮੌਤ ਦੇ ਮਾਮਲੇ ਵਿਚ ਕਥਿਤ ਦੋਸ਼ੀਆਂ ਦੀ ਗ੍ਰਿਫ਼ਤਾਰੀ ਨਾ ਕਰਨ ਅਤੇ ਇਨਸਾਫ਼ ਦੀ ਮੰਗ ਨੂੰ ਲੈ ਕੇ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਫਾਜ਼ਿਲਕਾ-ਫਿਰੋਜ਼ਪੁਰ ਫਲਾਈਓਵਰ ’ਤੇ ਧਰਨਾ ਲਾ ਕੇ ਆਵਾਜਾਈ ਠੱਪ ਕਰਦਿਆਂ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ। ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਜਦੋਂ ਤੱਕ ਕਥਿਤ ਸਾਰੇ ਦੋਸ਼ੀ ਪਕੜੇ ਨਹੀਂ ਜਾਂਦੇ ਉਦੋਂ ਤੱਕ ਸਾਡਾ ਸੰਘਰਸ਼ ਜਾਰੀ ਰਹੇਗਾ। ਧਰਨੇ ਕਾਰਨ ਫਾਜ਼ਿਲਕਾ-ਫਿਰੋਜ਼ਪੁਰ ਮੁੱਖ ਮਾਰਗ ’ਤੇ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ ਅਤੇ ਆਵਾਜਾਈ ਪ੍ਰਭਾਵਿਤ ਰਹੀ। ਸੂਚਨਾ ਮਿਲਦੇ ਹੀ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀ ਮੌਕੇ ’ਤੇ ਪਹੁੰਚੇ ਅਤੇ ਧਰਨਾਕਾਰੀਆਂ ਨਾਲ ਗੱਲਬਾਤ ਕਰਕੇ ਜਲਦ ਕਾਰਵਾਈ ਦਾ ਭਰੋਸਾ ਦਿੱਤਾ। ਪੁਲਿਸ ਅਨੁਸਾਰ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਕਰੀਬ 21 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਮੁਲਜ਼ਮਾਂ ਦੀ ਭਾਲ ਲਈ ਛਾਪੇਮਾਰੀ ਜਾਰੀ ਹੈ।
Ad Position 22
No active advertisement
ਪਿਛਲੀ ਖ਼ਬਰ ਐਲ.ਏ.ਡੀ.ਸੀ. ਸਿਸਟਮ ਖ਼ਿਲਾਫ਼ ਜਲਾਲਾਬਾਦ ਦੇ ਵਕੀਲਾਂ ਦੀ ਲੜੀਵਾਰ ਭੁੱਖ ਹੜਤਾਲ ਦੂਜੇ ਦਿਨ ਵੀ ਜਾਰੀ ਅਗਲੀ ਖ਼ਬਰ ਅਰੁਣ ਨਾਰੰਗ ਨੇ ‘ਆਪ’ ਦੇ ਹਲਕਾ ਇੰਚਾਰਜ ਪਦ ਤੋਂ ਦਿੱਤਾ ਅਸਤੀਫ਼ਾ * ਨੈਤਿਕਤਾ ਦੇ ਆਧਾਰ ’ਤੇ ਤਿਆਗ-ਪੱਤਰ ਦੇਣਾ ਮੇਰੀ ਜ਼ਿੰ...
Ad Position 24