ਅਬੋਹਰ, 22 ਜੁਲਾਈ (ਤੇਜਿੰਦਰ ਸਿੰਘ ਖ਼ਾਲਸਾ)-ਲੋਕ ਜਨ ਸ਼ਕਤੀ ਪਾਰਟੀ ਰਾਮ ਬਿਲਾਸ ਪੰਜਾਬ ਦੀ ਸੀਨੀਅਰ ਮੀਡੀਆ ਇੰਚਾਰਜ ਅਤੇ ਉਪ ਪ੍ਰਧਾਨ ਆਲ ਇੰਡੀਆ ਗਰਾਮ ਸਭਾ ਵਿਕਾਸ ਕਮੇਟੀ ਪੰਜਾਬ ਚੌਧਰੀ ਰਾਜੇਸ਼ ਕੁਮਾਰ ਗਹਿਰੀਵਾਲਾ ਨੇ ਪੇਪਰ ਲੀਕ ਹੋਣ ਦੇ ਗੰਭੀਰ ਮਾਮਲੇ ਵਿਚ ਦਿੱਲੀ ਦੇ ਜੰਤਰ ਮੰਤਰ ਵਿਖੇ ਸਮੁੱਚੇ ਦੇਸ਼ ਭਰ ਦੇ ਵਿਦਿਆਰਥੀਆਂ ਵਲੋਂ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਦੌਰਾਨ ਵਿਦਿਆਰਥੀਆਂ ’ਤੇ ਪੁਲਿਸ ਵਲੋਂ ਕੀਤੇ ਜਾ ਰਹੇ ਬੇਰਹਿਮੀ ਨਾਲ ਲਾਠੀਚਾਰਜ ਸਦਕਾ ਖ਼ੂਨ ਨਾਲ ਲੱਥ ਪੱਥ ਹੋਏ ਵਿਦਿਆਰਥੀਆਂ ਨੂੰ ਇਨਸਾਫ਼ ਦਿਵਾਉਣ ਅਤੇ ਰੋਸ ਪ੍ਰਦਰਸ਼ਨਕਾਰੀਆਂ ਦੀ ਆਵਾਜ਼ ਸਰਕਾਰ ਤੱਕ ਪਹੁੰਚਾਉਣ ਲਈ ਲੋਕ ਜਨ ਸ਼ਕਤੀ ਪਾਰਟੀ ਰਾਮ ਬਿਲਾਸ ਪੰਜਾਬ ਵਲੋਂ ਵਿਸ਼ੇਸ਼ ਤੌਰ ਤੇ ਲੋਕ ਜਨ ਸ਼ਕਤੀ ਪਾਰਟੀ ਰਾਮ ਬਿਲਾਸ ਦੇ ਸੁਪਰੀਮੋ ਅਤੇ ਭਾਰਤ ਸਰਕਾਰ ਦੇ ਕੈਬਨਿਟ ਮੰਤਰੀ ਚਿਰਾਗ਼ ਪਾਸਵਾਨ ਨੂੰ ਇਕ ਵਿਸ਼ੇਸ਼ ਚਿੱਠੀ ਭੇਜ ਕੇ ਉਕਤ ਗੰਭੀਰ ਮਾਮਲੇ ਵਿਚ ਦਖ਼ਲ ਦੇਣ ਦੀ ਪੁਰਜ਼ੋਰ ਅਪੀਲ ਕੀਤੀ ਹੈ।