07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਪਰਸ੍ਵਾਰਥ ਸਭਾ ਵਲੋਂ ਹਫ਼ਤਾਵਾਰੀ ਮੁਫ਼ਤ ਮੈਡੀਕਲ ਕੈਂਪ ਲਗਾਇਆ

Ad Position 21
No active advertisement
ਅਜੀਤ ਡੈਸਕ 23-07-2026
ਜਲਾਲਾਬਾਦ, 22 ਜੁਲਾਈ (ਜਤਿੰਦਰ ਪਾਲ ਸਿੰਘ)- ਸਥਾਨਕ ਗਾਂਧੀ ਨਗਰ ਵਿਖੇ ਪਰਸ੍ਵਾਰਥ ਸਭਾ ਵਲੋਂ ਚਲਾਈ ਜਾ ਰਹੀ ਮੁਫ਼ਤ ਡਿਸਪੈਂਸਰੀ ਵਿਚ ਬੁੱਧਵਾਰ ਨੂੰ ਮੁਫ਼ਤ ਹਫ਼ਤਾਵਾਰੀ ਮੈਡੀਕਲ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਡਾ.ਓਮ ਪ੍ਰਕਾਸ਼ ਕੰਬੋਜ ਨੇ ਵਿਸ਼ੇਸ਼ ਤੌਰ ’ਤੇ ਆਪਣੀਆਂ ਸੇਵਾਵਾਂ ਦਿੱਤੀਆਂ ਅਤੇ 56 ਮਰੀਜ਼ਾਂ ਦੀ ਬਾਰੀਕੀ ਨਾਲ ਜਾਂਚ ਕਰਕੇ ਉਨ੍ਹਾਂ ਨੂੰ ਯੋਗ ਸਲਾਹ ਦਿੱਤੀ। ਕੈਂਪ ਵਿਚ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਦਵਾਈ ਵੀ ਦਿੱਤੀ ਗਈ। ਇਸ ਸੇਵਾ ਕਾਰਜ ਨੂੰ ਸਫਲ ਬਣਾਉਣ ਲਈ ਸ਼ਹਿਰ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ਵਿਜੇ ਬਾਘਲਾ, ਗੁਰਚਰਨ ਕਮੀਰੀਆ, ਬਿੱਟੂ ਬੱਬਰ, ਰਮੇਸ਼ ਰਾਠੀ, ਸੁਰੇਸ਼ ਚੌਹਾਨ, ਮੈਡਮ ਰਮਨ ਅਤੇ ਮਣਿਕ ਚੌਹਾਨ ਹਾਜ਼ਰ ਸਨ, ਜਿਨ੍ਹਾਂ ਨੇ ਡਿਸਪੈਂਸਰੀ ਵਿਚ ਆਏ ਮਰੀਜ਼ਾਂ ਦੀ ਸਹਾਇਤਾ ਕਰਕੇ ਸੇਵਾ ਕਾਰਜ ਵਿਚ ਯੋਗਦਾਨ ਪਾਇਆ। ਪਰਸ੍ਵਾਰਥ ਸਭਾ ਦੇ ਮੈਂਬਰਾਂ ਨੇ ਦੱਸਿਆ ਕਿ ਗਾਂਧੀ ਨਗਰ ਸਥਿਤ ਇਸ ਡਿਸਪੈਂਸਰੀ ਰਾਹੀਂ ਹਫ਼ਤਾਵਾਰੀ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾਏ ਜਾ ਰਹੇ ਹਨ ਅਤੇ ਹਲਕੇ ਦੇ ਲੋਕ ਇਸ ਦਾ ਫ਼ਾਇਦਾ ਲੈ ਰਹੇ ਹਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਰਾਮਸਰਾ ਵਿਖੇ ਅੱਖਾਂ ਦੀ ਜਾਂਚ ਲਈ ਕੈਂਪ ਲਗਾਇਆ ਅਗਲੀ ਖ਼ਬਰ ਘਰ-ਘਰ ਪਹੁੰਚ ਮੁਹਿੰਮ ਤਹਿਤ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਬੂਥ ਪੱਧਰੀ ਮੀਟਿੰਗਾਂ ਦਾ ਆਗਾਜ਼ ਗੋਬਿੰਦ ਨਗਰੀ ਵਿਚ ਹੋਈ...
Ad Position 24
No active advertisement