02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਬਿਜਲੀ ਮੁਲਾਜ਼ਮਾਂ ਨੇ ਮੰਗਾਂ ਨੂੰ ਲੈ ਕੇ ਮੰਡਲ ਦਫ਼ਤਰ ਫ਼ਾਜ਼ਿਲਕਾ ਅੱਗੇ ਰੋਸ ਰੈਲੀ

Ad Position 21
No active advertisement
ਅਜੀਤ ਡੈਸਕ 24-07-2026
ਫ਼ਾਜ਼ਿਲਕਾ, 23 ਜੁਲਾਈ (ਦਵਿੰਦਰ ਪਾਲ ਸਿੰਘ)-ਪੀ.ਐੱਸ.ਈ.ਬੀ. ਇੰਪਲਾਈਜ਼ ਜੁਆਇੰਟ ਫੋਰਮ ਅਤੇ ਬਿਜਲੀ ਮੁਲਾਜ਼ਮ ਏਕਤਾ ਮੰਚ, ਪੀ.ਐੱਸ.ਪੀ.ਸੀ.ਐੱਲ.ਵੰਡ ਮੰਡਲ ਫ਼ਾਜ਼ਿਲਕਾ ਦੇ ਸੱਦੇ ’ਤੇ ਵੱਖ-ਵੱਖ ਜਥੇਬੰਦੀਆਂ ਵਲੋਂ ਮੰਨੀਆਂ ਮੰਗਾਂ ਲਾਗੂ ਨਾ ਕਰਨ ਦੇ ਰੋਸ ਵਜੋਂ ਤੀਸਰੇ ਦਿਨ ਮੰਡਲ ਦਫ਼ਤਰ ਫ਼ਾਜ਼ਿਲਕਾ ਦੇ ਗੇਟ ਅੱਗੇ ਵਿਸ਼ਾਲ ਰੋਸ ਰੈਲੀ ਕੀਤੀ ਗਈ। ਬੁਲਾਰਿਆਂ ਨੇ ਦੱਸਿਆ ਕਿ ਸਰਕਾਰ ਅਤੇ ਬਿਜਲੀ ਨਿਗਮ ਦੀ ਮੈਨੇਜਮੈਂਟ ਨਾਲ ਹੋਈਆਂ ਮੀਟਿੰਗਾਂ ਬੇਸਿੱਟਾ ਰਹਿਣ ਕਾਰਨ ਮੁਲਾਜ਼ਮਾਂ ਵਿਚ ਭਾਰੀ ਰੋਸ ਹੈ। ਉਨ੍ਹਾਂ ਦੀਆਂ ਮੁੱਖ ਮੰਗਾਂ ਵਿਚ 17-07-2020 ਦਾ ਪੱਤਰ ਰੱਦ ਕਰਕੇ ਛੇਵੇਂ ਪੇ ਕਮਿਸ਼ਨ ਅਨੁਸਾਰ ਵਧੀ ਹੋਈ ਤਨਖ਼ਾਹ ਦੇਣਾ, ਪਰਖ ਕਾਲ ਸਮੇਂ ਪੂਰੀ ਤਨਖ਼ਾਹ ਦੇਣਾ, ਪੁਰਾਣੀ ਪੈਨਸ਼ਨ ਬਹਾਲ ਕਰਨਾ, 18% ਡੀ.ਏ. ਦਾ ਬਕਾਇਆ ਜਾਰੀ ਕਰਨਾ ਅਤੇ ਖ਼ਾਲੀ ਪਈਆਂ ਅਸਾਮੀਆਂ ਭਰਨਾ ਸ਼ਾਮਲ ਹਨ। ਇਸ ਮੌਕੇ ਦੀਪ ਸਿੰਘ, ਮਲਕੀਤ ਸਿੰਘ, ਪ੍ਰੇਮ ਪ੍ਰਕਾਸ਼, ਵਿਨੋਦ ਕੁਮਾਰ, ਨਰਿੰਦਰ ਕੁਮਾਰ, ਬਲਜੀਤ ਸਿੰਘ, ਪੂਰਨ ਸਿੰਘ, ਅਮਨਦੀਪ, ਨਰੇਸ਼ ਕੁਮਾਰ, ਰਜੇਸ਼ ਕੁਮਾਰ, ਪੈਨਸ਼ਨਰ ਆਗੂ ਓਮ ਪ੍ਰਕਾਸ਼, ਹਰੀਸ਼ ਉੱਤਮ, ਕਮਲਜੀਤ ਸਿੰਘ, ਰਾਜਨ, ਮਮਤਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਐਲ.ਏ.ਡੀ.ਸੀ.ਸਿਸਟਮ ਖ਼ਿਲਾਫ਼ ਭੁੱਖ ਹੜਤਾਲ ਜਾਰੀ, ਮਹਿਲਾ ਵਕੀਲਾਂ ਨੇ ਸੰਭਾਲੀ ਕਮਾਨ ਅਗਲੀ ਖ਼ਬਰ ਫ਼ਾਜ਼ਿਲਕਾ ਡੀ.ਸੀ. ਦਫ਼ਤਰ ਸਾਹਮਣੇ ਕਾਂਗਰਸੀਆਂ ਵਲੋਂ ਜ਼ੋਰਦਾਰ ਰੋਸ ਧਰਨਾ ਕੇਂਦਰੀ ਸਿੱਖਿਆ ਮੰਤਰੀ ਅਤੇ ਪ੍ਰਧਾਨ ਮੰਤਰੀ ਦਾ ਫ...
Ad Position 24
No active advertisement