02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਜਲਾਲਾਬਾਦ ’ਚ ਬਿਜਲੀ ਕਾਮਿਆਂ ਨੇ ਸਮੂਹਿਕ ਛੁੱਟੀ ਲੈ ਕੇ ਕੀਤਾ ਰੋਸ ਪ੍ਰਦਰਸ਼ਨ ਜਥੇਬੰਦੀਆਂ ਵਲੋਂ ਮੰਗਾਂ ਹੱਲ ਹੋਣ ਤੱਕ ਸੰਘਰਸ਼ ਜਾਰੀ ਰੱਖਣ ਦਾ ਐਲਾਨ

Ad Position 21
No active advertisement
ਅਜੀਤ ਡੈਸਕ 24-07-2026
ਜਲਾਲਾਬਾਦ, 23 ਜੁਲਾਈ (ਜਤਿੰਦਰ ਪਾਲ ਸਿੰਘ)-ਬਿਜਲੀ ਮੁਲਾਜ਼ਮਾਂ ਦੀ ਸਿਰਮੌਰ ਜਥੇਬੰਦੀਆਂ ਪੀ.ਐੱਸ.ਈ.ਬੀ ਇੰਪਲਾਈਜ਼ ਜੁਆਇੰਟ ਫੋਰਮ, ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ, ਐਸੋਸੀਏਸ਼ਨ ਆਫ਼ ਜੂਨੀਅਰ ਇੰਜੀਨੀਅਰਜ਼, ਗਰਿੱਡ ਸਬ ਸਟੇਸ਼ਨ ਇੰਪਲਾਈਜ਼ ਯੂਨੀਅਨ (ਰਜਿ 24), ਮੁਲਾਜ਼ਮ ਯੂਨਾਈਟਿਡ ਆਰਗੇਨਾਈਜ਼ੇਸ਼ਨ, ਪਾਵਰਕਾਮ ਅਤੇ ਟਰਾਂਸਕੋ ਪੈਨਸ਼ਨਰਜ਼ ਯੂਨੀਅਨ, ਪੈਨਸ਼ਨ ਵੈੱਲਫੇਅਰ ਫੈਡਰੇਸ਼ਨ ਦੇ ਸੱਦੇ ’ਤੇ ਜਲਾਲਾਬਾਦ ’ਚ ਬਿਜਲੀ ਕਾਮਿਆਂ ਅਤੇ ਪੈਨਸ਼ਨਰਾਂ ਵਲੋਂ ਸਮੂਹਿਕ ਛੁੱਟੀ ਲੈ ਕੇ ਸਮੁੱਚੇ ਪੰਜਾਬ ਦਾ ਕੰਮ ਕਾਰ ਠੱਪ ਕਰਕੇ ਜਲਾਲਾਬਾਦ ਦੇ ਮੰਡਲ ਦਫ਼ਤਰ ਅੱਗੇ ਰੈਲੀ ਕੀਤੀ ਗਈ ਅਤੇ ਪੰਜਾਬ ਸਰਕਾਰ ਅਤੇ ਬਿਜਲੀ ਨਿਗਮ ਦੀ ਮੈਨੇਜਮੈਂਟ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਰੈਲੀ ਦੀ ਪ੍ਰਧਾਨਗੀ ਸੁਖਵਿੰਦਰ ਭਗਤ ਅਤੇ ਸਟੇਜ ਦੀ ਕਰਵਾਈ ਰੋਹਿਤ ਬਾਘਲਾ ਵਲ਼ੋਂ ਕੀਤੀ ਗਈ। ਸੰਘਰਸ਼ ਬਾਰੇ ਜਾਣਕਾਰੀ ਦਿੰਦਿਆਂ ਸਾਂਝੇ ਧੜੇ ਦੇ ਆਗੂਆਂ ਚੇਤਨ ਕੁਮਾਰ, ਬਲਵੀਰ ਸਿੰਘ, ਸਤਪਾਲ ਸਿੰਘ, ਧਰਮ ਦੇਵ, ਮਹੇਸ਼ ਕੁਮਾਰ, ਬੇਅੰਤ ਸਿੰਘ, ਗੁਰਵਿੰਦਰ ਕੁਮਾਰ, ਜੱਜ ਸਿੰਘ, ਸੰਦੀਪ ਸਿੰਘ ਆਦਿ ਨੇ ਦੱਸਿਆ ਕਿ ਪੰਜਾਬ ਸਰਕਾਰ ਅਤੇ ਬਿਜਲੀ ਨਿਗਮ ਦੀ ਮੈਨੇਜਮੈਂਟ ਪਿਛਲੇ ਲੰਮੇ ਸਮੇਂ ਤੋਂ ਬਿਜਲੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਅਹਿਮ ਮੰਗਾਂ, ਮਸਲਿਆਂ ਨੂੰ ਅੱਖੋਂ ਪਰੋਖੇ ਕਰਦੀ ਆ ਰਹੀ ਹੈ। ਆਗੂਆਂ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਅਤੇ ਬਿਜਲੀ ਨਿਗਮ ਦੀ ਮੈਨੇਜਮੈਂਟ ਵਲੋਂ ਬਿਜਲੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮੰਗਾਂ/ਮਸਲਿਆਂ ਦਾ ਹੱਲ ਨਾ ਕੀਤਾ ਤਾਂ ਇਸ ਸੰਘਰਸ਼ ਨੂੰ ਅੱਗੇ ਵਧਾਇਆ ਜਾਵੇਗਾ, ਜਿਸ ਦੀ ਸਾਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਬਿਜਲੀ ਨਿਗਮ ਦੀ ਮੈਨੇਜਮੈਂਟ ਦੀ ਆਪਣੀ ਹੋਵੇਗੀ।
Ad Position 22
No active advertisement
ਪਿਛਲੀ ਖ਼ਬਰ ਡੀ.ਏ.ਵੀ.ਸਕੂਲ ਹਰੀਪੁਰਾ ਨੇ ਕਬੱਡੀ ਕਲੱਸਟਰ ਮੁਕਾਬਲਿਆਂ ’ਚ ਲਹਿਰਾਇਆ ਜਿੱਤ ਦਾ ਝੰਡਾ ਅਗਲੀ ਖ਼ਬਰ ਸਰਕਾਰੀ ਹਾਈ ਸਕੂਲ ਰਾਇਪੁਰਾ ਨੂੰ ਸੇਵਾ ਮੁਕਤ ਸੀ.ਬੀ.ਆਈ. ਇੰਸਪੈਕਟਰ ਭੂਪ ਸਿੰਘ ਵਲੋਂ ਪਾਣੀ ਵਾਲੀ ਮੋਟਰ ਭੇਟ
Ad Position 24
No active advertisement