02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਮੈਡਮ ਖ਼ੁਸ਼ਬੂ ਸਵਨਾ ਨੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨਾਲ ਮਨਾਇਆ ਜਨਮ ਦਿਨ

Ad Position 21
No active advertisement
ਅਜੀਤ ਡੈਸਕ 24-07-2026
ਫ਼ਾਜ਼ਿਲਕਾ, 23 ਜੁਲਾਈ (ਦਵਿੰਦਰ ਪਾਲ ਸਿੰਘ)-‘ਖ਼ੁਸ਼ੀ ਫਾਊਂਡੇਸ਼ਨ’ ਦੀ ਚੇਅਰਪਰਸਨ ਮੈਡਮ ਖ਼ੁਸ਼ਬੂ ਸਵਨਾ ਨੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨਾਲ ਆਪਣਾ ਜਨਮ ਦਿਨ ਮਨਾ ਕੇ ਮਾਨਵਤਾ ਦੀ ਮਿਸਾਲ ਪੇਸ਼ ਕੀਤੀ। ਉਨ੍ਹਾਂ ਨੇ ਸਕੂਲ ਪਹੁੰਚ ਕੇ ਬੱਚਿਆਂ ਨਾਲ ਕੇਕ ਕੱਟਿਆ ਅਤੇ ਖ਼ੁਸ਼ੀਆਂ ਸਾਂਝੀਆਂ ਕੀਤੀਆਂ। ਇਸ ਮੌਕੇ ਮੈਡਮ ਖ਼ੁਸ਼ਬੂ ਸਵਨਾ ਨੇ ਕਿਹਾ ਕਿ ਇਹ ਬੱਚੇ ਰੱਬ ਦਾ ਰੂਪ ਹਨ ਅਤੇ ਇਨ੍ਹਾਂ ਦੇ ਵਿਚਕਾਰ ਆ ਕੇ ਮਨ ਨੂੰ ਆਤਮਿਕ ਸਕੂਨ ਮਿਲਦਾ ਹੈ। ਉਨ੍ਹਾਂ ਦੱਸਿਆ ਕਿ ਵਿਆਹ ਤੋਂ ਬਾਅਦ ਵੀ ਆਪਣੀ ਨਵੀਂ ਜ਼ਿੰਦਗੀ ਦੀ ਸ਼ੁਰੂਆਤ ਉਨ੍ਹਾਂ ਨੇ ਇਨ੍ਹਾਂ ਬੱਚਿਆਂ ਨਾਲ ਹੀ ਕੀਤੀ ਸੀ। ਉਨ੍ਹਾਂ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਇਹ ਬੱਚੇ ਜ਼ਿੰਦਗੀ ’ਚ ਖ਼ੂਬ ਤਰੱਕੀ ਕਰਨ। ਉਨ੍ਹਾਂ ਸਕੂਲ ਦੇ ਅਧਿਆਪਕਾਂ ਵੱਲੋਂ ਬੱਚਿਆਂ ਦੇ ਭਵਿੱਖ ਨੂੰ ਸੰਵਾਰਨ ਲਈ ਕੀਤੀ ਜਾ ਰਹੀ ਮਿਹਨਤ ਦੀ ਸ਼ਲਾਘਾ ਕੀਤੀ ਅਤੇ ਵਿਸ਼ਵਾਸ ਦਿਵਾਇਆ ਕਿ ਉਹ ਹਮੇਸ਼ਾ ਜ਼ਰੂਰਤਮੰਦਾਂ ਅਤੇ ਵਿਸ਼ੇਸ਼ ਬੱਚਿਆਂ ਦੀ ਮਦਦ ਲਈ ਤਤਪਰ ਰਹਿਣਗੇ। ਸਕੂਲ ਸਟਾਫ਼ ਅਤੇ ਬੱਚਿਆਂ ਨੇ ਮੈਡਮ ਖ਼ੁਸ਼ਬੂ ਸਵਨਾ ਦਾ ਇਸ ਉਪਰਾਲੇ ਲਈ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਮੌਨਸੂਨ ਦੀ ਪਹਿਲੀ ਬਰਸਾਤ ਦੇ ਬਾਅਦ ਹੀ ਅਬੋਹਰ ਦਾ ਤਹਿਸੀਲ ਕੰਪਲੈਕਸ ਹੋਇਆ ਜਲ ਥਲ ਪ੍ਰਸ਼ਾਸਨਿਕ ਅਧਿਕਾਰੀਆਂ ਸਣੇ ਅਦਾਲਤਾ... ਅਗਲੀ ਖ਼ਬਰ ਡੀ.ਏ.ਵੀ.ਸਕੂਲ ਹਰੀਪੁਰਾ ਨੇ ਕਬੱਡੀ ਕਲੱਸਟਰ ਮੁਕਾਬਲਿਆਂ ’ਚ ਲਹਿਰਾਇਆ ਜਿੱਤ ਦਾ ਝੰਡਾ
Ad Position 24
No active advertisement