05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਫ਼ਾਜ਼ਿਲਕਾ ਪੁਲਿਸ ਵਲੋਂ ਗੋਦਾਮ ’ਚੋਂ ਘਿਓ ਚੋਰੀ ਕਰਨ ਵਾਲੇ 2 ਮੁਲਜ਼ਮ ਗ੍ਰਿਫ਼ਤਾਰ, 4 ਪੇਟੀਆਂ ਘਿਓ ਬਰਾਮਦ

Ad Position 21
No active advertisement
ਅਜੀਤ ਡੈਸਕ 25-07-2026
ਫ਼ਾਜ਼ਿਲਕਾ, 24 ਜੁਲਾਈ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਥਾਣਾ ਸਦਰ ਦੀ ਪੁਲਿਸ ਨੇ ਮੰਡੀ ਲਾਧੂਕਾ ਵਿਖੇ ਇਕ ਕਰਿਆਨਾ ਦੁਕਾਨ ਦੇ ਗੋਦਾਮ ’ਚੋਂ ਘਿਓ ਚੋਰੀ ਕਰਨ ਵਾਲੇ ਦੋ ਮੁਲਜ਼ਮਾਂ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ’ਚੋਂ ਚੋਰੀ ਕੀਤਾ 4 ਪੇਟੀਆਂ ਦੇਸੀ ਘਿਓ ਵੀ ਬਰਾਮਦ ਕਰ ਲਿਆ ਹੈ। ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀ ਬਲਕਾਰ ਸਿੰਘ ਨੇ ਦੱਸਿਆ ਕਿ ਮੰਡੀ ਲਾਧੂਕਾ ਨਿਵਾਸੀ ਸਾਜਨ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਅਣਪਛਾਤੇ ਚੋਰਾਂ ਵਲੋਂ ਉਨ੍ਹਾਂ ਦੀ ਦੁਕਾਨ ਦੇ ਪਿੱਛੇ ਬਣੇ ਗੋਦਾਮ ’ਚੋਂ ਘਿਓ ਦੀਆਂ ਪੇਟੀਆਂ ਅਤੇ ਹੋਰ ਸਮਾਨ ਚੋਰੀ ਕਰ ਲਿਆ ਗਿਆ ਹੈ। ਸ਼ਿਕਾਇਤ ਦੇ ਆਧਾਰ ’ਤੇ ਜਾਂਚ ਕਰਦਿਆਂ ਪੁਲਿਸ ਨੇ ਗੁਪਤ ਸੂਚਨਾ ’ਤੇ ਦੋਵਾਂ ਮੁਲਜ਼ਮਾਂ ਨੂੰ ਪਕੜਿਆ ਗਿਆ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਸਕੰਦਰ ਸਿੰਘ ਉਰਫ਼ ਗੋਲਡੀ ਪੁੱਤਰ ਸੁਭਾਸ਼ ਚੰਦਰ ਵਾਸੀ ਰਾਧਾ ਸੁਆਮੀ ਕਾਲੋਨੀ ਫ਼ਾਜ਼ਿਲਕਾ ਅਤੇ ਸੰਦੀਪ ਸਿੰਘ ਪੁੱਤਰ ਦਲੀਪ ਸਿੰਘ ਵਾਸੀ ਚੱਕਰ ਵਾਲੇ ਝੁੱਗੇ ਫ਼ਾਜ਼ਿਲਕਾ ਵਜੋਂ ਹੋਈ ਹੈ। ਪੁਲਿਸ ਮੁਤਾਬਿਕ ਦੋਵੇਂ ਮੁਲਜ਼ਮ ਨਸ਼ੇ ਦੇ ਆਦੀ ਹਨ ਅਤੇ ਆਪਣੇ ਨਸ਼ੇ ਦੀ ਪੂਰਤੀ ਲਈ ਪੈਸਿਆਂ ਦਾ ਜੁਗਾੜ ਕਰਨ ਖ਼ਾਤਰ ਅਜਿਹੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਘਰ ’ਚੋਂ ਲੱਖਾਂ ਰੁਪਏ ਦੇ ਗਹਿਣੇ ਅਤੇ ਨਕਦੀ ਚੋਰੀ ਅਗਲੀ ਖ਼ਬਰ 17ਵੀਆਂ ਪੰਜਾਬ ਰਾਜ ਸਕੂਲ ਖੇਡਾਂ (ਜ਼ੋਨ ਨੁਕੇਰੀਆਂ) ਦੀ ਹੋਈ ਸ਼ਾਨਦਾਰ ਸ਼ੁਰੂਆਤ
Ad Position 24
No active advertisement