05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਪੰਜਾਬ ਭਵਨ ਸਰੀ (ਕੈਨੇਡਾ) ਵਲੋਂ ਫ਼ਾਜ਼ਿਲਕਾ ਦੇ ਬਾਲ ਲੇਖਕਾਂ ਦੀਆਂ ਰਚਨਾਵਾਂ ਲਈ ਵਿਸ਼ੇਸ਼ ਸੱਦਾ

Ad Position 21
No active advertisement
ਅਜੀਤ ਡੈਸਕ 25-07-2026
ਫ਼ਾਜ਼ਿਲਕਾ, 24 ਜੁਲਾਈ (ਦਵਿੰਦਰ ਪਾਲ ਸਿੰਘ)-ਪੰਜਾਬ ਭਵਨ ਸਰੀ (ਕੈਨੇਡਾ) ਵਲੋਂ 18 ਸਾਲ ਤੋਂ ਘੱਟ ਉਮਰ ਦੇ ਬਾਲ ਲੇਖਕਾਂ ਦੀ ਸਾਹਿਤਕ ਪ੍ਰਤਿਭਾ ਨੂੰ ਨਵੀਂ ਪਛਾਣ ਦੇਣ ਲਈ ਇਕ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਤਹਿਤ ਜ਼ਿਲ੍ਹਾ ਫ਼ਾਜ਼ਿਲਕਾ ਟੀਮ ਨੇ ਸਮੂਹ ਸਕੂਲ ਮੁਖੀਆਂ, ਅਧਿਆਪਕਾਂ ਅਤੇ ਮਾਪਿਆਂ ਨੂੰ ਅਪੀਲ ਕੀਤੀ ਹੈ ਕਿ ਉਹ ਬੱਚਿਆਂ ਨੂੰ ਮੌਲਿਕ ਕਵਿਤਾਵਾਂ, ਕਹਾਣੀਆਂ, ਲੇਖ ਅਤੇ ਗੀਤ ਲਿਖਣ ਲਈ ਪ੍ਰੇਰਿਤ ਕਰਨ। ਵਿਦਿਆਰਥੀ ਆਪਣੀਆਂ ਅਪ੍ਰਕਾਸ਼ਿਤ ਰਚਨਾਵਾਂ 3 ਅਗਸਤ ਤੱਕ ਭੇਜ ਸਕਦੇ ਹਨ। ਮੁੱਖ ਸੰਪਾਦਕ ਮਨੀਸ਼ ਕੁਮਾਰ, ਜ਼ਿਲ੍ਹਾ ਸਰਪ੍ਰਸਤ ਸੋਨੀਆ ਬਜਾਜ, ਜ਼ਿਲ੍ਹਾ ਪ੍ਰਧਾਨ ਸੁਨੀਤਾ ਕੰਬੋਜ ਅਤੇ ਮੀਡੀਆ ਕੋਆਰਡੀਨੇਟਰ ਸਿਮਲਜੀਤ ਸਿੰਘ ਨੇ ਦੱਸਿਆ ਕਿ ਇਹ ਉਪਰਾਲਾ ਬੱਚਿਆਂ ਨੂੰ ਪੰਜਾਬੀ ਭਾਸ਼ਾ ਨਾਲ ਜੋੜਨ ਅਤੇ ਉਨ੍ਹਾਂ ਦੇ ਆਤਮ-ਵਿਸ਼ਵਾਸ ਨੂੰ ਵਧਾਉਣ ਲਈ ਕੀਤਾ ਜਾ ਰਿਹਾ ਹੈ। ਇਸ ਮੌਕੇ ਮੋਨਿਕਾ ਕੰਬੋਜ ਅਤੇ ਰੇਣੂ ਮੈਡਮ ਦਾ ਪੰਜਾਬ ਭਵਨ ਪਰਿਵਾਰ ਵਿਚ ਸਵਾਗਤ ਕੀਤਾ ਗਿਆ। ਮੀਟਿੰਗ ਵਿਚ ਨੀਤੂ ਬਾਲਾ, ਤਰਨਦੀਪ ਸਿੰਘ, ਪੁਸ਼ਪਾ ਰਾਣੀ, ਵਤਨ ਸਿੰਘ ਸੰਧੂ ਅਤੇ ਸੁਰਿੰਦਰ ਸਿੰਘ ਸਾਮਾ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਜੰਤਰ ਮੰਤਰ ਵਿਖੇ ਵਿਦਿਆਰਥੀਆਂ ’ਤੇ ਹੋਏ ਲਾਠੀਚਾਰਜ ਦੇ ਵਿਰੁੱਧ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਰੋਡਵੇਜ਼ ਬੱਸ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਪਤੀ ਦੀ ਮੌਤ, ਪਤਨੀ ਗੰਭੀਰ ਜ਼ਖ਼ਮੀ
Ad Position 24
No active advertisement