05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਸੱਪ ਦੇ ਡੰਗਣ ਤੋਂ ਬਚਾਅ ਲਈ ਸਿਹਤ ਵਿਭਾਗ ਵਲੋਂ ਐਡਵਾਈਜ਼ਰੀ ਜਾਰੀ

Ad Position 21
No active advertisement
ਅਜੀਤ ਡੈਸਕ 25-07-2026
ਫ਼ਾਜ਼ਿਲਕਾ, 24 ਜੁਲਾਈ (ਦਵਿੰਦਰ ਪਾਲ ਸਿੰਘ)-ਬਰਸਾਤ ਦੇ ਮੌਸਮ ਨੂੰ ਮੁੱਖ ਰੱਖਦਿਆਂ ਰਦੇਸ਼ਾਂ ਹੇਠ ਸਿਹਤ ਵਿਭਾਗ ਫ਼ਾਜ਼ਿਲਕਾ ਵਲੋਂ ਸੱਪ ਦੇ ਡੰਗਣ ਤੋਂ ਬਚਾਅ ਅਤੇ ਜ਼ਰੂਰੀ ਸਾਵਧਾਨੀਆਂ ਲਈ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਸਿਵਲ ਸਰਜਨ ਨੇ ਦੱਸਿਆ ਕਿ ਬਰਸਾਤ ਦੇ ਦਿਨਾਂ ਵਿਚ ਸੱਪ ਦੇ ਡੰਗਣ ’ਤੇ ਪਹਿਲਾ ਇੱਕ ਘੰਟਾ ਬਹੁਤ ਮਹੱਤਵਪੂਰਨ ਹੁੰਦਾ ਹੈ। ਸਿਵਲ ਹਸਪਤਾਲ ਫ਼ਾਜ਼ਿਲਕਾ, ਅਬੋਹਰ ਅਤੇ ਜਲਾਲਾਬਾਦ ਵਿਖੇ ਐਂਟੀ-ਸਨੇਕ ਵੈਨਮ ਟੀਕੇ ਪੂਰੀ ਮਾਤਰਾ ਵਿਚ ਉਪਲਬਧ ਹਨ। ਜ਼ਿਲ੍ਹਾ ਐਪੀਡੀਮੋਲੋਜਿਸਟ ਡਾ.ਸੁਨੀਤਾ ਕੰਬੋਜ ਨੇ ਦੱਸਿਆ ਕਿ ਸਿਰਫ਼ 30 ਫ਼ੀਸਦੀ ਸੱਪ ਹੀ ਜ਼ਹਿਰੀਲੇ ਹੁੰਦੇ ਹਨ। ਉਨ੍ਹਾਂ ਅਪੀਲ ਕੀਤੀ ਕਿ ਡੰਗੇ ਹੋਏ ਸਥਾਨ ’ਤੇ ਚੀਰਾ ਨਾ ਲਗਾਓ, ਜ਼ਹਿਰ ਮੂੰਹ ਨਾਲ ਕੱਢਣ ਦੀ ਕੋਸ਼ਿਸ਼ ਨਾ ਕਰੋ, ਬਰਫ਼ ਜਾਂ ਜੜੀ-ਬੂਟੀਆਂ ਨਾ ਲਗਾਓ ਅਤੇ ਝਾੜ-ਫ਼ੂਕ ਦੀ ਬਜਾਏ ਮਰੀਜ਼ ਨੂੰ ਤੁਰੰਤ 108 ਐਂਬੂਲੈਂਸ ਰਾਹੀਂ ਸਰਕਾਰੀ ਹਸਪਤਾਲ ਪਹੁੰਚਾਓ। ਸਿਹਤ ਵਿਭਾਗ ਦੇ ਮਾਸ ਮੀਡੀਆ ਅਫ਼ਸਰਾਂ ਨੇ ਰਾਤ ਵੇਲੇ ਟਾਰਚ ਵਰਤਣ, ਬੰਦ ਜੁੱਤੇ ਪਾਉਣ ਅਤੇ ਆਲੇ-ਦੁਆਲੇ ਸਫ਼ਾਈ ਰੱਖਣ ਦੀ ਸਲਾਹ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ -ਮਾਮਲਾ ਬਜੀਦਪੁਰ ਭੋਮਾ ਦੇ ਸ਼ਮਸ਼ਾਨਘਾਟ ’ਤੇ ਨਾਜਾਇਜ਼ ਕਬਜ਼ੇ ਦਾ- ਐੱਸ.ਸੀ.ਸਮਾਜ ਨਾਲ ਧੱਕਾ ਬਰਦਾਸ਼ਤ ਨਹੀਂ ਕਰਾਂਗੇ-ਹਰਦੇਵ ਮ... ਅਗਲੀ ਖ਼ਬਰ ਨਹਿਰਾਂ ’ਚ ਆ ਰਹੇ ਗੰਧਲੇ ਅਤੇ ਮੀਂਹ ਦੇ ਪਾਣੀ ਨੇ ਲੋਕਾਂ ਲਈ ਖੜ੍ਹੀ ਕੀਤੀ ਵੱਡੀ ਸਮੱਸਿਆ
Ad Position 24
No active advertisement