06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਸਿਹਤ ਵਿਭਾਗ ਫ਼ਾਜ਼ਿਲਕਾ ਵਲੋਂ ‘ਫਰਾਈ ਡੇਅ, ਡਰਾਈ ਡੇਅ’ ਮੁਹਿੰਮ ਅਧੀਨ ਗਤੀਵਿਧੀਆਂ ਕੀਤੀਆਂ

Ad Position 21
No active advertisement
ਅਜੀਤ ਡੈਸਕ 25-07-2026
ਫ਼ਾਜ਼ਿਲਕਾ, 24 ਜੁਲਾਈ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਸੁਨੀਤਾ ਕੰਬੋਜ ਤੇ ਡਾ. ਕਰਨਬੀਰ ਦੀ ਦੇਖ-ਰੇਖ ਹੇਠ ‘ਫਰਾਈ ਡੇ, ਡਰਾਈ ਡੇ’ ਮੁਹਿੰਮ ਚਲਾਈ ਗਈ। ਇਸ ਤਹਿਤ ਜ਼ਿਲ੍ਹੇ ਦੇ ਸ਼ਹਿਰੀ ਅਤੇ ਦਿਹਾਤੀ ਖੇਤਰਾਂ, ਪੁਲਿਸ ਲਾਈਨ, ਥਾਣਿਆਂ, ਧਾਰਮਿਕ ਸਥਾਨਾਂ ਅਤੇ ਘਰ-ਘਰ ਜਾ ਕੇ ਡੇਂਗੂ ਰੋਕੂ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਗਈਆਂ। ਸਿਵਲ ਸਰਜਨ ਡਾ.ਕਵਿਤਾ ਸਿੰਘ ਨੇ ਦੱਸਿਆ ਕਿ ਡੇਂਗੂ ਫੈਲਾਉਣ ਵਾਲਾ ਮੱਛਰ ਸਾਫ਼ ਅਤੇ ਖੜ੍ਹੇ ਪਾਣੀ ਵਿਚ ਪਨਪਦਾ ਹੈ। ਇਸ ਲਈ ਹਫ਼ਤੇ ਵਿਚ ਇੱਕ ਦਿਨ ਘਰਾਂ ਦੇ ਕੂਲਰਾਂ, ਫ਼ਰਿਜਾਂ ਦੀਆਂ ਟਰੇਆਂ, ਗਮਲਿਆਂ ਅਤੇ ਡਰੰਮਾਂ ਵਿਚੋਂ ਪਾਣੀ ਕੱਢ ਕੇ ਉਨ੍ਹਾਂ ਨੂੰ ਚੰਗੀ ਤਰ੍ਹਾਂ ਸੁਕਾਉਣਾ ਜ਼ਰੂਰੀ ਹੈ। ਡਾ.ਸੁਨੀਤਾ ਕੰਬੋਜ ਨੇ ਦੱਸਿਆ ਕਿ ਸਿਹਤ ਟੀਮਾਂ ਵਲੋਂ ਘਰ-ਘਰ ਜਾ ਕੇ ਲਾਰਵੇ ਦੀ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਲਾਰਵਾ ਮਿਲਣ ’ਤੇ ਐਂਟੀ-ਲਾਰਵਾ ਕਾਰਵਾਈ ਕੀਤੀ ਗਈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਤੇਜ਼ ਬੁਖ਼ਾਰ ਹੋਣ ’ਤੇ ਸਰਕਾਰੀ ਹਸਪਤਾਲ ਵਿਚ ਮੁਫ਼ਤ ਖ਼ੂਨ ਦੀ ਜਾਂਚ ਕਰਵਾਉਣ, ਜਿੱਥੇ ਡੇਂਗੂ ਦਾ ਮੁਫ਼ਤ ਇਲਾਜ ਅਤੇ ਵਿਸ਼ੇਸ਼ ਵਾਰਡਾਂ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਮੌਕੇ ਵਿਨੋਦ ਖੁਰਾਨਾ, ਦਿਵਸ ਕੁਮਾਰ, ਅਤਿੰਦਰਪਾਲ ਸਿੰਘ, ਸੁਖਦੇਵ ਸਿੰਘ, ਮਨਜੋਤ ਸਿੰਘ ਅਤੇ ਸਵਰਨ ਸਿੰਘ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਦੁਰਗਾ ਭਜਨ ਮੰਡਲੀ ਮੁੱਦਕੀ ਦੇ ਸੇਵਾਦਾਰ ਚਿੰਤਪੁਰਨੀ ਦਰਬਾਰ ਮਹਾਂਮਾਈ ਦੀ ਜੋਤ ਲੈਣ ਲਈ ਰਵਾਨਾ ਅਗਲੀ ਖ਼ਬਰ ਅੱਖਾਂ ਦੀ ਜਾਂਚ ਅਤੇ ਇਲਾਜ ਲਈ ਕੈਂਪ ਲਗਾਇਆ
Ad Position 24
No active advertisement