05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਐੱਸ. ਸੀ. ਕਮਿਸ਼ਨ ਦੇ ਚੇਅਰਮੈਨ ਜਸਵੀਰ ਗੜ੍ਹੀ 26 ਜੁਲਾਈ ਨੂੰ ਸੰਗਤ ਮੰਡੀ ਵਿਖੇ ਸੁਣਨਗੇ ਲੋਕਾਂ ਦੀਆਂ ਸਮੱਸਿਆਵਾਂ

Ad Position 21
No active advertisement
ਅਜੀਤ ਡੈਸਕ 25-07-2026
ਸੰਗਤ ਮੰਡੀ, 24 ਜੁਲਾਈ (ਅੰਮ੍ਰਿਤਪਾਲ ਸ਼ਰਮਾ)-ਅਨੁਸੂਚਿਤ ਜਾਤੀਆਂ ਕਮਿਸ਼ਨ ਪੰਜਾਬ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ 26 ਜੁਲਾਈ ਨੂੰ ਸੰਗਤ ਮੰਡੀ ਪਹੁੰਚਕੇ ਇਲਾਕੇ ਦੇ ਲੋਕਾਂ ਦੀਆਂ ਸ਼ਿਕਾਇਤਾਂ ਅਤੇ ਸਮੱਸਿਆਵਾਂ ਸੁਣਨਗੇ। ਇਹ ਜਾਣਕਾਰੀ ਦਲਿਤ ਸੈਨਾ ਦੇ ਸੂਬਾ ਪ੍ਰਧਾਨ ਗੁਰਤੇਜ ਸਿੰਘ ਜੋਧਪੁਰੀ ਨੇ ਦਿੱਤੀ। ਗੁਰਤੇਜ ਸਿੰਘ ਨੇ ਦੱਸਿਆ ਕਿ ਬਠਿੰਡਾ-ਡੱਬਵਾਲੀ ਮੁੱਖ ਮਾਰਗ ’ਤੇ ਸਥਿਤ ਸੰਗਤ ਕੈਂਚੀਆਂ ਨੇੜੇ ਦਲਿਤ ਸੈਨਾ ਅਤੇ ਵੱਖ-ਵੱਖ ਭਰਾਤਰੀ ਜੱਥੇਬੰਦੀਆਂ ਦੇ ਸਾਂਝੇ ਉਪਰਾਲੇ ਨਾਲ ਭਾਰਤ ਰਤਨ ਡਾਕਟਰ ਭੀਮਰਾਓ ਅੰਬੇਡਕਰ ਦੇ ਜਨਮ ਦਿਵਸ ਨੂੰ ਸਮਰਪਿਤ ਵਿਸ਼ਾਲ ਚੇਤਨਾ ਸਮਾਗਮ ਕਰਵਾਇਆ ਜਾ ਰਿਹਾ ਹੈ। ਜਿਸ ਦਾ ਵਿਸ਼ਾ ‘ਸਮਾਜਿਕ ਪਰਿਵਰਤਨ ਅਤੇ ਆਰਥਿਕ ਮੁਕਤੀ ਦੇ ਟੀਚੇ ਦੀ ਪ੍ਰਾਪਤੀ ਕਿਵੇਂ’ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਸਮਾਗਮ ਵਿਚ ਐੱਸ.ਸੀ. ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ। ਸਮਾਗਮ ਦੌਰਾਨ ਉਹ ਲੋਕਾਂ ਨੂੰ ਦਰਪੇਸ਼ ਆ ਰਹੀਆਂ ਮੁਸ਼ਕਿਲਾਂ, ਜ਼ਮੀਨ, ਰੋਜ਼ਗਾਰ ਅਤੇ ਸਮਾਜਿਕ ਵਿਤਕਰੇ ਨਾਲ ਸਬੰਧਿਤ ਸ਼ਿਕਾਇਤਾਂ ਸੁਣਨਗੇ, ਜਿਨ੍ਹਾਂ ਦਾ ਕਮਿਸ਼ਨ ਵਲੋਂ ਮੌਕੇ ’ਤੇ ਹੀ ਨਿਪਟਾਰਾ ਕਰਨ ਲਈ ਯਤਨ ਕੀਤੇ ਜਾਣਗੇ।
Ad Position 22
No active advertisement
ਪਿਛਲੀ ਖ਼ਬਰ 19 ਦੇਸ਼ਾਂ ਦੇ ਡੈਲੀਗੇਟਾਂ ਵਲੋਂ ਪੀ.ਜੀ.ਆਈ. ਚੰਡੀਗੜ੍ਹ ਦਾ ਦੌਰਾ ਅਗਲੀ ਖ਼ਬਰ ਵਿਧਾਇਕ ਨਰੇਸ਼ ਕਟਾਰੀਆ ਨੇ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਵੰਡੇ
Ad Position 24
No active advertisement