05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

ਹਾਈ ਵੋਲਟੇਜ ਤਾਰ ਦੀ ਲਪੇਟ ’ਚ ਆਉਣ ਨਾਲ ਨੌਜਵਾਨ ਦੀ ਮੌਤ

Ad Position 21
No active advertisement
ਅਜੀਤ ਡੈਸਕ 26-07-2026
ਫ਼ਾਜ਼ਿਲਕਾ, 25 ਜੁਲਾਈ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੀ ਰਾਧਾ ਸੁਆਮੀ ਕਾਲੋਨੀ ਗਲੀ ਨੰਬਰ 8 ’ਚ ਛੱਤ ਉੱਪਰੋਂ ਲੰਘਦੀ ਹਾਈ ਵੋਲਟੇਜ ਬਿਜਲੀ ਦੀ ਤਾਰ ਦੀ ਲਪੇਟ ’ਚ ਆਉਣ ਨਾਲ ਇਕ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ। ਪੁਲਿਸ ਜਾਣਕਾਰੀ ਅਨੁਸਾਰ ਘਟਨਾ ਤੋਂ ਪਹਿਲਾਂ ਮ੍ਰਿਤਕ ਦਾ ਗੁਆਂਢੀਆਂ ਨਾਲ ਕਿਸੇ ਗੱਲ ਨੂੰ ਲੈ ਕੇ ਵਿਵਾਦ ਹੋਇਆ ਸੀ। ਝਗੜੇ ਦੌਰਾਨ ਬਚਾਅ ਲਈ ਉਹ ਛੱਤ ਵੱਲ ਭੱਜਿਆ, ਜਿੱਥੇ ਉੱਪਰੋਂ ਲੰਘਦੀਆਂ ਤਾਰਾਂ ਨਾਲ ਲੱਗਣ ਕਾਰਨ ਉਸ ਨੂੰ ਜ਼ਬਰਦਸਤ ਕਰੰਟ ਲੱਗ ਗਿਆ ਅਤੇ ਉਸ ਨੇ ਮੌਕੇ ’ਤੇ ਹੀ ਦਮ ਤੋੜ ਦਿੱਤਾ। ਸਿਟੀ ਥਾਣਾ ਦੇ ਐੱਸ.ਐੱਚ.ਓ. ਇੰਸਪੈਕਟਰ ਪਰਮਜੀਤ ਕੁਮਾਰ ਨੇ ਦੱਸਿਆ ਕਿ ਪੁਲਿਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਦੀ ਮੋਰਚਰੀ ’ਚ ਰਖਵਾ ਦਿੱਤਾ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ ਅਤੇ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਜ਼ੋਨ ਪੱਧਰੀ ਫੁੱਟਬਾਲ ਮੁਕਾਬਲਿਆਂ ’ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਿੜਿਆਂਵਾਲਾ ਛਾਇਆ ਅਗਲੀ ਖ਼ਬਰ ਬੀ.ਐੱਸ.ਐਫ.ਜਵਾਨ ਦੀ ਕਰੰਟ ਲੱਗਣ ਨਾਲ ਮੌਤ
Ad Position 24
No active advertisement