ਅਬੋਹਰ, 25 ਜੁਲਾਈ (ਵਿਵੇਕ ਹੂੜੀਆ)-ਇੰਪੀਰੀਅਲ ਇੰਟਰਨੈਸ਼ਨਲ ਸਕੂਲ ਫ਼ਾਰ ਐਕਸੀਲੈਂਸ ਖੂਈਆਂ ਸਰਵਰ ਦੇ ਵਿਦਿਆਰਥੀਆਂ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੂਈਆਂ ਸਰਵਰ ਵਿਖੇ ਆਯੋਜਿਤ ਜ਼ੋਨ ਪੱਧਰੀ ਬੈਡਮਿੰਟਨ ਪ੍ਰਤੀਯੋਗਤਾ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਅੰਡਰ-17 ਲੜਕੇ ਵਰਗ ਵਿਚ ਤੀਜਾ ਸਥਾਨ ਹਾਸਲ ਕੀਤਾ ਹੈ। ਜੇਤੂ ਟੀਮ ਵਿਚ ਰਿਹਾਨ ਕੰਬੋਜ, ਹਰਮਨ ਅਰੋੜਾ, ਗੁਰਨੂਰ, ਹਿਤੇਸ਼ ਅਤੇ ਕੌਸ਼ਲ ਸਾਮਾ ਸ਼ਾਮਲ ਸਨ। ਪ੍ਰਿੰਸੀਪਲ ਰਵੀ ਕੁਮਾਰ ਅਤੇ ਡਾਇਰੈਕਟਰ ਸੁਖਵਿੰਦਰ ਪਾਲ ਨੇ ਜੇਤੂ ਖਿਡਾਰੀਆਂ ਅਤੇ ਕੋਚ ਕੁਮਾਰੀ ਗਰਿਮਾ ਨੂੰ ਵਧਾਈ ਦਿੰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਵਿਚ ਅਨੁਸ਼ਾਸਨ, ਆਤਮ-ਵਿਸ਼ਵਾਸ ਅਤੇ ਅਗਵਾਈ ਦੇ ਗੁਣ ਪੈਦਾ ਕਰਦੀਆਂ ਹਨ।