ਮੱਖੂ, 25 ਜੁਲਾਈ (ਕੁਲਵਿੰਦਰ ਸਿੰਘ ਸੰਧੂ)-ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪ੍ਰਬੰਧਕ ਕਮੇਟੀ ਅਤੇ ਧਰਮ ਪ੍ਰਚਾਰ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਪੰਥ ਦੀਆਂ ਸਤਿਕਾਰਯੋਗ ਜਥੇਬੰਦੀਆਂ ਅਤੇ ਸਮੂਹ ਨਾਨਕ ਲੇਵਾ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ ਪੀਰੀ ਦਿਵਸ ਨੂੰ ਸਮਰਪਿਤ 24 ਜੁਲਾਈ ਤੋਂ ਸਵੇਰੇ 9 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮੀਰੀ ਪੀਰੀ ਖ਼ਾਲਸਾ ਮਾਰਚ ਦੀ ਆਰੰਭਤਾ ਕੀਤੀ ਗਈ ਹੈ ਜੋ ਕਿ ਪੰਜਾਬ ਦੇ ਵੱਖ-ਵੱਖ ਜ਼ਿਲਿਆਂ, ਪਿੰਡਾਂ ਤੇ ਸ਼ਹਿਰਾਂ ’ਚੋਂ ਦੀ ਹੁੰਦਾ ਹੋਇਆ ਤਿੰਨ ਅਗਸਤ ਨੂੰ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਪਹੁੰਚੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹਰਪ੍ਰੀਤ ਸਿੰਘ ਹੀਰੋ ਹਲਕਾ ਇੰਚਾਰਜ ਜ਼ੀਰਾ ਸ਼੍ਰੋਮਣੀ ਅਕਾਲੀ ਦਲ ਨੇ ਦੱਸਿਆ ਕਿ 27 ਜੁਲਾਈ ਨੂੰ ਮੀਰੀ ਪੀਰੀ ਖ਼ਾਲਸਾ ਮਾਰਚ ਹਲਕਾ ਜ਼ੀਰਾ ਵਿਚ ਪਹੁੰਚੇਗਾ ਅਤੇ ਮੱਖੂ, ਪੁਰਾਣਾ ਮੱਖੂ, ਸੂਦਾਂ,ਲਹਿਰਾ ਬੇਟ, ਪੀਰ ਮੁਹੰਮਦ, ਕੜਾਏ ਵਾਲਾ, ਕਿਲੀ ਨੌ ਬਹਾਰ, ਬਗੇਲੇ ਵਾਲਾ, ਸ਼ਾਹ ਬੁੱਕਰ ਤੋਂ ਹਲਕਾ ਧਰਮਕੋਟ ਨੂੰ ਰਵਾਨਾ ਹੋਏਗਾ। ਉਨ੍ਹਾਂ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਇਨ੍ਹਾਂ ਪੜਾਵਾਂ ’ਤੇ ਵੱਧ ਤੋਂ ਵੱਧ ਸੰਗਤਾਂ ਇਸ ਮਾਰਚ ਦਾ ਹਿੱਸਾ ਬਣ ਕੇ ਮੀਰੀ ਪੀਰੀ ਖ਼ਾਲਸਾ ਮਾਰਚ ਦਾ ਵੱਧ ਤੋਂ ਵੱਧ ਸਤਿਕਾਰ ਕਰਕੇ ਆਪਣਾ ਜੀਵਨ ਸਫਲ ਬਣਾਉਣ। ਇਸ ਮੌਕੇ ਹਰਪ੍ਰੀਤ ਸਿੰਘ ਹੀਰੋ ਤੋਂ ਇਲਾਵਾ ਸਰਕਲ ਪ੍ਰਧਾਨ ਜਸਵੰਤ ਸਿੰਘ ਸੋਭਾ, ਕੁਲਦੀਪ ਸਿੰਘ ਬੰਬ ਸਰਕਲ ਪ੍ਰਧਾਨ, ਮਹਿੰਦਰ ਸਿੰਘ ਲਹਿਰਾ ਸਰਕਲ ਪ੍ਰਧਾਨ, ਗੁਰਮੀਤ ਸਿੰਘ ਬੂਹ ਮੈਂਬਰ ਐਸ.ਸੀ.ਪੀ.ਸੀ,ਆਸਾ ਸਿੰਘ ਐਸ.ਸੀ, ਵਿੰਗ, ਨਛੱਤਰ ਸਿੰਘ ਸੰਧੂ ਸਟੇਟ ਡੈਲੀਗੇਟ, ਗੁਰਬਖਸ਼ ਸਿੰਘ ਰਟੋਲ ਸਰਕਲ ਪ੍ਰਧਾਨ, ਸੁਖਮੰਦਰ ਸਿੰਘ ਸੁਸ਼ਕ ਸਰਕਲ ਪ੍ਰਧਾਨ, ਜਸਵਿੰਦਰ ਸਿੰਘ ਭੁੱਲਰ, ਸਾਰਜ ਸਿੰਘ ਸਭਰਾ ਸਰਕਲ ਪ੍ਰਧਾਨ, ਸ਼ਮਸ਼ੇਰ ਸਿੰਘ ਮਨਸੂਰ ਵਾਲ, ਜਸਪਾਲ ਸਿੰਘ ਸਾਬਕਾ ਸਰਪੰਚ ਤਲਵੰਡੀ ਨਿਪਾਲਾਂ, ਖੜਕ ਸਿੰਘ, ਸਰਬਜੀਤ ਸਿੰਘ ਬੂਹ, ਚਿੱਤਬੀਰ ਸਿੰਘ ਜ਼ਿਲ੍ਹਾ ਪ੍ਰਧਾਨ ਯੂਥ, ਗੋਲਡੀ ਵਿਰਕਾਂ ਵਾਲੀ, ਰਵਿੰਦਰ ਸਿੰਘ ਲਾਡੀ ਨੂਰਪੁਰ, ਜਤਿੰਦਰ ਸਿੰਘ, ਗਗਨਦੀਪ ਸਿੰਘ ਬੂਹ ਹਲਕਾ ਯੂਥ ਪ੍ਰਧਾਨ, ਹਰਜਿੰਦਰ ਸਿੰਘ ਪ੍ਰਧਾਨ ਐਸ ਸੀਵਿੰਗ, ਬਲਕਾਰ ਸਿੰਘ ਬੀ ਸੀਵਿੰਗ, ਰਣਜੀਤ ਸਿੰਘ ਸਰਕਲ ਪ੍ਰਧਾਨ ਯੂਥ, ਹਰਪ੍ਰੀਤ ਸਿੰਘ ਬਹਿਕਾਂ ਆਦਿ ਅਕਾਲੀ ਆਗੂ ਹਾਜ਼ਰ ਸਨ।