07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2026

7 ਅਗਸਤ ਦੀ ਮੋਹਾਲੀ ਮਹਾਰੈਲੀ ’ਚ ਸਿਹਤ ਕਾਮੇ ਵੱਡੀ ਗਿਣਤੀ ਵਿਚ ਕਰਨਗੇ ਸ਼ਮੂਲੀਅਤ-ਗੁਰਪ੍ਰੀਤ ਮੰਗਵਾਲ

Ad Position 21
No active advertisement
ਅਜੀਤ ਡੈਸਕ 27-07-2026
ਫ਼ਾਜ਼ਿਲਕਾ, 26 ਜੁਲਾਈ (ਦਵਿੰਦਰ ਪਾਲ ਸਿੰਘ)-ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ 7 ਅਗਸਤ ਨੂੰ ਮੁਹਾਲੀ ਵਿਖੇ ਹੋਣ ਵਾਲੀ ਸੂਬਾ ਪੱਧਰੀ ਮਹਾ ਰੈਲੀ ਵਿਚ ਸਿਹਤ ਵਿਭਾਗ ਦੇ ਕਲਾਸ-3 ਅਤੇ ਹੋਰ ਕਰਮਚਾਰੀ ਵੱਡੀ ਗਿਣਤੀ ਵਿਚ ਹਿੱਸਾ ਲੈਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਅਤੇ ਪੈਰਾ ਮੈਡੀਕਲ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ ਮੰਗਵਾਲ ਅਤੇ ਹੋਰ ਪ੍ਰਮੁੱਖ ਆਗੂਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਨਾਲ ਕੀਤੇ ਵਾਅਦੇ ਅਜੇ ਤੱਕ ਪੂਰੇ ਨਹੀਂ ਕੀਤੇ ਗਏ, ਜਿਸ ਕਾਰਨ ਸਮੁੱਚੇ ਮੁਲਾਜ਼ਮ ਵਰਗ ਵਿਚ ਭਾਰੀ ਰੋਸ ਹੈ। ਯੂਨੀਅਨ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ 18 ਪ੍ਰਤੀਸ਼ਤ ਡੀ.ਏ.ਅਤੇ ਇਸ ਦਾ ਬਕਾਇਆ ਤੁਰੰਤ ਜਾਰੀ ਕੀਤਾ ਜਾਵੇ, ਠੇਕਾ/ਅਸਥਾਈ ਮੁਲਾਜ਼ਮਾਂ ਨੂੰ ਬਿਨਾਂ ਸ਼ਰਤ ਰੈਗੂਲਰ ਕੀਤਾ ਜਾਵੇ, ਪੁਰਾਣੀ ਪੈਨਸ਼ਨ ਸਕੀਮ ਮੁੜ ਲਾਗੂ ਕੀਤੀ ਜਾਵੇ, ਏ.ਸੀ.ਪੀ. ਸਕੀਮ ਅਤੇ ਰੋਕੇ ਗਏ ਭੱਤੇ ਬਹਾਲ ਕੀਤੇ ਜਾਣ, 6ਵੇਂ ਤਨਖ਼ਾਹ ਕਮਿਸ਼ਨ ਦੀਆਂ ਤਰੁੱਟੀਆਂ ਦੂਰ ਕਰਕੇ ਬਣਦੇ ਬਕਾਏ ਦਿੱਤੇ ਜਾਣ। ਆਗੂਆਂ ਨੇ ਸਮੂਹ ਸਿਹਤ ਕਰਮਚਾਰੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਹੱਕਾਂ ਦੀ ਪ੍ਰਾਪਤੀ ਲਈ 7 ਅਗਸਤ ਨੂੰ ਵੱਧ ਤੋਂ ਵੱਧ ਗਿਣਤੀ ਵਿਚ ਮੁਹਾਲੀ ਪਹੁੰਚ ਕੇ ਸੰਘਰਸ਼ ਦਾ ਹਿੱਸਾ ਬਣਨ।
Ad Position 22
No active advertisement
ਪਿਛਲੀ ਖ਼ਬਰ ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਮਗਰੋਂ ਅਬੋਹਰ ਵਿਚ ਕਾਂਗਰਸ ਵਲੋਂ ਜੇਤੂ ਮਾਰਚ, ਵਿਦਿਆਰਥੀਆਂ ਲਈ ਇਨਸਾਫ਼ ਦੀ ਕੀਤੀ ਮੰਗ ਅਗਲੀ ਖ਼ਬਰ ਬਿਸ਼ਨ ਮੱਲ ਸਕੂਲ ਦੇ ਵਿਦਿਆਰਥੀਆਂ ਨੇ ਬਲਾਕ ਪੱਧਰੀ ਟੂਰਨਾਮੈਂਟ ’ਚ ਕਈ ਤਗਮੇ ਜਿੱਤੇ
Ad Position 24