08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2026

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਮਗਰੋਂ ਅਬੋਹਰ ਵਿਚ ਕਾਂਗਰਸ ਵਲੋਂ ਜੇਤੂ ਮਾਰਚ, ਵਿਦਿਆਰਥੀਆਂ ਲਈ ਇਨਸਾਫ਼ ਦੀ ਕੀਤੀ ਮੰਗ

Ad Position 21
No active advertisement
ਅਜੀਤ ਡੈਸਕ 27-07-2026
ਅਬੋਹਰ, 26 ਜੁਲਾਈ (ਤੇਜਿੰਦਰ ਸਿੰਘ ਖ਼ਾਲਸਾ)-ਦਿੱਲੀ ਦੇ ਜੰਤਰ-ਮੰਤਰ ਵਿਖੇ ਵਿਦਿਆਰਥੀਆਂ ਦੇ ਸੰਘਰਸ਼ ਅਤੇ ਲਗਾਤਾਰ ਚੱਲੇ ਵਿਰੋਧ ਪ੍ਰਦਰਸ਼ਨਾਂ ਤੋਂ ਬਾਅਦ ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨੂੰ ਕਾਂਗਰਸ ਪਾਰਟੀ ਨੇ ਵਿਦਿਆਰਥੀਆਂ ਦੇ ਸੰਘਰਸ਼ ਦੀ ਜਿੱਤ ਕਰਾਰ ਦਿੰਦਿਆਂ ਅਬੋਹਰ ਵਿਚ ਜੇਤੂ ਮਾਰਚ ਕੱਢਿਆ। ਇਸ ਦੌਰਾਨ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਕੇਂਦਰ ਦੀ ਭਾਜਪਾ ਸਰਕਾਰ ਦੀਆਂ ਸਿੱਖਿਆ ਅਤੇ ਨੌਜਵਾਨ ਵਿਰੋਧੀ ਨੀਤੀਆਂ ਦੀ ਤਿੱਖੀ ਆਲੋਚਨਾ ਕਰਦਿਆਂ ਨਾਅਰੇਬਾਜ਼ੀ ਕੀਤੀ। ਇਸ ਮੌਕੇ ਬਲਾਕ ਕਾਂਗਰਸ ਪ੍ਰਧਾਨ ਸੁਭਾਸ਼ ਠੱਠਈ, ਸੀਨੀਅਰ ਕਾਂਗਰਸੀ ਆਗੂ ਐਡਵੋਕੇਟ ਪ੍ਰਵੀਨ ਭਾਦੂ, ਕੌਂਸਲਰ ਸੰਜੀਵ ਜਸੂਜਾ, ਘਨਸ਼ਾਮ ਪੰਜਕੋਸੀ ਅਤੇ ਹੋਰ ਆਗੂਆਂ ਨੇ ਕਿਹਾ ਕਿ ਨੀਟ ਪ੍ਰੀਖਿਆ ਪੇਪਰ ਲੀਕ ਵਰਗੇ ਮਾਮਲਿਆਂ ਨੇ ਦੇਸ਼ ਦੇ ਲੱਖਾਂ ਵਿਦਿਆਰਥੀਆਂ ਦਾ ਭਵਿੱਖ ਦਾਅ ’ਤੇ ਲਾ ਦਿੱਤਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਸਰਕਾਰ ਪ੍ਰੀਖਿਆ ਪ੍ਰਣਾਲੀ ਵਿਚ ਪਾਰਦਰਸ਼ਤਾ ਅਤੇ ਭਰੋਸੇਯੋਗਤਾ ਕਾਇਮ ਰੱਖਣ ਵਿਚ ਨਾਕਾਮ ਰਹੀ ਹੈ, ਜਿਸ ਕਾਰਨ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਭਾਰੀ ਮਾਨਸਿਕ ਤਣਾਅ ਦਾ ਸਾਹਮਣਾ ਕਰਨਾ ਪਿਆ। ਕਾਂਗਰਸੀ ਆਗੂਆਂ ਨੇ ਨੀਟ ਪ੍ਰੀਖਿਆ ਪੇਪਰ ਲੀਕ ਮਾਮਲੇ ਤੋਂ ਬਾਅਦ ਆਤਮ ਹੱਤਿਆ ਕਰਨ ਵਾਲੇ ਵਿਦਿਆਰਥੀਆਂ ਨੂੰ ਦੋ ਮਿੰਟ ਦਾ ਮੌਨ ਧਾਰਨ ਕਰਕੇ ਸ਼ਰਧਾਂਜਲੀ ਭੇਟ ਕੀਤੀ। ਇਸ ਦੇ ਨਾਲ ਹੀ ਜੰਤਰ-ਮੰਤਰ ਵਿਖੇ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ’ਤੇ ਲਾਠੀਚਾਰਜ ਦੀ ਨਿੰਦਾ ਕਰਦਿਆਂ ਸੰਬੰਧਿਤ ਪੁਲਿਸ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਅਤੇ ਜ਼ਖ਼ਮੀ ਵਿਦਿਆਰਥੀਆਂ ਨੂੰ ਯੋਗ ਮੁਆਵਜ਼ਾ ਅਤੇ ਇਲਾਜ ਦੀ ਸਹੂਲਤ ਮੁਹੱਈਆ ਕਰਵਾਉਣ ਦੀ ਮੰਗ ਕੀਤੀ। ਆਗੂਆਂ ਨੇ ਕਿਹਾ ਕਿ ਕਾਂਗਰਸ ਪਾਰਟੀ ਵਿਦਿਆਰਥੀਆਂ ਦੇ ਹੱਕਾਂ ਅਤੇ ਸਿੱਖਿਆ ਪ੍ਰਣਾਲੀ ਵਿਚ ਪਾਰਦਰਸ਼ਤਾ ਲਈ ਸੰਘਰਸ਼ ਕਰਦੀ ਰਹੇਗੀ ਅਤੇ ਨੌਜਵਾਨਾਂ ਦੇ ਭਵਿੱਖ ਨਾਲ ਕਿਸੇ ਵੀ ਤਰ੍ਹਾਂ ਦਾ ਖਿਲਵਾੜ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਮੌਕੇ ਵੱਡੀ ਗਿਣਤੀ ਵਿਚ ਕਾਂਗਰਸ ਵਰਕਰ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਦਿੱਲੀ ’ਚ ਅੰਦੋਲਨ ਦੀ ਜਿੱਤ ਦੀ ਖ਼ੁਸ਼ੀ ਵਿਚ ਫ਼ਾਜ਼ਿਲਕਾ ’ਚ ਕੱਢੀ ਵਿਜੇ ਰੈਲੀ ਅਗਲੀ ਖ਼ਬਰ 7 ਅਗਸਤ ਦੀ ਮੋਹਾਲੀ ਮਹਾਰੈਲੀ ’ਚ ਸਿਹਤ ਕਾਮੇ ਵੱਡੀ ਗਿਣਤੀ ਵਿਚ ਕਰਨਗੇ ਸ਼ਮੂਲੀਅਤ-ਗੁਰਪ੍ਰੀਤ ਮੰਗਵਾਲ
Ad Position 24